ਕੋਟਿ ਤੀਰਥ ਮਜਨ ਇਸਨਾਨਾ ਇਸੁ ਕਲਿ ਮਹਿ ਮੈਲੁ ਭਰੀਜੈ ॥ ਸਾਧਸੰਗਿ ਜੋ ਹਰਿ ਗੁਣ ਗਾਵੈ ਸੋ ਨਿਰਮਲੁ ਕਰਿ ਲੀਜੈ ॥੨॥

ਬਚਨ · ੬੮ / ੧੭੦

ਹੇ ਭਾਈ! ਕ੍ਰੋੜਾਂ ਤੀਰਥਾਂ ਦੇ ਇਸ਼ਨਾਨ (ਕਰਦਿਆਂ ਤਾਂ) ਜਗਤ ਵਿਚ (ਵਿਕਾਰਾਂ ਦੀ) ਮੈਲ ਨਾਲ ਲਿਬੜ ਜਾਈਦਾ ਹੈ । ਪਰ ਜੇਹੜਾ ਮਨੁੱਖ ਗੁਰੂ ਦੀ ਸੰਗਤਿ ਵਿਚ (ਟਿਕ ਕੇ) ਪਰਮਾਤਮਾ ਦੀ ਸਿਫ਼ਤਿ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਉਹ ਪਵਿਤ੍ਰ ਜੀਵਨ ਵਾਲਾ ਬਣ ਜਾਂਦਾ ਹੈ ।੨।

Millions of cleansing baths at sacred shrines of pilgrimage only fill the mortal with filth in this Dark Age of Kali Yuga. One who sings the Glorious Praises of the Lord in the Saadh Sangat, the Company of the Holy, becomes spotlessly pure. || 2 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ