ਖਤ੍ਰੀ ਬ੍ਰਾਹਮਣ ਸੂਦ ਵੈਸ ਉਪਦੇਸੁ ਚਹੁ ਵਰਨਾ ਕਉ ਸਾਝਾ ॥ ਗੁਰਮੁਖਿ ਨਾਮੁ ਜਪੈ ਉਧਰੈ ਸੋ ਕਲਿ ਮਹਿ ਘਟਿ ਘਟਿ ਨਾਨਕ ਮਾਝਾ ॥੪॥੩॥੫੦॥

ਬਚਨ · ੭੦ / ੧੭੦

ਹੇ ਭਾਈ! (ਪਰਮਾਤਮਾ ਦਾ ਨਾਮ ਸਿਮਰਨ ਦਾ) ਉਪਦੇਸ਼ ਖੱਤ੍ਰੀ ਬ੍ਰਾਹਮਣ ਵੈਸ਼ ਸ਼ੂਦਰ ਚੌਹਾਂ ਵਰਨਾਂ ਦੇ ਲੋਕਾਂ ਵਾਸਤੇ ਇਕੋ ਜਿਹਾ ਹੈ। (ਕਿਸੇ ਭੀ ਵਰਨ ਦਾ ਹੋਵੇ) ਜੇਹੜਾ ਮਨੁੱਖ ਗੁਰੂ ਦੇ ਦੱਸੇ ਰਸਤੇ ਉਤੇ ਤੁਰ ਕੇ ਪ੍ਰਭੂ ਦਾ ਨਾਮ ਜਪਦਾ ਹੈ ਉਹ ਜਗਤ ਵਿਚ ਵਿਕਾਰਾਂ ਤੋਂ ਬਚ ਨਿਕਲਦਾ ਹੈ । ਹੇ ਨਾਨਕ! ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵੱਸਦਾ ਦਿੱਸਦਾ ਹੈ ।੪।੩।੫੦।

The four castes — the Kh’shaatriyas, Brahmins, Soodras and Vaishyas — are equal in respect to the teachings. One who, as Gurmukh, chants the Naam, the Name of the Lord, is saved. In this Dark Age of Kali Yuga, O Nanak, God is permeating the hearts of each and every being. || 4 || 3 || 50 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ