Charan Kamal Sang Laagi Dori

ਸ਼ਬਦ ਵਿਚਾਰ · ੧੦੭ / ੧੧੪

ਚਰਨ ਕਮਲ ਸੰਗਿ ਲਾਗੀ ਡੋਰੀ ॥

ਗੁਰਮੁਖੀ

ਚਰਨ ਕਮਲ ਸੰਗਿ ਲਾਗੀ ਡੋਰੀ ॥
ਸੁਖ ਸਾਗਰ ਕਰਿ ਪਰਮ ਗਤਿ ਮੋਰੀ ॥੧॥ ਰਹਾਉ ॥
ਅੰਚਲਾ ਗਹਾਇਓ ਜਨ ਅਪੁਨੇ ਕਉ ਮਨੁ ਬੀਧੋ ਪ੍ਰੇਮ ਕੀ ਖੋਰੀ ॥
ਜਸੁ ਗਾਵਤ ਭਗਤਿ ਰਸੁ ਉਪਜਿਓ ਮਾਇਆ ਕੀ ਜਾਲੀ ਤੋਰੀ ॥੧॥
ਪੂਰਨ ਪੂਰਿ ਰਹੇ ਕਿਰਪਾ ਨਿਧਿ ਆਨ ਨ ਪੇਖਉ ਹੋਰੀ ॥
ਨਾਨਕ ਮੇਲਿ ਲੀਓ ਦਾਸੁ ਅਪੁਨਾ ਪ੍ਰੀਤਿ ਨ ਕਬਹੂ ਥੋਰੀ ॥੨॥੫॥੬॥

ਹੇ ਸੁਖਾਂ ਦੇ ਸਮੁੰਦਰ ਹਰੀ! ਮੇਰੀ ਆਤਮਕ ਅਵਸਥਾ ਉੱਚੀ ਬਣਾ ਦੇਹ, ਤੇਰੇ ਸੋਹਣੇ ਚਰਨਾਂ ਨਾਲ ਮੇਰੀ ਪ੍ਰੇਮ ਦੀ ਤਾਰ ਲੱਗ ਗਈ ਹੈ ।੧।ਰਹਾਉ।

ਹੇ ਸੁਖ-ਸਾਗਰ! ਤੂੰ ਆਪਣੇ ਸੇਵਕ ਆਪਣਾ ਪੱਲਾ ਆਪ ਫੜਾਇਆ ਹੈ, (ਤੇਰੇ ਸੇਵਕ ਦਾ) ਮਨ (ਤੇਰੇ) ਪਿਆਰ ਦੀ ਖ਼ੁਮਾਰੀ ਵਿਚ ਵਿੱਝ ਗਿਆ ਹੈ । ਤੇਰਾ ਜਸ ਗਾਂਦਿਆਂ (ਤੇਰੇ ਸੇਵਕ ਦੇ ਹਿਰਦੇ ਵਿਚ ਤੇਰੀ) ਭਗਤੀ ਦਾ (ਅਜਿਹਾ) ਸੁਆਦ ਪੈਦਾ ਹੋਇਆ ਹੈ (ਜਿਸ ਨੇ) ਮਾਇਆ ਦੀ ਫਾਹੀ ਤੋੜ ਦਿੱਤੀ ਹੈ ।੧।

ਹੇ ਨਾਨਕ! (ਆਖ-) ਹੇ ਸਰਬ-ਵਿਆਪਕ ਪ੍ਰਭੂ! ਹੇ ਕਿਰਪਾ ਦੇ ਖ਼ਜ਼ਾਨੇ ਪ੍ਰਭੂ! ਤੂੰ ਹਰ ਥਾਂ ਭਰਪੂਰ ਹੈਂ । ਮੈਂ (ਕਿਤੇ ਭੀ ਤੈਥੋਂ ਬਿਨਾ) ਕਿਸੇ ਹੋਰ ਨਹੀਂ ਵੇਖਦਾ । ਆਪਣੇ ਸੇਵਕ (ਆਪਣੇ ਚਰਨਾਂ ਵਿਚ) ਤੂੰ ਆਪ ਜੋੜ ਲਿਆ ਹੈ, (ਜਿਸ ਕਰ ਕੇ ਤੇਰੇ ਚਰਨਾਂ ਦੀ) ਪ੍ਰੀਤ (ਤੇਰੇ ਸੇਵਕ ਦੇ ਹਿਰਦੇ ਵਿਚ) ਕਦੇ ਘਟਦੀ ਨਹੀਂ ।੨।੫।੬।

English

I am in love with Your Lotus Feet. O Lord, ocean of peace, please bless me with the supreme status. 1. Pause.

He has inspired His humble servant to grasp the hem of His robe; his mind is pierced through with the intoxication of divine love. Singing His Praises, love wells up within the devotee, and the trap of Maya is broken.1.

The Lord, the ocean of mercy, is all-pervading, permeating everywhere; I do not see any other at all. He has united slave Nanak with Himself; His Love never diminishes. 2.5.6.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ