ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥
ਗੁਰਮੁਖੀ
ਖਾਣਾ ਪੀਣਾ ਹਸਣਾ ਸਉਣਾ ਵਿਸਰਿ ਗਇਆ ਹੈ ਮਰਣਾ ॥ ਖਸਮੁ ਵਿਸਾਰਿ ਖੁਆਰੀ ਕੀਨੀ ਧ੍ਰਿਗੁ ਜੀਵਣੁ ਨਹੀ ਰਹਣਾ ॥੧॥
ਪ੍ਰਾਣੀ ਏਕੋ ਨਾਮੁ ਧਿਆਵਹੁ ॥ ਅਪਨੀ ਪਤਿ ਸੇਤੀ ਘਰਿ ਜਾਵਹੁ ॥੧॥ ਰਹਾਉ ॥
ਤੁਧਨੋ ਸੇਵਹਿ ਤੁਝੁ ਕਿਆ ਦੇਵਹਿ ਮਾਂਗਹਿ ਲੇਵਹਿ ਰਹਹਿ ਨਹੀ ॥ ਤੂ ਦਾਤਾ ਜੀਆ ਸਭਨਾ ਕਾ ਜੀਆ ਅੰਦਰਿ ਜੀਉ ਤੁਹੀ ॥੨॥
ਗੁਰਮੁਖਿ ਧਿਆਵਹਿ ਸਿ ਅੰਮ੍ਰਿਤੁ ਪਾਵਹਿ ਸੇਈ ਸੂਚੇ ਹੋਹੀ ॥ ਅਹਿਨਿਸਿ ਨਾਮੁ ਜਪਹੁ ਰੇ ਪ੍ਰਾਣੀ ਮੈਲੇ ਹਛੇ ਹੋਹੀ ॥੩॥
ਜੇਹੀ ਰੁਤਿ ਕਾਇਆ ਸੁਖੁ ਤੇਹਾ ਤੇਹੋ ਜੇਹੀ ਦੇਹੀ ॥ ਨਾਨਕ ਰੁਤਿ ਸੁਹਾਵੀ ਸਾਈ ਬਿਨੁ ਨਾਵੈ ਰੁਤਿ ਕੇਹੀ ॥੪॥੧॥
ਨਿਰਾ ਖਾਣ ਪੀਣ ਹੱਸਣ ਤੇ ਸੌਣ ਦੇ ਆਹਰਾਂ ਵਿਚ ਰਿਹਾਂ (ਜੀਵ ) ਮੌਤ ਭੁੱਲ ਜਾਂਦੀ ਹੈ, (ਮੌਤ ਭੁੱਲਿਆਂ) ਪ੍ਰਭੂ-ਪਤੀ ਵਿਸਾਰ ਕੇ ਜੀਵ ਉਹ ਉਹ ਕੰਮ ਕਰਦਾ ਰਹਿੰਦਾ ਹੈ ਜੋ ਇਸ ਦੀ ਖ਼ੁਆਰੀ ਦਾ ਕਾਰਨ ਬਣਦੇ ਹਨ । (ਪ੍ਰਭੂ ਵਿਸਾਰ ਕੇ) ਜੀਊਣਾ ਫਿਟਕਾਰ-ਜੋਗ ਹੋ ਜਾਂਦਾ ਹੈ । ਸਦਾ ਇਥੇ ਕਿਸੇ ਟਿਕੇ ਨਹੀਂ ਰਹਿਣਾ (ਫਿਰ ਕਿਉਂ ਨ ਜੀਵਨ ਸੁਚੱਜਾ ਬਣਾਇਆ ਜਾਏ?) ।੧।
ਹੇ ਪ੍ਰਾਣੀ! ਇਕ ਪਰਮਾਤਮਾ ਦਾ ਹੀ ਨਾਮ ਸਿਮਰ । (ਸਿਮਰਨ ਦੀ ਬਰਕਤਿ ਨਾਲ) ਤੂੰ ਆਪਣੀ ਇੱਜ਼ਤ ਨਾਲ ਪ੍ਰਭੂ ਦੇ ਚਰਨਾਂ ਵਿਚ ਪਹੁੰਚੇਗਾ ।੧।ਰਹਾਉ।
ਹੇ ਪ੍ਰਭੂ! ਜੇਹੜੇ ਬੰਦੇ ਤੈ ਸਿਮਰਦੇ ਹਨ (ਤੇਰਾ ਤਾਂ ਕੁਝ ਨਹੀਂ ਸਵਾਰਦੇ, ਕਿਉਂਕਿ) ਤੈ ਉਹ ਕੁਝ ਭੀ ਦੇ ਨਹੀਂ ਸਕਦੇ (ਸਗੋਂ ਤੈਥੋਂ) ਮੰਗਦੇ ਹੀ ਮੰਗਦੇ ਹਨ, ਤੇ ਤੈਥੋਂ ਦਾਤਾਂ ਨਿੱਤ ਲੈਂਦੇ ਹੀ ਰਹਿੰਦੇ ਹਨ, ਤੇਰੇ ਦਰ ਤੋਂ ਮੰਗਣੋਂ ਬਿਨਾ ਰਹਿ ਨਹੀਂ ਸਕਦੇ । ਤੂੰ ਸਾਰੇ ਜੀਵਾਂ ਦਾਤਾਂ ਦੇਣ ਵਾਲਾ ਹੈਂ, ਜੀਵਾਂ ਦੇ ਸਰੀਰਾਂ ਵਿਚ ਜਿੰਦ ਭੀ ਤੂੰ ਆਪ ਹੀ ਹੈਂ ।੨।
ਜੇਹੜੇ ਬੰਦੇ ਗੁਰੂ ਦੀ ਸਰਨ ਪੈ ਕੇ (ਪ੍ਰਭੂ ਦਾ ਨਾਮ) ਜਪਦੇ ਹਨ, ਉਹ (ਆਤਮਕ ਜੀਵਨ ਦੇਣ ਵਾਲਾ) ਨਾਮ-ਅੰਮ੍ਰਿਤ ਹਾਸਲ ਕਰਦੇ ਹਨ, ਉਹੀ ਸੁੱਚੇ ਜੀਵਨ ਵਾਲੇ ਬਣਦੇ ਹਨ । (ਤਾਂ ਤੇ) ਹੇ ਪ੍ਰਾਣੀ! ਦਿਨ ਰਾਤ ਪਰਮਾਤਮਾ ਦਾ ਨਾਮ ਜਪੋ । ਭੈੜੇ ਆਚਰਨ ਵਾਲੇ ਬੰਦੇ ਭੀ (ਨਾਮ ਜਪ ਕੇ) ਚੰਗੇ ਬਣ ਜਾਂਦੇ ਹਨ ।੩।
(ਇਨਸਾਨੀ ਜੀਵਨ ਵਾਸਤੇ ਦੋ ਹੀ ਰੁਤਾਂ ਹਨ-ਸਿਮਰਨ ਅਤੇ ਨਾਮ-ਹੀਨਤਾ, ਇਹਨਾਂ ਵਿਚੋਂ) ਜੇਹੜੀ ਰੁੱਤ ਦੇ ਪ੍ਰਭਾਵ ਹੇਠ ਮਨੁੱਖ ਜੀਵਨ ਗੁਜ਼ਾਰਦਾ ਹੈ, ਇਸ ਦੇ ਸਰੀਰ ਉਹੋ ਜਿਹਾ ਹੀ ਸੁਖ (ਜਾਂ ਦੁਖ) ਮਿਲਦਾ ਹੈ, ਉਸੇ ਪ੍ਰਭਾਵ ਅਨੁਸਾਰ ਹੀ ਇਸ ਦਾ ਸਰੀਰ ਢਲਦਾ ਰਹਿੰਦਾ ਹੈ (ਇਸ ਦੇ ਗਿਆਨ-ੲ੍ਰਿੰਦੇ ਢਲਦੇ ਰਹਿੰਦੇ ਹਨ) । ਹੇ ਨਾਨਕ! ਮਨੁੱਖ ਵਾਸਤੇ ਉਹੀ ਰੁੱਤ ਸੋਹਣੀ ਹੈ (ਜਦੋਂ ਇਹ ਨਾਮ ਸਿਮਰਦਾ ਹੈ) । ਨਾਮ ਸਿਮਰਨ ਤੋਂ ਬਿਨਾ (ਕੁਦਰਤਿ ਦੀ ਬਦਲਦੀ ਕੋਈ ਭੀ) ਰੁੱਤ ਇਸ ਲਾਭ ਨਹੀਂ ਦੇ ਸਕਦੀ ।੪।੧।
English
Eating, drinking, laughing and sleeping, the mortal forgets about dying. Forgetting his Lord and Master, the mortal is ruined, and his life is cursed. He cannot remain forever.1.
O mortal, meditate on the One Lord. You shall go to your true home with honor. 1. Pause.
Those who serve You - what can they give You? They beg for and receive what cannot remain. You are the Great Giver of all souls; You are the Life within all living beings. 2.
The Gurmukhs meditate, and receive the Ambrosial Nectar; thus they become pure. Day and night, chant the Naam, the Name of the Lord, O mortal. It makes the filthy immacuate. 3.
As is the season, so is the comfort of the body, and so is the body itself. O Nanak, that season is beautiful; without the Name, what season is it?.4.1.