ਸੇਜ ਏਕ ਏਕੋ ਪ੍ਰਭੁ ਠਾਕੁਰੁ ॥
ਗੁਰਮੁਖੀ
ਸੇਜ ਏਕ ਏਕੋ ਪ੍ਰਭੁ ਠਾਕੁਰੁ ॥ ਗੁਰਮੁਖਿ ਹਰਿ ਰਾਵੇ ਸੁਖ ਸਾਗਰੁ ॥੧॥
ਮੈ ਪ੍ਰਭ ਮਿਲਣ ਪ੍ਰੇਮ ਮਨਿ ਆਸਾ ॥ ਗੁਰੁ ਪੂਰਾ ਮੇਲਾਵੈ ਮੇਰਾ ਪ੍ਰੀਤਮੁ ਹਉ ਵਾਰਿ ਵਾਰਿ ਆਪਣੇ ਗੁਰੂ ਕਉ ਜਾਸਾ ॥੧॥ ਰਹਾਉ ॥
ਮੈ ਅਵਗਣ ਭਰਪੂਰਿ ਸਰੀਰੇ ॥ ਹਉ ਕਿਉ ਕਰਿ ਮਿਲਾ ਅਪਣੇ ਪ੍ਰੀਤਮ ਪੂਰੇ ॥੨॥
ਜਿਨਿ ਗੁਣਵੰਤੀ ਮੇਰਾ ਪ੍ਰੀਤਮੁ ਪਾਇਆ ॥ ਸੇ ਮੈ ਗੁਣ ਨਾਹੀ ਹਉ ਕਿਉ ਮਿਲਾ ਮੇਰੀ ਮਾਇਆ ॥੩॥
ਹਉ ਕਰਿ ਕਰਿ ਥਾਕਾ ਉਪਾਵ ਬਹੁਤੇਰੇ ॥ ਨਾਨਕ ਗਰੀਬ ਰਾਖਹੁ ਹਰਿ ਮੇਰੇ ॥੪॥੧॥
(ਹੇ ਮਾਂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਹਿਰਦਾ) ਇਕ (ਐਸੀ) ਸੇਜ ਹੈ (ਜਿਸ ਉੱਤੇ) ਠਾਕੁਰ ਪ੍ਰਭੂ ਹੀ (ਸਦਾ ਵੱਸਦਾ ਰਹਿੰਦਾ ਹੈ) । ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਸੁਖਾਂ ਦੇ ਸਮੁੰਦਰ ਹਰੀ (ਸਦਾ) ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ।੧।
(ਹੇ ਮੇਰੀ ਮਾਂ!) ਮੇਰੇ ਮਨ ਵਿਚ ਪ੍ਰਭੂ ਮਿਲਣ ਲਈ ਖਿੱਚ ਹੈ ਆਸ ਹੈ । ਪੂਰਾ ਗੁਰੂ ਹੀ (ਮੈ) ਮੇਰਾ ਪ੍ਰੀਤਮ (ਪ੍ਰਭੂ) ਮਿਲਾ ਸਕਦਾ ਹੈ (ਇਸ ਵਾਸਤੇ) ਮੈਂ ਆਪਣੇ ਗੁਰੂ ਤੋਂ ਕੁਰਬਾਨ ਜਾਵਾਂਗਾ, ਕੁਰਬਾਨ ਜਾਵਾਂਗਾ ।੧।ਰਹਾਉ।
(ਹੇ ਮਾਂ!) ਮੇਰੇ ਸਰੀਰ ਵਿਚ ਔਗੁਣ ਹੀ ਔਗੁਣ ਭਰੇ ਪਏ ਹਨ । ਮੈਂ ਆਪਣੇ ਉਸ ਪ੍ਰੀਤਮ ਕਿਵੇਂ ਮਿਲ ਸਕਾਂ ਜੋ ਸਾਰੇ ਗੁਣਾਂ ਨਾਲ ਭਰਪੂਰ ਹੈ? ।੨।
ਹੇ ਮੇਰੀ ਮਾਂ! ਜਿਸ ਗੁਣਾਂ ਵਾਲੀ (ਵਡ-ਭਾਗਣ ਜੀਵ-ਇਸਤ੍ਰੀ) ਨੇ ਪ੍ਰੀਤਮ ਪ੍ਰਭੂ ਲੱਭ ਲਿਆ (ਉਸ ਤਾਂ ਲੱਭਾ ਗੁਣਾਂ ਦੀ ਬਰਕਤਿ ਨਾਲ, ਪਰ) ਮੇਰੇ ਅੰਦਰ ਉਹ ਗੁਣ ਨਹੀਂ ਹਨ । ਮੈਂ ਕਿਵੇਂ ਪ੍ਰਭੂ ਮਿਲ ਸਕਦੀ ਹਾਂ? ।੩।
(ਹੇ ਮਾਂ!) ਮੈਂ (ਪ੍ਰੀਤਮ-ਪ੍ਰਭੂ ਮਿਲਣ ਲਈ) ਅਨੇਕਾਂ ਉਪਾਵ ਕਰ ਕਰ ਕੇ ਥੱਕ ਗਿਆ ਹਾਂ (ਉਪਾਵਾਂ ਨਾਲ ਚਤੁਰਾਈਆਂ ਨਾਲ ਨਹੀਂ ਮਿਲਦਾ । ਅਰਦਾਸ ਅਰਜ਼ੋਈ ਹੀ ਮਦਦ ਕਰਦੀ ਹੈ, ਇਸ ਵਾਸਤੇ) ਹੇ ਨਾਨਕ! (ਆਖ-) ਹੇ ਮੇਰੇ ਹਰੀ! ਮੈ ਗਰੀਬ (ਆਪਣੇ ਚਰਨਾਂ ਵਿਚ) ਜੋੜੀ ਰੱਖ ।੪।੧।
English
There is one bed, One God Lord and Master. The Gurmukh enjoys the Lord, the ocean of peace.1.
My mind longs to meet my Beloved Lord God. The Perfect Guru leads me to meet my Beloved; I am a sacrifice, a sacrifice to my Guru.1. Pause.
My body is overflowing with faults; how can I meet my Perfect Beloved?.2.
The virtuous ones obtain my Beloved; I do not have these virtues. How can I meet Him, O my mother?.3.
I am so tired of making all these efforts. Please protect Nanak, the meek one, O my Lord.4.1.