ਸੁਰਹ ਕੀ ਜੈਸੀ ਤੇਰੀ ਚਾਲ ॥
ਗੁਰਮੁਖੀ
ਸੁਰਹ ਕੀ ਜੈਸੀ ਤੇਰੀ ਚਾਲ ॥ ਤੇਰੀ ਪੂੰਛਟ ਊਪਰਿ ਝਮਕ ਬਾਲ ॥੧॥
ਇਸ ਘਰ ਮਹਿ ਹੈ ਸੁ ਤੂ ਢੂੰਢਿ ਖਾਹਿ ॥ ਅਉਰ ਕਿਸ ਹੀ ਕੇ ਤੂ ਮਤਿ ਹੀ ਜਾਹਿ ॥੧॥ ਰਹਾਉ ॥
ਚਾਕੀ ਚਾਟਹਿ ਚੂਨੁ ਖਾਹਿ ॥ ਚਾਕੀ ਕਾ ਚੀਥਰਾ ਕਹਾਂ ਲੈ ਜਾਹਿ ॥੨॥
ਛੀਕੇ ਪਰ ਤੇਰੀ ਬਹੁਤੁ ਡੀਠਿ ॥ ਮਤੁ ਲਕਰੀ ਸੋਟਾ ਤੇਰੀ ਪਰੈ ਪੀਠਿ ॥੩॥
ਕਹਿ ਕਬੀਰ ਭੋਗ ਭਲੇ ਕੀਨ ॥ ਮਤਿ ਕੋਊ ਮਾਰੈ ਈਂਟ ਢੇਮ ॥੪॥੧॥
(ਹੇ ਕੁੱਤੇ!) ਗਾਂ ਵਰਗੀ ਤੇਰੀ ਤੋਰ ਹੈ, ਤੇਰੀ ਪੂਛਲ ਉੱਤੇ ਵਾਲ ਭੀ ਸੁਹਣੇ ਚਮਕਦੇ ਹਨ (ਹੇ ਕੁੱਤਾ-ਸੁਭਾਉ ਜੀਵ! ਸ਼ਰੀਫ਼ਾਂ ਵਰਗੀ ਤੇਰੀ ਸ਼ਕਲ ਤੇ ਪਹਿਰਾਵਾ ਹੈ) ।੧।
(ਹੇ ਕੁੱਤੇ ਦੇ ਸੁਭਾਉ ਵਾਲੇ ਜੀਵ!) ਜੋ ਕੁਝ ਆਪਣੀ ਹੱਕ ਦੀ ਕਮਾਈ ਹੈ, ਉਸੇ ਨਿਸੰਗ ਹੋ ਕੇ ਵਰਤ । ਕਿਸੇ ਬਿਗਾਨੇ ਮਾਲ ਦੀ ਲਾਲਸਾ ਨਾਹ ਕਰਨੀ ।੧।ਰਹਾਉ।
(ਹੇ ਕੁੱਤੇ!) ਤੂੰ ਚੱਕੀ ਚੱਟਦਾ ਹੈਂ, ਤੇ ਆਟਾ ਖਾਂਦਾ ਹੈਂ, ਪਰ (ਜਾਂਦਾ ਹੋਇਆ) ਪਰੋਲਾ ਕਿੱਥੇ ਲੈ ਜਾਇਗਾ? (ਹੇ ਜੀਵ! ਜਿਹੜੀ ਮਾਇਆ ਰੋਜ਼ ਵਰਤਦਾ ਹੈਂ ਇਹ ਤਾਂ ਭਲਾ ਵਰਤੀ; ਪਰ ਜੋੜ ਜੋੜ ਕੇ ਆਖ਼ਰ ਨਾਲ ਕੀਹ ਲੈ ਜਾਇਗਾ?) ।੨।
(ਹੇ ਸੁਆਨ!) ਤੂੰ ਛਿੱਕੇ ਵਲ ਬੜਾ ਤੱਕ ਰਿਹਾ ਹੈਂ, ਵੇਖੀਂ, ਕਿਤੇ ਲੱਕ ਉੱਤੇ ਕਿਤੋਂ ਸੋਟਾ ਨਾਹ ਵੱਜੇ । (ਜੇ ਜੀਵ! ਬਿਗਾਨੇ ਘਰਾਂ ਵਲ ਤੱਕਦਾ ਹੈਂ; ਇਸ ਵਿਚੋਂ ਉਪਾਧੀ ਹੀ ਨਿਕਲੇਗੀ) ।੩।
ਕਬੀਰ ਆਖਦਾ ਹੈ-(ਹੇ ਸੁਆਨ!) ਤੂੰ ਬਥੇਰਾ ਕੁਝ ਖਾਧਾ ਉਜਾੜਿਆ ਹੈ, ਪਰ ਧਿਆਨ ਰੱਖੀਂ ਕਿਤੇ ਕੋਈ ਇੱਟ ਢੇਮ ਤੇਰੇ ਸਿਰ ਉੱਤੇ ਨਾਹ ਮਾਰ ਦੇਵੇ । (ਹੇ ਜੀਵ! ਤੂੰ ਜੁ ਇਹ ਭੋਗ ਭੋਗਣ ਵਿਚ ਹੀ ਰੁੱਝਾ ਪਿਆ ਹੈਂ, ਇਹਨਾਂ ਦਾ ਅੰਤ ਖ਼ੁਆਰੀ ਹੀ ਹੁੰਦਾ ਹੈ) ।੪।੧।
English
You walk like a cow. The hair on your tail is shiny and lustrous. 1.
Look around, and eat anything in this house. But do not go out to any other. 1. Pause.
You lick the grinding bowl, and eat the flour. Where have you taken the kitchen rags?.2.
Your gaze is fixed on the basket in the cupboard. Watch out - a stick may strike you from behind. 3.
Says Kabeer, you have over-indulged in your pleasures. Watch out - someone may throw a brick at you. 4.1.