ਚਰਨ ਤੁਮੑਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਗੁਰਮੁਖੀ
ਚਰਨ ਤੁਮੑਰੇ ਹਿਰਦੈ ਵਾਸਹਿ ਸੰਤਨ ਕਾ ਸੰਗੁ ਪਾਵਉ ॥
ਸੋਗ ਅਗਨਿ ਮਹਿ ਮਨੁ ਨ ਵਿਆਪੈ ਆਠ ਪਹਰ ਗੁਣ ਗਾਵਉ ॥੧॥
ਮਾਂਗਉ ਰਾਮ ਤੇ ਇਕੁ ਦਾਨੁ ॥ ਸਗਲ ਮਨੋਰਥ ਪੂਰਨ ਹੋਵਹਿ ਸਿਮਰਉ ਤੁਮਰਾ ਨਾਮੁ ॥੧॥ ਰਹਾਉ ॥
ਸਵਸਤਿ ਬਿਵਸਥਾ ਹਰਿ ਕੀ ਸੇਵਾ ਮਧ੍ਹੰਤ ਪ੍ਰਭ ਜਾਪਣ ॥ ਨਾਨਕ ਰੰਗੁ ਲਗਾ ਪਰਮੇਸਰ ਬਾਹੁੜਿ ਜਨਮ ਨ ਛਾਪਣ ॥੨॥੧੮॥੪੯॥
ਹੇ ਪ੍ਰਭੂ! ਤੇਰੇ ਚਰਨ ਮੇਰੇ ਹਿਰਦੇ ਵਿਚ ਵੱਸਦੇ ਰਹਿਣ, ਮੈਂ ਤੇਰੇ ਸੰਤ ਜਨਾਂ ਦੀ ਸੰਗਤਿ ਹਾਸਲ ਕਰ ਲਵਾਂ, ਮੈਂ ਅੱਠੇ ਪਹਰ ਤੇਰੇ ਗੁਣ ਗਾਂਦਾ ਰਹਾਂ । (ਤੇਰੀ ਸਿਫ਼ਤਿ-ਸਾਲਾਹ ਦੀ ਬਰਕਤਿ ਨਾਲ) ਮਨ ਚਿੰਤਾ ਦੀ ਅੱਗ ਵਿਚ ਨਹੀਂ ਫਸਦਾ ।੧।
ਹੇ ਭਾਈ! ਮੈਂ ਪਰਮਾਤਮਾ ਪਾਸੋਂ ਇਕ ਖ਼ੈਰ ਮੰਗਦਾ ਹਾਂ (ਪਰਮਾਤਮਾ ਅੱਗੇ ਮੈਂ ਬੇਨਤੀ ਕਰਦਾ ਹਾਂ-) ਹੇ ਪ੍ਰਭੂ! ਮੈਂ ਤੇਰਾ ਨਾਮ (ਸਦਾ) ਸਿਮਰਦਾ ਰਹਾਂ, (ਤੇਰੇ ਸਿਮਰਨ ਦੀ ਬਰਕਤਿ ਨਾਲ) ਸਾਰੀਆਂ ਮੁਰਾਦਾਂ ਪੂਰੀਆਂ ਹੋ ਜਾਂਦੀਆਂ ਹਨ ।੧।ਰਹਾਉ।
ਹੇ ਨਾਨਕ! ਸਦਾ ਪ੍ਰਭੂ ਦਾ ਨਾਮ ਜਪਣ ਨਾਲ, ਹਰੀ ਦੀ ਸੇਵਾ-ਭਗਤੀ ਕਰਨ ਨਾਲ (ਮਨ ਵਿਚ) ਸ਼ਾਂਤੀ ਦੀ ਹਾਲਤ ਬਣੀ ਰਹਿੰਦੀ ਹੈ । ਜਿਸ ਮਨੁੱਖ (ਦੇ ਮਨ ਵਿਚ) ਪਰਮਾਤਮਾ ਦਾ ਪਿਆਰ ਬਣ ਜਾਏ ਉਹ ਮੁੜ ਮੁੜ ਜਨਮ ਮਰਨ (ਦੇ ਗੇੜ) ਵਿਚ ਨਹੀਂ ਆਉਂਦਾ ।੨।੧੮।੪੯।
English
May Your feet abide within my heart, and may I find the Society of the Saints. May my mind not be afflicted by the fire of sorrow; may I sing Your Glorious Praises, twenty-four hours a day. 1.
I beg for one gift only from the Lord. May all my desires be fulfilled, meditating on, and remembering Your Name, O Lord. 1. Pause.
May I serve the Lord in my childhood and youth, and meditate on God in my middle and old age. O Nanak, one who is imbued with the Love of the Transcendent Lord, is not reincarnated again to die. 12.18.49.