ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ
Gurmukhi
ਸੰਤਾ ਕੀ ਹੋਇ ਦਾਸਰੀ ਏਹੁ ਅਚਾਰਾ ਸਿਖੁ ਰੀ ॥
ਸਗਲ ਗੁਣਾ ਗੁਣ ਊਤਮੋ ਭਰਤਾ ਦੂਰਿ ਨ ਪਿਖੁ ਰੀ ॥੧॥
ਇਹੁ ਮਨੁ ਸੁੰਦਰਿ ਆਪਣਾ ਹਰਿ ਨਾਮਿ ਮਜੀਠੈ ਰੰਗਿ ਰੀ ॥
ਤਿਆਗਿ ਸਿਆਣਪ ਚਾਤੁਰੀ ਤੂੰ ਜਾਣੁ ਗੁਪਾਲਹਿ ਸੰਗਿ ਰੀ ॥੧॥
ਰਹਾਉ ॥
ਭਰਤਾ ਕਹੈ ਸੁ ਮਾਨੀਐ ਏਹੁ ਸੀਗਾਰੁ ਬਣਾਇ ਰੀ ॥
ਦੂਜਾ ਭਾਉ ਵਿਸਾਰੀਐ ਏਹੁ ਤੰਬੋਲਾ ਖਾਇ ਰੀ ॥੨॥
ਗੁਰ ਕਾ ਸਬਦੁ ਕਰਿ ਦੀਪਕੋ ਇਹ ਸਤ ਕੀ ਸੇਜ ਬਿਛਾਇ ਰੀ ॥
ਆਠ ਪਹਰ ਕਰ ਜੋੜਿ ਰਹੁ ਤਉ ਭੇਟੈ ਹਰਿ ਰਾਇ ਰੀ ॥੩॥
ਤਿਸ ਹੀ ਚਜੁ ਸੀਗਾਰੁ ਸਭੁ ਸਾਈ ਰੂਪਿ ਅਪਾਰਿ ਰੀ ॥
ਸਾਈ ਸਹਾਗਣਿ ਨਾਨਕਾ ਜੋ ਭਾਣੀ ਕਰਤਾਰਿ ਰੀ ॥੪॥
੧੬॥੧੧੮॥
ਹੇ ਮੇਰੀ ਸੋਹਣੀ ਜਿੰਦੇ! ਤੂੰ ਸਤਸੰਗੀਆਂ ਦੀ ਨਿਮਾਣੀ ਜਿਹੀ ਦਾਸੀ ਬਣੀ ਰਹੁ—ਬੱਸ! ਇਹ ਕਰਤੱਬ ਸਿੱਖ, ਤੇ, ਹੇ ਜਿੰਦੇ! ਉਸ ਖਸਮ-ਪ੍ਰਭੂ ਨੂੰ ਕਿਤੇ ਦੂਰ ਵੱਸਦਾ ਨਾਹ ਖ਼ਿਆਲ ਕਰ ਜੇਹੜਾ ਸਾਰੇ ਗੁਣਾਂ ਦਾ ਮਾਲਕ ਹੈ ਜੋ ਗੁਣਾਂ ਕਰਕੇ ਸਭ ਤੋਂ ਸ੍ਰੇਸ਼ਟ ਹੈ ।੧। ਹੇ (ਮੇਰੀ) ਸੋਹਣੀ ਜਿੰਦੇ! ਤੂੰ ਆਪਣੇ ਇਸ ਮਨ ਨੂੰ ਮਜੀਠ (ਵਰਗੇ ਪੱਕੇ) ਪਰਮਾਤਮਾ ਦੇ ਨਾਮ-ਰੰਗ ਨਾਲ ਰੰਗ ਲੈ, ਆਪਣੇ ਅੰਦਰੋਂ ਸਿਆਣਪ ਤੇ ਚਤੁਰਾਈ ਛੱਡ ਕੇ (ਇਹ ਮਾਣ ਛੱਡ ਦੇ ਕਿ ਤੂੰ ਬੜੀ ਸਿਆਣੀ ਹੈਂ ਤੇ ਚਤੁਰ ਹੈਂ), ਹੇ ਜਿੰਦੇ! ਸ੍ਰਿਸ਼ਟੀ ਦੇ ਪਾਲਕ-ਪ੍ਰਭੂ ਨੂੰ ਆਪਣੇ-ਨਾਲ-ਵੱਸਦਾ ਸਮਝਦੀ ਰਹੁ ।੧।ਰਹਾਉ। ਹੇ ਮੇਰੀ ਸੋਹਣੀ ਜਿੰਦੇ!
ਖਸਮ-ਪ੍ਰਭੂ ਜੋ ਹੁਕਮ ਕਰਦਾ ਹੈ ਉਹ (ਮਿੱਠਾ ਕਰ ਕੇ) ਮੰਨਣਾ ਚਾਹੀਦਾ ਹੈ—ਬੱਸ! ਇਸ ਗੱਲ ਨੂੰ (ਆਪਣੇ ਜੀਵਨ ਦਾ) ਸਿੰਗਾਰ ਬਣਾਈ ਰੱਖ । ਪਰਮਾਤਮਾ ਤੋਂ ਬਿਨਾ ਹੋਰ (ਮਾਇਆ ਆਦਿਕ ਦਾ) ਪਿਆਰ ਭੁਲਾ ਦੇਣਾ ਚਾਹੀਦਾ ਹੈ—(ਇਹ ਨਿਯਮ ਆਤਮਕ ਜੀਵਨ ਵਾਸਤੇ, ਮਾਨੋ, ਪਾਨ ਦਾ ਬੀੜਾ ਹੈ) ਹੇ ਜਿੰਦੇ! ਇਹ ਪਾਨ ਖਾਇਆ ਕਰ ।੨। ਹੇ ਮੇਰੀ ਸੋਹਣੀ ਜਿੰਦੇ! ਸਤਿਗੁਰੂ ਦੇ ਸ਼ਬਦ ਨੂੰ ਦੀਵਾ ਬਣਾ (ਜੋ ਤੇਰੇ ਅੰਦਰ ਆਤਮਕ ਜੀਵਨ ਦਾ ਚਾਨਣ ਪੈਦਾ ਕਰੇ) ਤੇ ਉਸ ਆਤਮਕ ਜੀਵਨ ਦੀ (ਆਪਣੇ ਹਿਰਦੇ ਵਿਚ) ਸੇਜ ਵਿਛਾ । ਹੇ ਸੋਹਣੀ ਜਿੰਦੇ! (ਆਪਣੇ ਅੰਦਰ ਆਤਮੇ) ਅੱਠੇ ਪਹਰ (ਦੋਵੇਂ) ਹੱਥ ਜੋੜ ਕੇ (ਪ੍ਰਭੂ-ਚਰਨਾਂ ਵਿਚ) ਟਿਕੀ ਰਹੁ, ਤਦੋਂ ਹੀ ਪ੍ਰਭੂ-ਪਾਤਿਸ਼ਾਹ (ਆ ਕੇ) ਮਿਲਦਾ ਹੈ ।੩।
ਹੇ ਨਾਨਕ! (ਆਖ—) ਹੇ ਮੇਰੀ ਸੋਹਣੀ ਜਿੰਦੇ! ਉਸੇ ਜੀਵ-ਇਸਤ੍ਰੀ ਦਾ ਸੁਚੱਜ ਮੰਨਿਆ ਜਾਂਦਾ ਹੈ ਉਸੇ ਜੀਵ-ਇਸਤ੍ਰੀ ਦਾ (ਆਤਮਕ) ਸਿੰਗਾਰ ਪਰਵਾਨ ਹੁੰਦਾ ਹੈ, ਉਹ ਜੀਵ-ਇਸਤ੍ਰੀ ਸੁੰਦਰ ਰੂਪ ਵਾਲੀ ਸਮਝੀ ਜਾਂਦੀ ਹੈ ਜੋ ਬੇਅੰਤ ਪਰਮਾਤਮਾ (ਦੇ ਚਰਨਾਂ) ਵਿਚ ਲੀਨ ਰਹਿੰਦੀ ਹੈ । ਹੇ ਜਿੰਦੇ! ਉਹੀ ਜੀਵ-ਇਸਤ੍ਰੀ ਸੁਹਾਗ-ਭਾਗ ਵਾਲੀ ਹੈ ਜੋ (ਕਰਤਾਰ ਨੂੰ) ਪਿਆਰੀ ਲੱਗਦੀ ਹੈ ਜੋ ਕਰਤਾਰ (ਦੀ ਯਾਦ) ਵਿਚ ਲੀਨ ਰਹਿੰਦੀ ਹੈ ।੪।੧੬।੧੧੮।
Hindi
संता की होइ दासरी एहु अचारा सिखु री ॥ सगल गुणा गुण ऊतमो भरता दूरि न पिखु री ॥१॥ इहु मनु सुंदरि आपणा हरि नामि मजीठै रंगि री ॥ तिआगि सिआणप चातुरी तूं जाणु गुपालहि संगि री ॥१॥ रहाउ॥ भरता कहै सु मानीऐ एहु सीगारु बणाइ री ॥ दूजा भाउ विसारीऐ एहु त्मबोला खाइ री ॥२॥ गुर का सबदु करि दीपको इह सत की सेज बिछाइ री ॥ आठ पहर कर जोड़ि रहु तउ भेटै हरि राइ री ॥३॥ तिस ही चजु सीगारु सभु साई रूपि अपारि री ॥ साई सुोहागणि नानका जो भाणी करतारि री ॥४॥१६॥११८॥
हे मेरी सोहनी जिंदे! तू सत्संगियों की निमाणी दासी बनी रह- बस! ये कर्तव्य सीख, और, हे जिंदे! उस पति-प्रभु को कहीं दूर बसता ना समझ जो सारे गुणों का मालिक है जो अपने गुणों के कारण सबसे श्रेष्ठ है।1। हे (मेरी) सोहणी जिंदे! तू अपने इस मन को मजीठ (जैसे पक्के) परमात्मा के नाम रंग से रंग ले, अपने अंदर की सियानप और चतुराई छोड के (ये गुमान छोड़ कि तू बड़ी सियानी है और चतुर है), हे जिंदे! सृष्टि के मालिक प्रभु को अपने साथ बसता समझती रह।1। रहाउ। हे मेरी सोहणी जिंदे!
पति-प्रभु जो हुक्म करता है वह (मीठा करके) मानना चाहिए- बस! इस बात को (अपने जीवन का) श्रृंगार बनाए रख। परमात्मा के बिना और (माया आदि का) प्यार भुला देना चाहिए- (ये नियम आत्मिक जीवन वास्ते, जैसे, पान का बीड़ा है) हे जिंदे! ये पान खाया कर।2। हे मेरी सोहणी जिंदे! सतिगुरु के शब्द को दीपक बना (जो तेरे अंदर आत्मिक जीवन का प्रकाश पैदा करे) और उस आत्मिक जीवन की (अपने हृदय में) सेज बिछा। हे सोहणी जिंदे! (अपने अंतरात्मे) आठों पहर (दोनों) हाथ जोड़ के (प्रभु चरणों में) टिकी रह, तब ही प्रभु-पातशाह (आ के) मिलता है।3।
हे नानक! (कह:) हे मेरी सोहणी जिंदे! उसी जीव-स्त्री को सलीके वाली (निपुण) माना जाता है उसी जीव-स्त्री का (आत्मिक) श्रृंगार स्वीकार होता है, वह जीव-स्त्री सुंदर रूप वाली समझी जाती है जो बेअंत परमात्मा (के चरणों) में लीन रहती है। हे जिंदे! वही जीव-स्त्री सुहाग-भाग वाली है जो (कर्तार को) प्यारी लगती है जो कर्तार (की याद) में लीन रहती है।4।16।118।
Romanized
sNtaa kee hoEi daasree Eayhu Achaaraa sikhu ree. sgl gunaa gun Aootmo bhrtaa doori n pikhu ree. |1| Eihu mnu suNdri Aaapnaa hri naami mjeethai rNgi ree. tiAaagi siAaanp chaaturee tooN jaanu gupaalhi sNgi ree. |1| rhaaAu. bhrtaa khai su maaneeAai Eayhu seegaaru bnaaEi ree. doojaa bhaaAu visaareeAai Eayhu tMbolaa khaaEi ree. |2| gur kaa sbdu kri deepko Eih st kee sayj bichhaaEi ree. Aaath phr kr jorhi rhu tAu bhaytai hri raaEi ree. |3| tis hee chju seegaaru sbhu saaEee roopi Apaari ree. saaEee sohaagni naankaa jo bhaanee krtaari ree. |4|16|118|
English
Become the servant of the Saints, and learn this way of life. Of all virtues, the most sublime virtue is to see your Husband Lord near at hand. || 1 || So, dye this mind of yours with the color of the Lord’s Love. Renounce cleverness and cunning, and know that the Sustainer of the world is with you. || 1 || Pause || Whatever your Husband Lord says, accept that, and make it your decoration. Forget the love of duality, and chew upon this betel leaf.
|| 2 || Make the Word of the Guru’s Shabad your lamp, and let your bed be Truth. Twenty-four hours a day, stand with your palms pressed together, and the Lord, your King, shall meet you. || 3 || She alone is cultured and embellished, and she alone is of incomparable beauty. She alone is the happy soul-bride, O Nanak, who is pleasing to the Creator Lord. || 4 || 16 || 118 ||