Hum Kookar Tere Darbar

ਸ਼ਬਦ ਵਿਚਾਰ · ੩੨ / ੧੧੪

ਹਮ ਕੂਕਰ ਤੇਰੇ ਦਰਬਾਰਿ ॥

ਗੁਰਮੁਖੀ

ਹਮ ਕੂਕਰ ਤੇਰੇ ਦਰਬਾਰਿ ॥ ਭਉਕਹਿ ਆਗੈ ਬਦਨੁ ਪਸਾਰਿ ॥੧॥ ਰਹਾਉ ॥
ਸੰਤਾ ਮਾਨਉ ਦੂਤਾ ਡਾਨਉ ਇਹ ਕੁਟਵਾਰੀ ਮੇਰੀ ॥ ਦਿਵਸ ਰੈਨਿ ਤੇਰੇ ਪਾਉ ਪਲੋਸਉ ਕੇਸ ਚਵਰ ਕਰਿ ਫੇਰੀ ॥੧॥
ਪੂਰਬ ਜਨਮ ਹਮ ਤੁਮੑਰੇ ਸੇਵਕ ਅਬ ਤਉ ਮਿਟਿਆ ਨ ਜਾਈ ॥ ਤੇਰੇ ਦੁਆਰੈ ਧੁਨਿ ਸਹਜ ਕੀ ਮਾਥੈ ਮੇਰੇ ਦਗਾਈ ॥੨॥
ਦਾਗੇ ਹੋਹਿ ਸੁ ਰਨ ਮਹਿ ਜੂਝਹਿ ਬਿਨੁ ਦਾਗੇ ਭਗਿ ਜਾਈ ॥ ਸਾਧੂ ਹੋਇ ਸੁ ਭਗਤਿ ਪਛਾਨੈ ਹਰਿ ਲਏ ਖਜਾਨੈ ਪਾਈ ॥੩॥
ਕੋਠਰੇ ਮਹਿ ਕੋਠਰੀ ਪਰਮ ਕੋਠੀ ਬੀਚਾਰਿ ॥ ਗੁਰਿ ਦੀਨੀ ਬਸਤੁ ਕਬੀਰ ਕਉ ਲੇਵਹੁ ਬਸਤੁ ਸਮੑਰਿ ॥੪॥
ਕਬੀਰਿ ਦੀਈ ਸੰਸਾਰ ਕਉ ਲੀਨੀ ਜਿਸੁ ਮਸਤਕਿ ਭਾਗੁ ॥ ਅੰਮ੍ਰਿਤ ਰਸੁ ਜਿਨਿ ਪਾਇਆ ਥਿਰੁ ਤਾ ਕਾ ਸੋਹਾਗੁ ॥੫॥੪॥

ਇਹੀ ਗੱਲ ਸਤਿੁਗੁਰੂ ਨਾਨਕ ਦੇਵ ਜੀ ਨੇ ਆਖੀ ਹੈ: ਏਤੇ ਕੂਕਰ ਹਉ ਬੇਗਾਨਾ ਭਉਕਾ ਇਸੁ ਤਨ ਤਾਈ ।੧।ਰਹਾਉ।

ਹੇ ਪ੍ਰਭੂ! ਮੈਂ ਤੇਰੇ ਦਰ ਤੇ (ਬੈਠਾ ਹੋਇਆ ਇਕ) ਕੁੱਤਾ ਹਾਂ, ਤੇ ਮੂੰਹ ਅਗਾਂਹ ਵਧਾ ਕੇ ਭੌਂਕ ਰਿਹਾ ਹਾਂ (ਭਾਵ, ਤੇਰੇ ਦਰ ਤੇ ਮੈਂ ਜੋ ਤੇਰੀ ਸਿਫ਼ਤਿ-ਸਾਲਾਹ ਕਰ ਰਿਹਾ ਹਾਂ, ਇਹ ਆਪਣੇ ਸਰੀਰ ਵਿਕਾਰ-ਕੁੱਤਿਆਂ ਤੋਂ ਬਚਾਉਣ ਲਈ ਹੈ, ਜਿਵੇਂ ਇਕ ਕੁੱਤਾ ਕਿਸੇ ਪਰਾਈ ਗਲੀ ਦੇ ਕੁੱਤਿਆਂ ਤੋਂ ਆਪਣੇ ਆਪ ਦੀ ਰਾਖੀ ਕਰਨ ਲਈ ਭੌਂਕਦਾ ਹੈ ।੧।

ਹੇ ਪ੍ਰਭੂ! ਮੈਂ ਤਾਂ ਪਹਿਲੇ ਜਨਮਾਂ ਵਿਚ ਭੀ ਤੇਰਾ ਹੀ ਸੇਵਕ ਰਿਹਾ ਹਾਂ, ਹੁਣ ਭੀ ਤੇਰੇ ਦਰ ਤੋਂ ਹਟਿਆ ਨਹੀਂ ਜਾ ਸਕਦਾ । ਤੇਰੇ ਦਰ ਤੇ ਰਿਹਾਂ (ਮਨੁੱਖ ਦੇ ਅੰਦਰ) ਅਡੋਲ ਅਵਸਥਾ ਦੀ ਰੌ (ਚਲ ਪੈਂਦੀ ਹੈ, ਉਹ ਰੌ) ਮੈ ਭੀ ਪ੍ਰਾਪਤ ਹੋ ਗਈ ਹੈ ।੨।

ਜਿਨ੍ਹਾਂ ਦੇ ਮੱਥੇ ਉੱਤੇ ਮਾਲਕ ਦਾ (ਇਹ ਭਗਤੀ ਦਾ) ਨਿਸ਼ਾਨ ਹੁੰਦਾ ਹੈ, ਉਹ ਰਣ-ਭੂਮੀ ਵਿਚ ਲੜ ਮਰਦੇ ਹਨ । ਜੋ ਇਸ ਨਿਸ਼ਾਨ ਤੋਂ ਸੱਖਣੇ ਹਨ ਉਹ (ਟਾਕਰਾ ਪੈਣ ਤੇ) ਭਾਂਜ ਖਾ ਜਾਂਦੇ ਹਨ, (ਭਾਵ,) ਜੋ ਮਨੁੱਖ ਪ੍ਰਭੂ ਦਾ ਭਗਤ ਬਣਦਾ ਹੈ, ਉਹ ਭਗਤੀ ਨਾਲ ਸਾਂਝ ਪਾਂਦਾ ਹੈ ਤੇ ਪ੍ਰਭੂ ਉਸ ਆਪਣੇ ਦਰ ਤੇ ਪ੍ਰਵਾਨ ਕਰ ਲੈਂਦਾ ਹੈ ।੩।

(ਮਨੁੱਖਾ-ਸਰੀਰ, ਮਾਨੋ, ਇਕ ਨਿੱਕਾ ਜਿਹਾ ਕੋਠਾ ਹੈ, ਇਸ) ਨਿੱਕੇ ਜਿਹੇ ਸੁਹਣੇ ਕੋਠੇ ਵਿਚ (ਦਿਮਾਗ਼ ਇਕ ਹੋਰ) ਨਿੱਕੀ ਜਿਹੀ ਕੋਠੜੀ ਹੈ, ਪਰਮਾਤਮਾ ਦੇ ਨਾਮ ਦੀ ਵਿਚਾਰ ਦੀ ਬਰਕਤਿ ਨਾਲ ਇਹ ਨਿੱਕੀ ਕੋਠੜੀ ਸੁਹਣੀ ਬਣਦੀ ਜਾਂਦੀ ਹੈ । ਮੈ ਕਬੀਰ ਮੇਰੇ ਗੁਰੂ ਨੇ ਨਾਮ-ਵਸਤ ਦਿੱਤੀ (ਤੇ, ਆਖਣ ਲੱਗਾ) ਇਹ ਵਸਤ (ਇਕ ਨਿੱਕੀ ਕੋਠੜੀ ਵਿਚ) ਸਾਂਭ ਕੇ ਰੱਖ ਲੈ ।੪।

ਮੈਂ ਕਬੀਰ ਨੇ ਇਹ ਨਾਮ-ਵਸਤ ਜਗਤ ਦੇ ਲੋਕਾਂ (ਭੀ ਵੰਡ) ਦਿੱਤੀ, ਪਰ ਕਿਸੇ ਭਾਗਾਂ ਵਾਲੇ ਨੇ ਹਾਸਲ ਕੀਤੀ । ਜਿਸ ਕਿਸੇ ਨੇ ਇਹ ਨਾਮ-ਅੰਮ੍ਰਿਤ ਦਾ ਸੁਆਦ ਚੱਖਿਆ ਹੈ, ਉਹ ਸਦਾ ਵਾਸਤੇ ਭਾਗਾਂ ਵਾਲਾ ਬਣ ਗਿਆ ਹੈ ।੫।੪।

English

I am a dog at Your Court, Lord. I open my snout and bark before it. 1. Pause.

I honor and obey the Saints, and punish the wicked; this is my duty as God's police officer. Day and night, I wash Your feet, Lord; I wave my hair as the chauree, to brush away the flies. 1.

In my past life, I was Your servant; now, I cannot leave You. The celestial sound current resounds at Your Door. Your insignia is stamped upon my forehead. 2.

Those who are branded with Your brand fight bravely in battle; those without Your brand run away. One who becomes a Holy person, appreciates the value of devotional worship to the Lord. The Lord places him in His treasury. 3.

In the fortress is the chamber; by contemplative meditation it becomes the supreme chamber. The Guru has blessed Kabeer with the commodity, saying, "Take this commodity; cherish it and keep it secure." 4.

Kabeer gives it to the world, but he alone receives it, upon whose forehead such destiny is recorded. Permanent is the marriage, of one who receives this ambrosial essence. 5.4.

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ