ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
Gurmukhi
ਘਰ ਹੀ ਸਉਦਾ ਪਾਈਐ ਅੰਤਰਿ ਸਭ ਵਥੁ ਹੋਇ ॥
ਖਿਨੁ ਖਿਨੁ ਨਾਮੁ ਸਮਾਲੀਐ ਗੁਰਮੁਖਿ ਪਾਵੈ ਕੋਇ ॥
ਨਾਮੁ ਨਿਧਾਨੁ ਅਖੁਟੁ ਹੈ ਵਡਭਾਗਿ ਪਰਾਪਤਿ ਹੋਇ ॥੧॥
ਮੇਰੇ ਮਨ ਤਜਿ ਨਿੰਦਾ ਹਉਮੈ ਅਹੰਕਾਰੁ ॥
ਹਰਿ ਜੀਉ ਸਦਾ ਧਿਆਇ ਤੂ ਗੁਰਮੁਖਿ ਏਕੰਕਾਰੁ ॥੧॥
ਰਹਾਉ ॥
ਗੁਰਮੁਖਾ ਕੇ ਮੁਖ ਉਜਲੇ ਗੁਰ ਸਬਦੀ ਬੀਚਾਰਿ ॥
ਹਲਤਿ ਪਲਤਿ ਸੁਖੁ ਪਾਇਦੇ ਜਪਿ ਜਪਿ ਰਿਦੈ ਮੁਰਾਰਿ ॥
ਘਰ ਹੀ ਵਿਚਿ ਮਹਲੁ ਪਾਇਆ ਗੁਰ ਸਬਦੀ ਵੀਚਾਰਿ ॥੨॥
ਸਤਗੁਰ ਤੇ ਜੋ ਮੁਹ ਫੇਰਹਿ ਮਥੇ ਤਿਨ ਕਾਲੇ ॥
ਅਨਦਿਨੁ ਦੁਖ ਕਮਾਵਦੇ ਨਿਤ ਜੋਹੇ ਜਮ ਜਾਲੇ ॥
ਸੁਪਨੈ ਸੁਖੁ ਨ ਦੇਖਨੀ ਬਹੁ ਚਿੰਤਾ ਪਰਜਾਲੇ ॥੩॥
ਸਭਨਾ ਕਾ ਦਾਤਾ ਏਕੁ ਹੈ ਆਪੇ ਬਖਸ ਕਰੇਇ ॥
ਕਹਣਾ ਕਿਛੂ ਨ ਜਾਵਈ ਜਿਸੁ ਭਾਵੈ ਤਿਸੁ ਦੇਇ ॥
ਨਾਨਕ ਗੁਰਮੁਖਿ ਪਾਈਐ ਆਪੇ ਜਾਣੈ ਸੋਇ ॥੪ ॥
੯॥੪੨॥
(ਪਰਮਾਤਮਾ ਦਾ ਨਾਮ-ਰੂਪ) ਸਾਰਾ (ਉੱਤਮ) ਪਦਾਰਥ (ਮਨੁੱਖ ਦੇ) ਹਿਰਦੇ ਵਿਚ ਹੀ ਹੈ, (ਗੁਰੂ ਦੀ ਸਰਨ ਪਿਆਂ) ਇਹ ਸੌਦਾ ਹਿਰਦੇ ਵਿਚੋਂ ਹੀ ਮਿਲ ਪੈਂਦਾ ਹੈ । (ਗੁਰੂ ਦੀ ਸਰਨ ਪੈ ਕੇ) ਸੁਆਸ ਸੁਆਸ ਪਰਮਾਤਮਾ ਦਾ ਨਾਮ ਸਿਮਰਨਾ ਚਾਹੀਦਾ ਹੈ, ਜੇਹੜਾ ਕੋਈ ਨਾਮ ਪ੍ਰਾਪਤ ਕਰਦਾ ਹੈ ਗੁਰੂ ਦੀ ਰਾਹੀਂ ਕਰਦਾ ਹੈ । ਜਿਸ ਨੂੰ ਵੱਡੀ ਕਿਸਮਤ ਨਾਲ ਇਹ ਖ਼ਜ਼ਾਨਾ ਮਿਲਦਾ ਹੈ (ਉਸ ਪਾਸੋਂ ਕਦੀ ਮੁੱਕਦਾ ਨਹੀਂ) (ਕਿਉਂਕਿ) ਨਾਮ-ਖ਼ਜ਼ਾਨਾ ਕਦੇ ਮੁੱਕਣ ਵਾਲਾ ਨਹੀਂ ਹੈ ।੧। ਹੇ ਮੇਰੇ ਮਨ! ਨਿੰਦਾ ਕਰਨੀ ਛੱਡ ਦੇਹ, (ਆਪਣੇ ਅੰਦਰੋਂ) ਹਉਮੈ ਤੇ ਅਹੰਕਾਰ ਦੂਰ ਕਰ । ਗੁਰੂ ਦੀ ਸਰਨ ਪੈ ਕੇ ਤੂੰ ਸਦਾ ਸਰਬ-ਵਿਆਪਕ ਪਰਮਾਤਮਾ ਨੂੰ ਸਿਮਰਦਾ ਰਹੁ ।੧।ਰਹਾਉ।
ਜੇਹੜੇ ਮਨੁੱਖ ਗੁਰੂ ਦੇ ਸਨਮੁਖ ਰਹਿੰਦੇ ਹਨ ਗੁਰੂ ਦੇ ਸ਼ਬਦ ਦੀ ਰਾਹੀਂ (ਪਰਮਾਤਮਾ ਦੇ ਗੁਣਾਂ ਨੂੰ) ਵਿਚਾਰ ਕੇ ਉਹ (ਸਦਾ) ਸੁਰਖ਼ਰੂ ਰਹਿੰਦੇ ਹਨ, ਉਹ ਆਪਣੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਸਿਮਰ ਸਿਮਰ ਕੇ ਲੋਕ ਪਰਲੋਕ ਵਿਚ ਸੁਖ ਮਾਣਦੇ ਹਨ । ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਪਰਮਾਤਮਾ ਦੇ ਨਾਮ ਨੂੰ ਚੇਤੇ ਕਰ ਕੇ ਉਹਨਾਂ ਆਪਣੇ ਹਿਰਦੇ ਵਿਚ ਹੀ ਪਰਮਾਤਮਾ ਦਾ ਨਿਵਾਸ-ਥਾਂ ਲੱਭ ਲਿਆ ਹੁੰਦਾ ਹੈ ।੨। ਜੇਹੜੇ ਮਨੁੱਖ ਗੁਰੂ ਵਲੋਂ ਮੂੰਹ ਭਵਾਂਦੇ ਹਨ ਉਹਨਾਂ ਦੇ ਮੱਥੇ ਭ੍ਰਿਸ਼ਟੇ ਰਹਿੰਦੇ ਹਨ । (ਉਹਨਾਂ ਨੂੰ ਆਪਣੇ ਅੰਦਰੋਂ ਫਿਟਕਾਰ ਹੀ ਪੈਂਦੀ ਰਹਿੰਦੀ ਹੈ) । ਉਹ ਸਦਾ ਉਹੀ ਕਰਤੂਤਾਂ ਕਰਦੇ ਹਨ ਜਿਨ੍ਹਾਂ ਦਾ ਫਲ ਦੁੱਖ ਹੁੰਦਾ ਹੈ, ਉਹ ਸਦਾ ਜਮ ਦੇ ਜਾਲ ਵਿਚ ਜਮ ਦੀ ਤੱਕ ਵਿਚ ਰਹਿੰਦੇ ਹਨ ।
ਕਦੇ ਸੁਪਨੇ ਵਿਚ ਭੀ ਉਹ ਸੁਖ ਨਹੀਂ ਮਾਣਦੇ, ਬਹੁਤ ਚਿੰਤਾ ਉਹਨਾਂ ਨੂੰ ਸਾੜਦੀ ਰਹਿੰਦੀ ਹੈ ।੩। ਪਰ ਕੁਝ ਕਿਹਾ ਨਹੀਂ ਜਾ ਸਕਦਾ (ਕਿ ਮਨ ਮੁਖ ਕਿਉਂ ਨਾਮ ਨਹੀਂ ਚੇਤਦਾ ਤੇ ਗੁਰਮੁਖਿ ਕਿਉਂ ਸਿਮਰਦਾ ਹੈ) ਜਿਸ ਉੱਤੇ ਉਹ ਪ੍ਰਸੰਨ ਹੁੰਦਾ ਹੈ ਉਸ ਨੂੰ ਨਾਮ ਦੀ ਦਾਤਿ ਦੇ ਦੇਂਦਾ ਹੈ । ਉਹ ਪਰਮਾਤਮਾ ਸਭ ਜੀਵਾਂ ਨੂੰ ਦਾਤਾਂ ਦੇਣ ਵਾਲਾ ਹੈ, ਉਹ ਆਪ ਹੀ ਬਖ਼ਸ਼ਸ਼ ਕਰਦਾ ਹੈ, ਉਹ ਆਪ ਹੀ (ਹਰੇਕ ਜੀਵ ਦੇ ਦਿਲ ਦੀ) ਜਾਣਦਾ ਹੈ । ਹੇ ਨਾਨਕ! (ਉਸ ਦੀ ਮਿਹਰ ਨਾਲ) ਗੁਰੂ ਦੀ ਸਰਨ ਪਿਆਂ ਉਸ ਨਾਲ ਮਿਲਾਪ ਹੁੰਦਾ ਹੈ ।੪।੯।੪੨।
Hindi
घर ही सउदा पाईऐ अंतरि सभ वथु होइ ॥ खिनु खिनु नामु समालीऐ गुरमुखि पावै कोइ ॥ नामु निधानु अखुटु है वडभागि परापति होइ ॥१॥ मेरे मन तजि निंदा हउमै अहंकारु ॥ हरि जीउ सदा धिआइ तू गुरमुखि एकंकारु ॥१॥ रहाउ॥ गुरमुखा के मुख उजले गुर सबदी बीचारि ॥ हलति पलति सुखु पाइदे जपि जपि रिदै मुरारि ॥ घर ही विचि महलु पाइआ गुर सबदी वीचारि ॥२॥ सतगुर ते जो मुह फेरहि मथे तिन काले ॥ अनदिनु दुख कमावदे नित जोहे जम जाले ॥ सुपनै सुखु न देखनी बहु चिंता परजाले ॥३॥ सभना का दाता एकु है आपे बखस करेइ ॥ कहणा किछू न जावई जिसु भावै तिसु देइ ॥ नानक गुरमुखि पाईऐ आपे जाणै सोइ ॥४॥९॥४२॥
(परमात्मा का नाम रूप) सारा (उत्तम) पदार्थ (मनुष्य के) हृदय में ही है। (गुरु की शरण पड़ने से) ये सौदा हृदय में से ही मिल जाता है। (गुरु की शरण पड़ के) स्वास स्वास परमात्मा नाम स्मरणा चाहिए। जो कोई नाम प्राप्त करता है गुरु के द्वारा ही प्राप्त करता है। जिसे बड़ी किस्मत से ये खजाना मिलता है (उससे कभी खत्म नहीं होता) (क्योंकि) नाम खजाना कभी खत्म होने वाला नहीं है।1। हे मेरे मन! निंदा करनी छोड़ दे, (अपने अंदर से) अहम् दूर कर। गुरु की शरण पड़ कर तू सर्व-व्यापक परमात्मा को स्मरण करता रह।1।
रहाउ। जो लोग गुरु के सन्मुख रहते हैं गुरु के शब्द के द्वारा (परमात्मा के गुणों को) विचार के (वह) सदा आजाद रहते हैं। वह अपने हृदय में परमात्मा का नाम स्मरण कर-कर के लोक परलोक में सुख भोगते हैं। गुरु के शब्द की इनायत से परमात्मा के नाम को याद करके उन्होंने अपने हृदय में परमात्मा का निवास स्थान ढूंढ लिया होता है।2। जो मनुष्य गुरु से बेमुख होते हैं उनके माथे भ्रष्ट हो जाते हैं। (उन्हें अपने अंदर से फिटकार ही पड़ती रहती है)। वह सदा वही करतूतें करते हैं जिनका फल दुख होता है।
वह सदा जम के जाल में जम की ताक में रहते हैं। कभी सपने में भी उन्हें सुख नहीं मिलता। बहुत सारी चिंताएं उन्हें जलाती रहती हैं।3। पर कुछ कहा नहीं जा सकता (कि मनमुख क्यूँ नाम चेते नहीं करता और गुरमुख क्यूँ स्मरण करता है?) जिस पर वह प्रसंन्न होता है उसको नाम की दात देता है। वह परमात्मा सभ जीवों को दातें देने वाला है, वह स्वयं ही बख्शिश करता है। वह स्वयं ही (हरेक जीव के दिल की) जानता है। हे नानक! (उसकी मेहर से) गुरु की शरण पड़ने से उससे मिलाप होता है।4।9।42।
Romanized
ghr hee sAudaa paaEeeAai ANtri sbh vthu hoEi. khinu khinu naamu smaaleeAai gurmukhi paavai koEi. naamu niDhaanu Akhutu hai vdbhaagi praapti hoEi. |1| mayray mn tji niNdaa hAumai AhNkaaru. hri jeeAu sdaa DhiAaaEi too gurmukhi EaykNkaaru. |1| rhaaAu. gurmukhaa kay mukh Aujlay gur sbdee beechaari. hlti plti sukhu paaEiday jpi jpi ridai muraari. ghr hee vichi mhlu paaEiAaa gur sbdee veechaari. |2| stgur tay jo muh fayrhi mthay tin kaalay. Andinu dukh kmaavday nit johay jm jaalay. supnai sukhu n daykhnee bhu chiNtaa prjaalay. |3| sbhnaa kaa daataa Eayku hai Aaapay bkhs krayEi. khnaa kichhoo n jaavEee jisu bhaavai tisu dayEi. naank gurmukhi paaEeeAai Aaapay jaanai soEi. |4 |9|42|.
English
Within the home of your own inner being, the merchandise is obtained. All commodities are within. Each and every moment, dwell on the Naam, the Name of the Lord; the Gurmukhs obtain it. The Treasure of the Naam is inexhaustible. By great good fortune, it is obtained. || 1 || O my mind, give up slander, egotism and arrogance. Become Gurmukh, and meditate forever on the Dear Lord, the One and Only Creator. || 1 || Pause || The faces of the Gurmukhs are radiant and bright; they reflect on the Word of the Guru’s Shabad.
They obtain peace in this world and the next, chanting and meditating within their hearts on the Lord. Within the home of their own inner being, they obtain the Mansion of the Lord’s Presence, reflecting on the Guru’s Shabad. || 2 || Those who turn their faces away from the True Guru shall have their faces blackened. Night and day, they suffer in pain; they see the noose of Death always hovering above them. Even in their dreams, they find no peace; they are consumed by the fires of intense anxiety.
|| 3 || The One Lord is the Giver of all; He Himself bestows all blessings. No one else has any say in this; He gives just as He pleases. O Nanak, the Gurmukhs obtain Him; He Himself knows Himself. || 4 || 9 || 42 ||