Raam Japo Ji Aisey Aisey

ਸ਼ਬਦ ਵਿਚਾਰ · ੪੬ / ੧੧੪

ਰਾਮ ਜਪਉ ਜੀਅ ਐਸੇ ਐਸੇ ॥

Gurmukhi

ਰਾਮ ਜਪਉ ਜੀਅ ਐਸੇ ਐਸੇ ॥
ਧੂ ਪ੍ਰਹਿਲਾਦ ਜਪਿਓ ਹਰਿ ਜੈਸੇ ॥੧॥

ਦੀਨ ਦਇਆਲ ਭਰੋਸੇ ਤੇਰੇ ॥
ਸਭੁ ਪਰਵਾਰੁ ਚੜਾਇਆ ਬੇੜੇ ॥੧॥

ਰਹਾਉ ॥
ਜਾ ਤਿਸੁ ਭਾਵੈ ਤਾ ਹੁਕਮੁ ਮਨਾਵੈ ॥
ਇਸ ਬੇੜੇ ਕਉ ਪਾਰਿ ਲਘਾਵੈ ॥੨॥

ਗੁਰ ਪਰਸਾਦਿ ਐਸੀ ਬੁਧਿ ਸਮਾਨੀ ॥
ਚੂਕਿ ਗਈ ਫਿਰਿ ਆਵਨ ਜਾਨੀ ॥੩॥

ਕਹੁ ਕਬੀਰ ਭਜੁ ਸਾਰਿਗਪਾਨੀ ॥
ਉਰਵਾਰਿ ਪਾਰਿ ਸਭ ਏਕੋ ਦਾਨੀ ॥੪॥

੨॥੧੦॥

੬੧॥

ਹੇ ਜਿੰਦੇ! (ਇਉਂ ਅਰਦਾਸ ਕਰ, ਕਿ) ਹੇ ਪ੍ਰਭੂ! ਮੈਂ ਤੈਨੂੰ ਉਸ ਪ੍ਰੇਮ ਤੇ ਸ਼ਰਧਾ ਨਾਲ ਸਿਮਰਾਂ ਜਿਸ ਪ੍ਰੇਮ ਤੇ ਸ਼ਰਧਾ ਨਾਲ ਧ੍ਰੂ ਤੇ ਪ੍ਰਹਿਲਾਦ ਭਗਤ ਨੇ, ਹੇ ਹਰੀ! ਤੈਨੂੰ ਸਿਮਰਿਆ ਸੀ ।੧। ਹੇ ਦੀਨਾਂ ਉੱਤੇ ਦਇਆ ਕਰਨ ਵਾਲੇ ਪ੍ਰਭੂ! ਤੇਰੀ ਮਿਹਰ ਦੀ ਆਸ ਤੇ ਮੈਂ ਆਪਣਾ ਸਾਰਾ ਪਰਵਾਰ ਤੇਰੇ (ਨਾਮ ਦੇ) ਜਹਾਜ਼ ਤੇ ਚੜ੍ਹਾ ਦਿੱਤਾ ਹੈ (ਮੈਂ ਜੀਭ, ਅੱਖ, ਕੰਨ ਆਦਿਕ ਸਭ ਗਿਆਨ-ਇੰਦ੍ਰਿਆਂ ਨੂੰ ਤੇਰੀ ਸਿਫ਼ਤਿ-ਸਾਲਾਹ ਵਿਚ ਜੋੜ ਦਿੱਤਾ ਹੈ) ।੧।ਰਹਾਉ। ਜਦੋਂ ਪ੍ਰਭੂ ਨੂੰ ਭਾਉਂਦਾ ਹੈ ਤਾਂ ਉਹ (ਇਸ ਸਾਰੇ ਪਰਵਾਰ ਤੋਂ ਆਪਣਾ) ਹੁਕਮ ਮਨਾਉਂਦਾ ਹੈ (ਭਾਵ, ਇਹਨਾਂ ਇੰਦ੍ਰਿਆਂ ਪਾਸੋਂ ਉਹੀ ਕੰਮ ਕਰਾਉਂਦਾ ਹੈ ਜਿਸ ਕੰਮ ਲਈ ਉਸ ਨੇ ਇਹ ਇੰਦ੍ਰੇ ਬਣਾਏ ਹਨ), ਤੇ ਇਸ ਤਰ੍ਹਾਂ ਇਸ ਸਾਰੇ ਪੂਰ ਨੂੰ (ਇਹਨਾਂ ਸਭ ਇੰਦ੍ਰਿਆਂ ਨੂੰ) ਵਿਕਾਰਾਂ ਦੀਆਂ ਲਹਿਰਾਂ ਤੋਂ ਬਚਾ ਲੈਂਦਾ ਹੈ ।੨।

ਸਤਿਗੁਰੂ ਦੀ ਕਿਰਪਾ ਨਾਲ (ਜਿਸ ਮਨੁੱਖ ਦੇ ਅੰਦਰ) ਅਜਿਹੀ ਅਕਲ ਪਰਗਟ ਹੋ ਪੈਂਦੀ ਹੈ (ਭਾਵ, ਜੋ ਮਨੁੱਖ ਸਾਰੇ ਇੰਦ੍ਰਿਆਂ ਨੂੰ ਪ੍ਰਭੂ ਦੇ ਰੰਗ ਵਿਚ ਰੰਗਦਾ ਹੈ), ਉਸ ਦਾ ਮੁੜ ਮੁੜ ਜੰਮਣਾ ਮਰਨਾ ਮੁੱਕ ਜਾਂਦਾ ਹੈ ।੩। ਹੇ ਕਬੀਰ! ਆਖ (ਭਾਵ, ਆਪਣੇ ਆਪ ਨੂੰ ਸਮਝਾ)—ਸਾਰਿੰਗਪਾਨੀ ਪ੍ਰਭੂ ਨੂੰ ਸਿਮਰ, ਅਤੇ ਲੋਕ-ਪਰਲੋਕ ਵਿਚ ਹਰ ਥਾਂ ਉਸ ਇੱਕ ਪ੍ਰਭੂ ਨੂੰ ਹੀ ਜਾਣ ।੪।੨।੧੦।੬੧।

Hindi

राम जपउ जीअ ऐसे ऐसे ॥ ध्रू प्रहिलाद जपिओ हरि जैसे ॥१॥ दीन दइआल भरोसे तेरे ॥ सभु परवारु चड़ाइआ बेड़े ॥१॥ रहाउ॥ जा तिसु भावै ता हुकमु मनावै ॥ इस बेड़े कउ पारि लघावै ॥२॥ गुर परसादि ऐसी बुधि समानी ॥ चूकि गई फिरि आवन जानी ॥३॥ कहु कबीर भजु सारिगपानी ॥ उरवारि पारि सभ एको दानी ॥४॥२॥१०॥६१॥

हे जिंदे! (ऐसे अरदास कर कि) हे प्रभु! मैं तुझे उस प्रेम और श्रद्धा से स्मरण कर; जिस प्रेम और श्रद्धा से ध्रूव और प्रहलाद भक्त ने, हे हरि! तुझे स्मरण किया था।1। हे दीनों पर दया करने वाले प्रभु! तेरी मेहर की उमीद पर मैंने अपना सारा परिवार तेरे (नाम के) जहाज पर चढ़ा दिया है (मैंने जीभ, आँख, कान आदि सब ज्ञानेंद्रियों को तेरी महिमा में जोड़ दिया है)।1। रहाउ। जब प्रभु को भाता है तो वह (वह सारे परिवार को अपना) हुक्म मनवाता है (भाव, इन इंद्रियों से वही काम करवाता है जिस काम के लिए उसने ये इंद्रियां बनाई हैं), और इस तरह इस सारे पूर को (इन सब इंद्रियों को) विकारों की लहरों से बचा लेता है।2।

सतिगुरु की कृपा से (जिस मनुष्य के अंदर) ऐसी बुद्धि प्रकट हो जाती है (भाव, जो मनुष्य सारी इंद्रियों को प्रभु के रंग में रंगता है), उसका बार-बार पैदा होना-मरना समाप्त हो जाता है।3। हे कबीर! कह (अपने आप को समझा) - सारंगपानी प्रभु को स्मरण कर, और लोक-परलोक में हर जगह उस एक प्रभु को ही जान।4।2।10।61।

Romanized

raam jpAu jeeA Aaisay Aaisay. DhRoo pRhilaad jpiAo hri jaisay. |1| deen dEiAaal bhrosay tayray. sbhu prvaaru chrhaaEiAaa bayrhay. |1| rhaaAu. jaa tisu bhaavai taa hukmu mnaavai. Eis bayrhay kAu paari lghaavai. |2| gur prsaadi Aaisee buDhi smaanee. chooki gEee firi Aaavn jaanee. |3| khu kbeer bhju saarigpaanee. Aurvaari paari sbh Eayko daanee. |4|2|10|61|

English

Just as Dhroo and Prahlaad meditated on the Lord, so should you meditate on the Lord, O my soul. || 1 || O Lord, Merciful to the meek, I have placed my faith in You; along with all my family, I have come aboard Your boat. || 1 || Pause || When it is pleasing to Him, then He inspires us to obey the Hukam of His Command. He causes this boat to cross over. || 2 || By Guru’s Grace, such understanding is infused into me; my comings and goings in reincarnation have ended. || 3 || Says Kabeer, meditate, vibrate upon the Lord, the Sustainer of the earth. In this world, in the world beyond and everywhere, He alone is the Giver. || 4 || 2 || 10 || 61 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ