ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥
ਗੁਰ ਪਾਰਸ ਹਮ ਲੋਹ ਮਿਲਿ ਕੰਚਨੁ ਹੋਇਆ ਰਾਮ ॥ ਜੋਤੀ ਜੋਤਿ ਮਿਲਾਇ ਕਾਇਆ ਗੜੁ ਸੋਹਿਆ ਰਾਮ ॥ ਕਾਇਆ ਗੜੁ ਸੋਹਿਆ ਮੇਰੈ ਪ੍ਰਭਿ ਮੋਹਿਆ ਕਿਉ ਸਾਸਿ ਗਿਰਾਸਿ ਵਿਸਾਰੀਐ ॥ ਅਦ੍ਰਿਸਟੁ ਅਗੋਚਰੁ ਪਕੜਿਆ ਗੁਰ ਸਬਦੀ ਹਉ ਸਤਿਗੁਰ ਕੈ ਬਲਿਹਾਰੀਐ ॥ ਸਤਿਗੁਰ ਆਗੈ ਸੀਸੁ ਭੇਟ ਦੇਉ ਜੇ ਸਤਿਗੁਰ ਸਾਚੇ ਭਾਵੈ ॥ ਆਪੇ ਦਇਆ ਕਰਹੁ ਪ੍ਰਭ ਦਾਤੇ ਨਾਨਕ ਅੰਕਿ ਸਮਾਵੈ ॥੪॥੧॥
ਹੇ ਭਾਈ! ਗੁਰੂ ਪਾਸ ਪਾਰਸ ਹੈ ਅਸੀਂ ਜੀਵ ਲੋਹਾ ਹਾਂ, (ਜਿਵੇਂ ਲੋਹਾ ਪਾਰਸ ਨੂੰ) ਮਿਲ ਕੇ ਸੋਨਾ ਹੋ ਜਾਂਦਾ ਹੈ, (ਤਿਵੇਂ ਗੁਰੂ ਦੀ ਰਾਹੀਂ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਜਿੰਦ ਮਿਲਾ ਕੇ (ਅਸਾਂ ਜੀਵਾਂ ਦਾ) ਸਰੀਰ-ਕਿਲ੍ਹਾ ਸੁੰਦਰ ਬਣ ਜਾਂਦਾ ਹੈ। ਹੇ ਭਾਈ! (ਜਿਸ ਜੀਵ ਨੂੰ) ਮੇਰੇ ਪ੍ਰਭੂ ਨੇ ਆਪਣੇ ਪ੍ਰੇਮ ਵਿਚ ਜੋੜ ਲਿਆ, ਉਸ ਦਾ ਸਰੀਰ-ਕਿਲ੍ਹਾ ਸੋਹਣਾ ਹੋ ਜਾਂਦਾ ਹੈ, ਉਸ ਪ੍ਰਭੂ ਨੂੰ (ਹਰੇਕ) ਸਾਹ ਦੇ ਨਾਲ (ਹਰੇਕ) ਗਿਰਾਹੀ ਦੇ ਨਾਲ (ਯਾਦ ਰੱਖਣਾ ਚਾਹੀਦਾ ਹੈ, ਉਸ ਨੂੰ) ਕਦੇ ਭੀ ਭੁਲਾਣਾ ਨਹੀਂ ਚਾਹੀਦਾ। ਹੇ ਭਾਈ! ਮੈਂ ਉਸ ਅਦ੍ਰਿਸ਼ਟ ਅਗੋਚਰ (ਪਰਮਾਤਮਾ ਦੇ ਚਰਨਾਂ) ਨੂੰ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ ਆਪਣੇ ਹਿਰਦੇ ਵਿਚ ਵਸਾ ਲਿਆ ਹੈ।
ਮੈਂ ਗੁਰੂ ਤੋਂ ਸਦਕੇ ਹਾਂ। ਹੇ ਭਾਈ! ਜੇ ਸਦਾ-ਥਿਰ ਪ੍ਰਭੂ ਦੇ ਰੂਪ ਗੁਰੂ ਨੂੰ ਚੰਗਾ ਲੱਗੇ, ਤਾਂ ਮੈਂ ਆਪਣਾ ਸਿਰ ਗੁਰੂ ਦੇ ਅੱਗੇ ਭੇਟ ਧਰ ਦਿਆਂ। ਹੇ ਨਾਨਕ! (ਆਖ-) ਹੇ ਦਾਤਾਰ! ਹੇ ਪ੍ਰਭੂ! ਜਿਸ ਮਨੁੱਖ ਉੱਤੇ ਤੂੰ ਆਪ ਹੀ ਮਿਹਰ ਕਰਦਾ ਹੈਂ, ਉਹ ਤੇਰੇ ਚਰਨਾਂ ਵਿਚ ਲੀਨ ਹੋ ਜਾਂਦਾ ਹੈ।4।1।
गुर पारस हम लोह मिलि कंचनु होइआ राम ॥ जोती जोति मिलाइ काइआ गड़ु सोहिआ राम ॥ काइआ गड़ु सोहिआ मेरै प्रभि मोहिआ किउ सासि गिरासि विसारीऐ ॥ अद्रिसटु अगोचरु पकड़िआ गुर सबदी हउ सतिगुर कै बलिहारीऐ ॥ सतिगुर आगै सीसु भेट देउ जे सतिगुर साचे भावै ॥ आपे दइआ करहु प्रभ दाते नानक अंकि समावै ॥४॥१॥
हे भाई! गुरु पारस है हम जीव लोहा हैं, (जैसे लोहा पारस को) छू के सोना बन जाता है, (वैसे ही गुरु के द्वारा) परमात्मा की ज्योति में (अपनी) जिंद मिला के (हम जीवों का) शरीर-किला सुंदर बन जाता है। हे भाई! (जिस जीव को) मेरे प्रभु ने अपने प्रेम में जोड़ लिया, उसका शरीर-किला सुंदर हो जाता है, उस प्रभु को (हरेक) साँस के साथ (हरेक) ग्रास के साथ (याद रखना चाहिए, उसको) कभी भुलाना नहीं चाहिए। हे भाई! मैंने उस अदृष्ट अगोचर (परमात्मा के चरणों) को गुरु के शब्द की इनायत से अपने हृदय में बसा लिया है।
मैं गुरु से सदके जाता हूँ। हे भाई! अगर सदा-स्थिर प्रभु के रूप गुरु को अच्छा लगे, तो मैं अपना सिर गुरु के आगे भेट कर दूँ। हे नानक! (कह:) हे दातार! हे प्रभु! जिस मनुष्य पर तू स्वयं मेहर करता है, वह तेरे चरणों में लीन हो जाता है।4।1।
gur paars hm loh mili kNchnu hoEiAaa raam. jotee joti milaaEi kaaEiAaa grhu sohiAaa raam. kaaEiAaa grhu sohiAaa mayrai pRbhi mohiAaa kiAu saasi giraasi visaareeAai. AdRistu Agochru pkrhiAaa gur sbdee hAu stigur kai blihaareeAai. stigur Aaagai seesu bhayt dayAu jay stigur saachay bhaavai. Aaapay dEiAaa krhu pRbh daatay naank ANki smaavai. |4|1|
The Guru is the Philosopher’s Stone; by His touch, iron is transformed into gold. My light merges into the Light, and my body-fortress is so beautiful. My body-fortress is so beautiful; I am fascinated by my God. How could I forget Him, for even a breath, or a morsel of food? I have seized the Unseen and Unfathomable Lord, through the Word of the Guru’s Shabad. I am a sacrifice to the True Guru. I place my head in offering before the True Guru, if it truly pleases the True Guru. Take pity on me, O God, Great Giver, that Nanak may merge in Your Being. || 4 || 1 ||