ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥
Gurmukhi
ਤਖਤਿ ਰਾਜਾ ਸੋ ਬਹੈ ਜਿ ਤਖਤੈ ਲਾਇਕ ਹੋਈ ॥
ਜਿਨੀ ਸਚੁ ਪਛਾਣਿਆ ਸਚੁ ਰਾਜੇ ਸੇਈ ॥
ਏਹਿ ਭੂਪਤਿ ਰਾਜੇ ਨ ਆਖੀਅਹਿ ਦੂਜੈ ਭਾਇ ਦੁਖੁ ਹੋਈ ॥
ਕੀਤਾ ਕਿਆ ਸਾਲਾਹੀਐ ਜਿਸੁ ਜਾਦੇ ਬਿਲਮ ਨ ਹੋਈ ॥
ਨਿਹਚਲੁ ਸਚਾ ਏਕੁ ਹੈ ਗੁਰਮੁਖਿ ਬੂਝੈ ਸੁ ਨਿਹਚਲੁ ਹੋਈ ॥੬॥
ਜੋ ਮਨੁੱਖ ਤਖ਼ਤ ਦੇ ਜੋਗ ਹੁੰਦਾ ਹੈ ਉਹੀ ਰਾਜਾ ਬਣ ਕੇ ਤਖ਼ਤ ਤੇ ਬੈਠਦਾ ਹੈ (ਭਾਵ, ਜੋ ਮਾਇਆ ਦੀ ‘ਤ੍ਰਿਸ਼ਨਾ ਭੁਖ’ ਗਵਾ ਕੇ ਬੇਪਰਵਾਹ ਹੋ ਜਾਂਦਾ ਹੈ ਉਹੀ ਆਦਰ ਪਾਂਦਾ ਹੈ); ਸੋ, ਜਿਨ੍ਹਾਂ ਨੇ ਪ੍ਰਭੂ ਨਾਲ ਡੂੰਘੀ ਸਾਂਝ ਪਾ ਲਈ ਹੈ ਉਹੀ ਅਸਲ ਰਾਜੇ ਹਨ । ਧਰਤੀ ਦੇ ਮਾਲਕ ਬਣੇ ਹੋਏ ਇਹ ਲੋਕ ਰਾਜੇ ਨਹੀਂ ਕਹੇ ਜਾ ਸਕਦੇ, ਇਹਨਾਂ ਨੂੰ (ਇਕ ਤਾਂ) ਮਾਇਆ ਦੇ ਮੋਹ ਕਰਕੇ ਸਦਾ ਦੁੱਖ ਵਾਪਰਦਾ ਹੈ, (ਦੂਜੇ) ਉਸ ਨੂੰ ਕੀਹ ਵਡਿਆਉਣਾ ਹੋਇਆ ਜੋ ਪੈਦਾ ਕੀਤਾ ਹੋਇਆ ਹੈ ਜਿਸ ਦੇ ਨਾਸ ਹੁੰਦਿਆਂ ਚਿਰ ਨਹੀਂ ਲੱਗਦਾ । ਅਟੱਲ ਰਾਜ ਵਾਲਾ ਇਕ ਪ੍ਰਭੂ ਹੀ ਹੈ । ਜੋ ਗੁਰੂ ਦੇ ਸਨਮੁਖ ਹੋ ਕੇ ਇਹ ਗੱਲ ਸਮਝ ਲੈਂਦਾ ਹੈ, ਉਹ ਭੀ (“ਤ੍ਰਿਸ਼ਨਾ ਭੁਖ” ਵਲੋਂ) ਅਡੋਲ ਹੋ ਜਾਂਦਾ ਹੈ ।੬।
Hindi
तखति राजा सो बहै जि तखतै लाइक होई ॥ जिनी सचु पछाणिआ सचु राजे सेई ॥ एहि भूपति राजे न आखीअहि दूजै भाइ दुखु होई ॥ कीता किआ सालाहीऐ जिसु जादे बिलम न होई ॥ निहचलु सचा एकु है गुरमुखि बूझै सु निहचलु होई ॥६॥
जो मनुष्य तख्त के लायक होता है वही राजा बन के तख्त पर बैठता है (भाव, जो माया की ‘तृष्णा भूख’ गवा के बेपरवाह हो जाता है वही आदर पाता है); सो, जिन्होंने प्रभु के साथ गहरी सांझ डाल ली है वही असल राजे हैं। धरती के मालिक बने हुए ये लोग राजे नहीं कहे जा सकते, इनको (एक तो) माया के मोह के कारण सदा दुख मिलता है, (दूसरे) उसे क्या सलाहना जो पैदा किया हुआ है और जिसके नाश होते देर नहीं लगती। अटल राज वाला एक प्रभु ही है। जो गुरु के सन्मुख हो के ये बात समझ लेता है, वह भी (‘तृष्णा भूख से) अडोल हो जाता है।6।
Romanized
tkhti raajaa so bhai ji tkhtai laaEik hoEee. jinee schu pchhaaniAaa schu raajay sayEee. Eayhi bhoopti raajay n AaakheeAhi doojai bhaaEi dukhu hoEee. keetaa kiAaa saalaaheeAai jisu jaaday bilm n hoEee. nihchlu schaa Eayku hai gurmukhi boojhai su nihchlu hoEee. |6|
English
That king sits upon the throne, who is worthy of that throne. Those who realize the True Lord, they alone are the true kings. These mere earthly rulers are not called kings; in the love of duality, they suffer. Why should someone praise someone else who is also created? They depart in no time at all. The One True Lord is eternal and imperishable. One who, as Gurmukh, understands becomes eternal as well. || 6 ||