Tera Kiya Meetha Lagai. Har Naam Padarath Nanak Mangey.

ਸ਼ਬਦ ਵਿਚਾਰ · ੫੭ / ੧੧੪

ਤੇਰਾ ਕੀਆ ਮੀਠਾ ਲਾਗੈ ॥ ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥

ਹਰਿ ਕਾ ਨਾਮੁ ਰਿਦੈ ਨਿਤ ਧਿਆਈ ॥
ਸੰਗੀ ਸਾਥੀ ਸਗਲ ਤਰਾਂਈ ॥੧॥

ਗੁਰੁ ਮੇਰੈ ਸੰਗਿ ਸਦਾ ਹੈ ਨਾਲੇ ॥
ਸਿਮਰਿ ਸਿਮਰਿ ਤਿਸੁ ਸਦਾ ਸਮੑਲੇ ॥੧॥

ਰਹਾਉ ॥
ਤੇਰਾ ਕੀਆ ਮੀਠਾ ਲਾਗੈ ॥
ਹਰਿ ਨਾਮੁ ਪਦਾਰਥੁ ਨਾਨਕੁ ਮਾਂਗੈ ॥੨॥

੪੨॥੯੩॥

(ਹੇ ਭਾਈ! ਅੰਗ-ਸੰਗ ਵੱਸਦੇ ਗੁਰੂ ਦੀ ਹੀ ਕਿਰਪਾ ਨਾਲ) ਮੈਂ ਪਰਮਾਤਮਾ ਦਾ ਨਾਮ ਸਦਾ ਆਪਣੇ ਹਿਰਦੇ ਵਿਚ ਧਿਆਉਂਦਾ ਹਾਂ (ਇਸ ਤਰ੍ਹਾਂ ਮੈਂ ਸੰਸਾਰ-ਸਮੁੰਦਰ ਤੋਂ ਪਾਰ ਲੰਘਣ ਜੋਗਾ ਹੋ ਰਿਹਾ ਹਾਂ) ਆਪਣੇ ਸੰਗੀਆਂ ਸਾਥੀਆਂ (ਗਿਆਨ-ਇੰਦ੍ਰਿਆਂ) ਪਾਰ ਲ�ਘਾਣ ਜੋਗਾ ਬਣ ਰਿਹਾ ਹਾਂ ।੧। (ਹੇ ਭਾਈ! ਮੇਰਾ) ਗੁਰੂ ਸਦਾ ਮੇਰੇ ਨਾਲ ਵੱਸਦਾ ਹੈ ਮੇਰੇ ਅੰਗ-ਸੰਗ ਰਹਿੰਦਾ ਹੈ (ਗੁਰੂ ਦੀ ਹੀ ਕਿਰਪਾ ਨਾਲ) ਮੈਂ ਉਸ (ਪਰਮਾਤਮਾ) ਸਦਾ ਸਿਮਰ ਕੇ ਸਦਾ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹਾਂ ।੧। ਰਹਾਉ। (ਹੇ ਪ੍ਰਭੂ! ਇਹ ਤੇਰੇ ਮਿਲਾਏ ਹੋਏ ਗੁਰੂ ਦੀ ਮੇਹਰ ਹੈ ਕਿ) ਮੈ ਤੇਰਾ ਕੀਤਾ ਹੋਇਆ ਹਰੇਕ ਕੰਮ ਚੰਗਾ ਲੱਗ ਰਿਹਾ ਹੈ ਤੇ (ਤੇਰਾ ਦਾਸ) ਨਾਨਕ ਤੇਰੇ ਪਾਸੋਂ ਸਭ ਤੋਂ ਕੀਮਤੀ ਵਸਤ ਤੇਰਾ ਨਾਮ ਮੰਗ ਰਿਹਾ ਹੈ ।੨।੪੨।੯੩।

Meditate continually on the Name of the Lord within your heart. Thus you shall save all your companions and associates. || 1 || My Guru is always with me, near at hand. Meditating, meditating in remembrance on Him, I cherish Him forever. || 1 || Pause || Your actions seem so sweet to me. Nanak begs for the treasure of the Naam, the Name of the Lord. || 2 || 42 || 93 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ