Tu Kahe Dole Prania

ਸ਼ਬਦ ਵਿਚਾਰ · ੬੦ / ੧੧੪

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥

Gurmukhi

ਮਿਹਰਵਾਨੁ ਸਾਹਿਬੁ ਮਿਹਰਵਾਨੁ ॥
ਸਾਹਿਬੁ ਮੇਰਾ ਮਿਹਰਵਾਨੁ ॥
ਜੀਅ ਸਗਲ ਕਉ ਦੇਇ ਦਾਨੁ ॥
ਰਹਾਉ ॥
ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥
ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥੧॥

ਜਿਨਿ ਉਪਾਈ ਮੇਦਨੀ ਸੋਈ ਕਰਦਾ ਸਾਰ ॥
ਘਟਿ ਘਟਿ ਮਾਲਕੁ ਦਿਲਾ ਕਾ ਸਚਾ ਪਰਵਦਗਾਰੁ ॥੨॥

ਕੁਦਰਤਿ ਕੀਮ ਨ ਜਾਣੀਐ ਵਡਾ ਵੇਪਰਵਾਹੁ ॥
ਕਰਿ ਬੰਦੇ ਤੂ ਬੰਦਗੀ ਜਿਚਰੁ ਘਟ ਮਹਿ ਸਾਹੁ ॥੩॥

ਤੂ ਸਮਰਥੁ ਅਕਥੁ ਅਗੋਚਰੁ ਜੀਉ ਪਿੰਡੁ ਤੇਰੀ ਰਾਸਿ ॥
ਰਹਮ ਤੇਰੀ ਸੁਖੁ ਪਾਇਆ ਸਦਾ ਨਾਨਕ ਕੀ ਅਰਦਾਸਿ ॥੪॥

੩॥

ਹੇ ਭਾਈ! ਮੇਰਾ ਮਾਲਕ-ਪ੍ਰਭੂ ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ, ਸਦਾ ਦਇਆ ਕਰਨ ਵਾਲਾ ਹੈ । ਉਹ ਸਾਰੇ ਜੀਵਾਂ ਨੂੰ (ਸਭ ਪਦਾਰਥਾਂ ਦਾ) ਦਾਨ ਦੇਂਦਾ ਹੈ ।ਰਹਾਉ। ਹੇ ਭਾਈ! ਤੂੰ ਕਿਉਂ ਘਬਰਾਂਦਾ ਹੈਂ? ਪੈਦਾ ਕਰਨ ਵਾਲਾ ਪ੍ਰਭੂ ਤੇਰੀ (ਜ਼ਰੂਰ) ਰੱਖਿਆ ਕਰੇਗਾ । ਜਿਸ (ਪ੍ਰਭੂ) ਨੇ ਤੈਨੂੰ ਪੈਦਾ ਕੀਤਾ ਹੈ, ਉਹੀ (ਸਾਰੀ ਸ੍ਰਿਸ਼ਟੀ ਨੂੰ) ਆਸਰਾ (ਭੀ) ਦੇਂਦਾ ਹੈ ।੧। ਹੇ ਭਾਈ! ਜਿਸ ਪਰਮਾਤਮਾ ਨੇ ਸ੍ਰਿਸ਼ਟੀ ਪੈਦਾ ਕੀਤੀ ਹੈ, ਉਹੀ (ਇਸ ਦੀ) ਸੰਭਾਲ ਕਰਦਾ ਹੈ । ਹਰੇਕ ਸਰੀਰ ਵਿਚ ਵੱਸਣ ਵਾਲਾ ਪ੍ਰਭੂ (ਸਾਰੇ ਜੀਵਾਂ ਦੇ) ਦਿਲਾਂ ਦਾ ਮਾਲਕ ਹੈ, ਉਹ ਸਦਾ ਕਾਇਮ ਰਹਿਣ ਵਾਲਾ ਹੈ, ਅਤੇ, ਸਭ ਦੀ ਪਾਲਣਾ ਕਰਨ ਵਾਲਾ ਹੈ ।੨।

ਹੇ ਭਾਈ! ਉਸ ਮਾਲਕ ਦੀ ਕੁਦਰਤਿ ਦਾ ਮੁੱਲ ਨਹੀਂ ਸਮਝਿਆ ਜਾ ਸਕਦਾ, ਉਹ ਸਭ ਤੋਂ ਵੱਡਾ ਹੈ ਉਸ ਨੂੰ ਕਿਸੇ ਦੀ ਮੁਥਾਜੀ ਨਹੀਂ । ਹੇ ਬੰਦੇ! ਜਿਤਨਾ ਚਿਰ ਤੇਰੇ ਸਰੀਰ ਵਿਚ ਸੁਆਸ ਚੱਲਦਾ ਹੈ ਉਤਨਾ ਚਿਰ ਉਸ ਮਾਲਕ ਦੀ ਬੰਦਗੀ ਕਰਦਾ ਰਹੁ ।੩। ਹੇ ਪ੍ਰਭੂ! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੇਰੇ ਸਰੂਪ ਦਾ ਬਿਆਨ ਨਹੀਂ ਕੀਤਾ ਜਾ ਸਕਦਾ, ਗਿਆਨ-ਇੰਦ੍ਰਿਆਂ ਦੀ ਰਾਹੀਂ ਤੇਰੇ ਤਕ ਪਹੁੰਚ ਨਹੀਂ ਹੋ ਸਕਦੀ । (ਅਸਾਂ ਜੀਵਾਂ ਦਾ ਇਹ) ਸਰੀਰ ਤੇ ਜਿੰਦ ਤੇਰੀ ਹੀ ਦਿੱਤੀ ਹੋਈ ਪੂੰਜੀ ਹੈ । ਜਿਸ ਮਨੁੱਖ ਉਤੇ ਤੇਰੀ ਮਿਹਰ ਹੋਵੇ ਉਸ ਨੂੰ (ਤੇਰੇ ਦਰ ਤੋਂ ਬੰਦਗੀ ਦਾ) ਸੁਖ ਮਿਲਦਾ ਹੈ । ਨਾਨਕ ਦੀ ਭੀ ਸਦਾ ਤੇਰੇ ਦਰ ਤੇ ਇਹੀ ਅਰਦਾਸ ਹੈ (ਕਿ ਤੇਰੀ ਬੰਦਗੀ ਦਾ ਸੁਖ ਮਿਲੇ) ।੪।੩।

Hindi

मिहरवानु साहिबु मिहरवानु ॥ साहिबु मेरा मिहरवानु ॥ जीअ सगल कउ देइ दानु ॥ रहाउ॥ तू काहे डोलहि प्राणीआ तुधु राखैगा सिरजणहारु ॥ जिनि पैदाइसि तू कीआ सोई देइ आधारु ॥१॥ जिनि उपाई मेदनी सोई करदा सार ॥ घटि घटि मालकु दिला का सचा परवदगारु ॥२॥ कुदरति कीम न जाणीऐ वडा वेपरवाहु ॥ करि बंदे तू बंदगी जिचरु घट महि साहु ॥३॥ तू समरथु अकथु अगोचरु जीउ पिंडु तेरी रासि ॥ रहम तेरी सुखु पाइआ सदा नानक की अरदासि ॥४॥३॥

हे भाई! मेरा मालिक प्रभु सदा दया करने वाला है, सदा दयालु है, सदा दयालु है। वह सारे जीवों को (सब पदार्थों का) दान देता है। रहाउ। हे भाई! तू क्यों घबराता है? पैदा करने वाला प्रभु तेरी (जरूर) रक्षा करेगा। जिस (प्रभु) ने तुझे पैदा किया है, वही (सारी सृष्टि को) आसरा (भी) देता है।1। हे भाई! जिस परमात्मा ने सृष्टि पैदा की है, वही (इसकी) संभाल करता है। हरेक शरीर में बसने वाला प्रभु (सारे जीवों के) दिलों का मालिक है, वह सदा कायम रहने वाला है, और, सब की पालना करने वाला है।2।

हे भाई! उस मालिक की कुदरत का मूल्य नहीं समझा जा सकता, वह सबसे बड़ा है उसे किसी की अधीनता नहीं। हे बँदे! जब तक तेरे शरीर में सांस चलती है तब तक उस मालिक की बँदगी करता रह।3। हे प्रभु! तू सब ताकतों का मालिक है, तेरा स्वरूप बयान नहीं किया जा सकता, ज्ञानेन्दिंयों के द्वारा तुझ तक पहुँच नहीं की जा सकती। (हम जीवों का ये) शरीर और जिंद तेरी ही दी हुई पूंजी है। जिस मनुष्य पर तेरी मेहर हो उस को (तेरे दर से बँदगी का) सुख मिलता है। नानक की भी सदा तेरे दर पे यही अरदास है (कि तेरी बँदगी का सुख मिले)।4।3।

Romanized

mihrvaanu saahibu mihrvaanu. saahibu mayraa mihrvaanu. jeeA sgl kAu dayEi daanu. rhaaAu. too kaahay dolhi pRaaneeAaa tuDhu raakhaigaa sirjnhaaru. jini paidaaEisi too keeAaa soEee dayEi AaaDhaaru. |1| jini AupaaEee maydnee soEee krdaa saar. ghti ghti maalku dilaa kaa schaa prvdgaaru. |2| kudrti keem n jaaneeAai vdaa vayprvaahu. kri bNday too bNdgee jichru ght mhi saahu. |3| too smrthu Akthu Agochru jeeAu piNdu tayree raasi. rhm tayree sukhu paaEiAaa sdaa naank kee Ardaasi. |4|3|

English

Merciful, the Lord Master is Merciful. My Lord Master is Merciful. He gives His gifts to all beings. || Pause || Why do you waver, O mortal being? The Creator Lord Himself shall protect you. He who created you, will also give you nourishment. || 1 || The One who created the world, takes care of it. In each and every heart and mind, the Lord is the True Cherisher. || 2 || His creative potency and His value cannot be known; He is the Great and carefree Lord.

O human being, meditate on the Lord, as long as there is breath in your body. || 3 || O God, You are all-powerful, inexpressible and imperceptible; my soul and body are Your capital. By Your Mercy, may I find peace; this is Nanak’s lasting prayer. || 4 || 3 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ