Vaisakh Bhlaa Sakhaa Vays Kre

ਸ਼ਬਦ ਵਿਚਾਰ · ੬੧ / ੧੧੪

ਵੈਸਾਖੁ ਭਲਾ ਸਾਖਾ ਵੇਸ ਕਰੇ ॥

Gurmukhi

ਵੈਸਾਖੁ ਭਲਾ ਸਾਖਾ ਵੇਸ ਕਰੇ ॥
ਧਨ ਦੇਖੈ ਹਰਿ ਦੁਆਰਿ ਆਵਹੁ ਦਇਆ ਕਰੇ ॥
ਘਰਿ ਆਉ ਪਿਆਰੇ ਦੁਤਰ ਤਾਰੇ ਤੁਧੁ ਬਿਨੁ ਅਢੁ ਨ ਮੋਲੋ ॥
ਕੀਮਤਿ ਕਉਣ ਕਰੇ ਤੁਧੁ ਭਾਵਾਂ ਦੇਖਿ ਦਿਖਾਵੈ ਢੋਲੋ ॥
ਦੂਰਿ ਨ ਜਾਨਾ ਅੰਤਰਿ ਮਾਨਾ ਹਰਿ ਕਾ ਮਹਲੁ ਪਛਾਨਾ ॥
ਨਾਨਕ ਵੈਸਾਖੀਂ ਪ੍ਰਭੁ ਪਾਵੈ ਸੁਰਤਿ ਸਬਦਿ ਮਨੁ ਮਾਨਾ ॥੬॥

ਵੈਸਾਖ (ਦਾ ਮਹੀਨਾ ਕੇਹਾ) ਚੰਗਾ ਲੱਗਦਾ ਹੈ! (ਰੁੱਖਾਂ ਦੀਆਂ) ਲਗਰਾਂ (ਸੱਜ-ਵਿਆਹੀਆਂ ਮੁਟਿਆਰਾਂ ਵਾਂਗ ਕੂਲੇ ਕੂਲੇ ਪੱਤਰਾਂ ਦਾ) ਹਾਰ-ਸਿੰਗਾਰ ਕਰਦੀਆਂ ਹਨ । (ਇਹਨਾਂ ਲਗਰਾਂ ਦਾ ਹਾਰ-ਸਿੰਗਾਰ ਵੇਖ ਕੇ ਪਤੀ ਤੋਂ ਵਿਛੁੜੀ ਨਾਰ ਦੇ ਅੰਦਰ ਭੀ ਪਤੀ ਨੂੰ ਮਿਲਣ ਲਈ ਧ੍ਰੂਹ ਪੈਂਦੀ ਹੈ, ਤੇ ਉਹ ਆਪਣੇ ਘਰ ਦੇ ਬੂਹੇ ਵਿਚ ਖਲੋਤੀ ਰਾਹ ਤੱਕਦੀ ਹੈ । ਇਸੇ ਤਰ੍ਹਾਂ ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਮਾਹ-ਭਰੀ) ਜੀਵ-ਇਸਤ੍ਰੀ ਆਪਣੇ (ਹਿਰਦੇ-) ਦਰ ਤੇ ਪ੍ਰਭੂ-ਪਤੀ ਦੀ ਉਡੀਕ ਕਰਦੀ ਹੈ (ਤੇ ਆਖਦੀ ਹੈ—ਹੇ ਪ੍ਰਭੂ-ਪਤੀ!) ਮਿਹਰ ਕਰ ਕੇ (ਮੇਰੇ ਹਿਰਦੇ-ਘਰ ਵਿਚ) ਆਓ । ਹੇ ਪਿਆਰੇ!

(ਮੇਰੇ) ਘਰ ਵਿਚ ਆਓ, ਮੈਨੂੰ ਇਸ ਬਿਖਮ ਸੰਸਾਰ-ਸਮੁੰਦਰ ਵਿਚੋਂ ਪਾਰ ਲੰਘਾ, ਤੈਥੋਂ ਬਿਨਾ ਮੇਰੀ ਕਦਰ ਅੱਧੀ ਕੌਡੀ ਜਿਤਨੀ ਭੀ ਨਹੀਂ ਹੈ । ਪਰ, ਹੇ ਮਿਤ੍ਰ-ਪ੍ਰਭੂ! ਜੇ ਗੁਰੂ ਤੇਰਾ ਦਰਸਨ ਕਰ ਕੇ ਮੈਨੂੰ ਭੀ ਦਰਸਨ ਕਰਾ ਦੇਵੇ, ਤੇ ਜੇ ਮੈਂ ਤੈਨੂੰ ਚੰਗੀ ਲੱਗ ਪਵਾਂ, ਤਾਂ ਕੌਣ ਮੇਰਾ ਮੁੱਲ ਪਾ ਸਕਦਾ ਹੈ? ਫਿਰ ਤੂੰ ਮੈਨੂੰ ਕਿਤੇ ਦੂਰ ਨਹੀਂ ਜਾਪੇਂਗਾ, ਮੈਨੂੰ ਯਕੀਨ ਹੋਵੇਗਾ ਕਿ ਤੂੰ ਮੇਰੇ ਅੰਦਰ ਵੱਸ ਰਿਹਾ ਹੈਂ, ਉਸ ਟਿਕਾਣੇ ਦੀ ਮੈਨੂੰ ਪਛਾਣ ਹੋ ਜਾਇਗੀ ਜਿਥੇ ਤੂੰ ਵੱਸਦਾ ਹੈਂ । ਹੇ ਨਾਨਕ! ਵੈਸਾਖ ਵਿਚ (ਕੁਦਰਤਿ-ਰਾਣੀ ਦਾ ਸੋਹਜ-ਸਿੰਗਾਰ ਵੇਖ ਕੇ ਉਹ ਜੀਵ-ਇਸਤ੍ਰੀ) ਪ੍ਰਭੂ-ਪਤੀ (ਦਾ ਮਿਲਾਪ) ਹਾਸਲ ਕਰ ਲੈਂਦੀ ਹੈ ਜਿਸ ਦੀ ਸੁਰਤਿ ਗੁਰੂ ਦੇ ਸ਼ਬਦ ਵਿਚ ਜੁੜੀ ਰਹਿੰਦੀ ਹੈ, ਜਿਸ ਦਾ ਮਨ (ਸਿਫ਼ਤਿ-ਸਾਲਾਹ ਵਿਚ ਹੀ) ਗਿੱਝ ਜਾਂਦਾ ਹੈ ।੬।

Hindi

वैसाखु भला साखा वेस करे ॥ धन देखै हरि दुआरि आवहु दइआ करे ॥ घरि आउ पिआरे दुतर तारे तुधु बिनु अढु न मोलो ॥ कीमति कउण करे तुधु भावां देखि दिखावै ढोलो ॥ दूरि न जाना अंतरि माना हरि का महलु पछाना ॥ नानक वैसाखीं प्रभु पावै सुरति सबदि मनु माना ॥६॥

वैसाख (का महीना कैसा) अच्छा लगता है! (वृक्षों की) नई फूटी कोमल कोपलें टहनियां (नव-विवाहिता जैसे कोमल-कोमल पक्तों का) हार-श्रृंगार करती हैं। (इन कोमल टहनियों का हार-श्रृंगार देख के पति से विछुड़ी नारी के अंदर भी पति को मिलने की कसक पैदा होती है, और वह अपने घर के दरवाजे पर खड़ी राह देखती है। इसी तरह प्रकृति-रानी का सोहज-श्रृंगार देख के उमाह भरी) वह जीव-स्त्री अपने (हृदय-) दर पर प्रभु-पति का इन्तजार करती है (और कहती है: हे प्रभु पति!) मेहर करके (मेरे हृदय-घर में) आओ, मुझे इस बिशम संसार-समुंदर से पार लंघाओ, तेरे बिना मेरी कद्र आधी कौड़ी जितनी भी नहीं है।

पर, हे मित्र प्रभु! अगर गुरु तेरे दर्शन करके मुझे भी करवा दे, और अगर मैं तुझे अच्छी लग जाऊँ, तो कौन मेरा मोल डाल सकता है? फिर तू मुझे कहीं दूर नहीं प्रतीत होगा, मुझे यकीन होगा कि तू मेरे अंदर बस रहा है, उस ठिकाने की मुझे पहचान हो जाएगी जहाँ तू बसता है। हे नानक! वैसाख में (कुदरत रानी का साज-श्रृंगार देख के वह जीव-स्त्री) प्रभु-पति (का मिलाप) हासिल कर लेती है जिसकी तवज्जो गुरु-शब्द में जुड़ी रहती है, जिसका मन (महिमा में ही) रम जाता है।6।

Romanized

vaisaakhu bhlaa saakhaa vays kray. Dhn daykhai hri duAaari Aaavhu dEiAaa kray. ghri AaaAu piAaaray dutr taaray tuDhu binu Adhu n molo. keemti kAun kray tuDhu bhaavaaN daykhi dikhaavai dholo. doori n jaanaa ANtri maanaa hri kaa mhlu pchhaanaa. naank vaisaakheeN pRbhu paavai surti sbdi mnu maanaa. |6|

English

Baisakhi is so pleasant; the branches blossom with new leaves. The soul-bride yearns to see the Lord at her door. Come, O Lord, and take pity on me! Please come home, O my Beloved; carry me across the treacherous world-ocean. Without You, I am not worth even a shell. Who can estimate my worth, if I am pleasing to You? I see You, and inspire others to see You, O my Love. I know that You are not far away; I believe that You are deep within me, and I realize Your Presence. O Nanak, finding God in Baisakhi, the consciousness is filled with the Word of the Shabad, and the mind comes to believe. || 6 ||

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ