Vaar 27

ਵਾਰਾਂ ਭਾਈ ਗੁਰਦਾਸ ਜੀ · ੨੭ / ੪੦

ਸਤਿਗੁਰਪ੍ਰਸਾਦਿ॥
ਲੇਲੈ ਮਜਨੂੰ ਆਸਕੀ ਚਹੁ ਚਕੀ ਜਾਤੀ॥
ਸੋਰਠਿ ਬੀਜਾ ਗਾਵੀਐ ਜਸੁ ਸੁਘੜਾ ਵਾਤੀ॥
ਸਸੀ ਪੁੰਨੂੰ ਦੋਸਤੀ ਹੁਇ ਜਾਤਿ ਅਜਾਤੀ॥
ਮੇਹੀਵਾਲ ਨੋ ਸੋਹਣੀ ਨੈ ਤਰਦੀ ਰਾਤੀ॥
ਰਾਂਝਾ ਹੀਰ ਵਖਾਣੀਐ ਓਹੁ ਪਿਰਮ ਪਰਾਤੀ॥
ਪੀਰ ਮੁਰੀਦਾਂ ਪਿਰਹੜੀ ਗਾਵਨਿ ਪਰਭਾਤੀ ॥੧॥

ਅਮਲੀ ਅਮਲੁ ਨ ਛਡਨੀ ਹੁਇ ਬਹਨਿ ਇਕਠੇ॥
ਜਿਉ ਜੂਏ ਜੂਆਰੀਆ ਲਗਿ ਦਾਵ ਉਪਠੇ॥
ਚੋਰੀ ਚੋਰ ਨ ਪਲਰਹਿਦੁਖ ਸਹਨਿ ਗਰਠੇ॥
ਰਹਨਿ ਨ ਗਣਿਕਾ ਵਾੜਿਅਹੁ ਵੇਕਰਮੀ ਲਠੇ॥
ਪਾਪੀ ਪਾਪੁ ਕਮਾਵਦੇ ਹੋਇ ਫਿਰਦੇ ਨਠੇ॥
ਪੀਰ ਮੁਰੀਦਾਂ ਪਿਰਹੜੀ ਸਭ ਪਾਪ ਪਣਠੇ ॥੨॥

ਭਵਰੈ ਵਾਸੁ ਵਿਣਾਸੁ ਹੈ ਫਿਰਦਾ ਫੁਲਵਾੜੀ॥
ਜਲੈ ਪਤੰਗੁ ਨਿਸੰਗੁ ਹੋਇ ਕਰਿ ਅਖਿ ਉਘਾੜੀ॥
ਮਿਰਗ ਨਾਦਿ ਬਿਸਮਾਦੁ ਹੋਇ ਫਿਰਦਾ ਉਜਾੜੀ॥
ਕੁੰਡੀ ਫਾਥੇ ਮਛ ਜਿਉ ਰਸਿ ਜੀਭ ਵਿਗਾੜੀ॥
ਹਾਥਣਿ ਹਾਥੀ ਫਾਹਿਆ ਦੁਖ ਸਹੈ ਦਿਹਾੜੀ॥
ਪੀਰ ਮੁਰੀਦਾਂ ਪਿਰਹੜੀ ਲਾਇ ਨਿਜ ਘਰਿ ਤਾੜੀ ॥੩॥

ਚੰਦ ਚਕੋਰ ਪਰੀਤ ਹੈ ਲਾਇ ਤਾਰ ਨਿਹਾਲੇ॥
ਚਕਵੀ ਸੂਰਜ ਹੇਤ ਹੈ ਮਿਲਿ ਹੋਨਿ ਸੁਖਾਲੇ॥
ਨੇਹੁ ਕਵਲ ਜਲ ਜਾਣੀਐ ਖਿੜਿ ਮੁਹ ਵੇਖਾਲੇ॥
ਮੋਰ ਬਬੀਹੇ ਬੋਲਦੇ ਪਿਆਰੁ ਵੇਖਿ ਬਦਲ ਕਾਲੇ॥
ਨਾਰਿ ਭਤਾਰ ਪਿਆਰੁ ਹੈ ਮਾਂ ਪੁਤ ਸਮ੍ਹਾਲੇ॥
ਪੀਰ ਮੁਰੀਦਾਂ ਪਿਰਹੜੀ ਓਹੁ ਨਿਬਹੈ ਨਾਲੇ ॥੪॥

ਰੂਪੈ ਕਾਮੈ ਦੋਸਤੀ ਜਗ ਅੰਦਰਿ ਜਾਣੀ॥
ਭੁਖੈ ਸਾਦੈ ਗੰਢੁ ਹੈ ਓਹੁ ਵਿਰਤੀ ਹਾਣੀ॥
ਘੁਲਿ ਮਿਲਿ ਮਿਚਲਿ ਲਬਿ ਮਾਲਿ ਇਤੁ ਭਰਮ ਭੁਲਾਣੀ॥
ਊਘੈ ਸਉੜਿ ਪਲੰਘ ਜਿਉ ਸਭਿ ਰੈਣਿ ਵਿਹਾਣੀ॥
ਸੁਹਣੇ ਸਭ ਰੰਗ ਮਾਣੀਅਣਿ ਕਰਿ ਚੋਜ ਵਿਡਾਣੀ॥
ਪੀਰ ਮੁਰੀਦਾਂ ਪਿਰਹੜੀ ਓਹੁ ਅਕਥ ਕਹਾਣੀ ॥੫॥

ਮਾਨ ਸਰੋਵਰ ਹੰਸਲਾ ਖਾਇ ਮਾਣਕ ਮੋਤੀ॥
ਕੋਇਲ ਅੰਬ ਪਰੀਤਿ ਹੈ ਮਿਲ ਬੋਲ ਸਰੋਤੀ॥
ਚੰਦਨ ਵਾਸੁ ਵਣਾਸੁਪਤਿ ਹੋਇ ਪਾਸ ਖਲੋਤੀ॥
ਲੋਹਾ ਪਾਰਸਿ ਭੇਟਿਐ ਹੋਇ ਕੰਚਨ ਜੋਤੀ॥
ਨਦੀਆ ਨਾਲੇ ਗੰਗ ਮਿਲਿ ਹੋਨਿ ਛੋਤ ਅਛੋਤੀ॥
ਪੀਰ ਮੁਰੀਦਾਂ ਪਿਰਹੜੀ ਇਹ ਖੇਪ ਸਓਤੀ ॥੬॥

ਸਾਹੁਰੁ ਪੀਹਰੁ ਪਖ ਤ੍ਰੈ ਘਰ ਨਾਨੇਹਾਲਾ॥
ਸਹੁਰਾ ਸਸੁ ਵਖਾਣੀਐ ਸਾਲੀ ਤੈ ਸਾਲਾ॥
ਮਾ ਪਿਉ ਭੈਣਾ ਭਾਇਰਾ ਪਰਵਾਰੁ ਦੁਰਾਲਾ॥
ਨਾਨਾ ਨਾਨੀ ਮਾਸੀਆ ਮਾਮੇ ਜੰਜਾਲਾ॥
ਸੁਇਨਾ ਰੁਪਾ ਸੰਜੀਐ ਹੀਰਾ ਪਰਵਾਲਾ॥
ਪੀਰ ਮੁਰੀਦਾਂ ਪਿਰਹੜੀ ਏਹੁ ਸਾਕੁ ਸੁਖਾਲਾ ॥੭॥

ਵਣਜੁ ਕਰੈ ਵਾਪਾਰੀਆਤਿਤੁ ਲਾਹਾ ਤੋਟਾ॥
ਕਿਰਸਾਣੀ ਕਿਰਸਾਣੁ ਕਰਿਹੋਇ ਦੁਬਲਾ ਮੋਟਾ॥
ਚਾਕਰੁ ਲਗੈ ਚਾਕਰੀ ਰਣਿ ਖਾਂਦਾ ਚੋਟਾਂ॥
ਰਾਜੁ ਜੋਗੁ ਸੰਸਾਰੁ ਵਿਚਿ ਵਣ ਖੰਡ ਗੜ ਕੋਟਾ॥
ਅੰਤਿ ਕਾਲਿ ਜਮ ਜਾਲੁ ਪੈ ਪਾਏ ਫਲ ਫੋਟਾ॥
ਪੀਰ ਮੁਰੀਦਾਂ ਪਿਰਹੜੀ ਹੁਇ ਕਦੇ ਨ ਤੋਟਾ ॥੮॥

ਅਖੀ ਵੇਖ ਨ ਰਜੀਆ ਬਹੁ ਰੰਗ ਤਮਾਸੇ॥
ਉਸਤਤਿ ਨਿੰਦਾ ਕੰਨਿ ਸੁਣਿ ਰੋਵਣਿ ਤੈ ਹਾਸੇ॥
ਸਾਦੀਂ ਜੀਭ ਨ ਰਜੀਆ ਕਰਿ ਭੋਗ ਬਿਲਾਸੇ॥
ਨਕ ਨ ਰਜਾ ਵਾਸੁ ਲੈ ਦੁਰਗੰਧ ਸੁਵਾਸੇ॥
ਰਜਿ ਨ ਕੋਈ ਜੀਵਿਆ ਕੂੜੇ ਭਰਵਾਸੇ॥
ਪੀਰ ਮੁਰੀਦਾਂ ਪਿਰਹੜੀ ਸਚੀ ਰਹਰਾਸੇ ॥੯॥

ਧ੍ਰਿਗ ਸਿਰੁ ਜੋ ਗੁਰ ਨ ਨਿਵੈ ਗੁਰ ਲਗੈ ਨ ਚਰਨੀ॥
ਧ੍ਰਿਗੁ ਲੋਇਣਿ ਗੁਰ ਦਰਸ ਵਿਣੁ ਵਾਖੈ ਪਰ ਤਰਣੀ॥
ਧ੍ਰਿਗ ਸਰਵਣਿ ਉਪਦੇਸ ਵਿਣੁ ਸੁਣਿ ਸੁਰਤਿ ਨ ਧਰਣੀ॥
ਧ੍ਰਿਗ ਜਿਹਬਾ ਗੁਰ ਸਬਦ ਵਿਣੁ ਹੋਰ ਮੰਤ੍ਰ ਸਿਮਰਣੀ॥
ਵਿਣੁ ਸੇਵਾ ਧ੍ਰਿਗੁ ਹਥ ਪੈਰ ਹੋਰ ਨਿਹਫਲ ਕਰਣੀ॥
ਪੀਰ ਮੁਰੀਦਾਂ ਪਿਰਹੜੀ ਸੁਖ ਸਤਿਗੁਰ ਸਰਣੀ ॥੧੦॥

ਹੋਰਤੁ ਰੰਗਿ ਨ ਰਚੀਐ ਸਭੁ ਕੂੜੁ ਦਿਸੰਦਾ॥
ਹੋਰਤੁ ਸਾਦਿ ਨ ਲਗੀਐ ਹੋਇ ਵਿਸੁ ਲਗੰਦਾ॥
ਹੋਰਤੁ ਰਾਗ ਨ ਰੀਝੀਐਸੁਣਿ ਸੁਖ ਨ ਲਹੰਦਾ॥
ਹੋਰੁ ਬੁਰੀ ਕਰਤੂਤਿ ਹੈ ਲਗੈ ਫਲੁ ਮੰਦਾ॥
ਹੋਰਤੁ ਪੰਥਿ ਨ ਚਲੀਐ ਠਗੁ ਚੋਰੁ ਮੁਹੰਦਾ॥
ਪੀਰ ਮੁਰੀਦਾਂ ਪਿਰਹੜੀ ਸਚੁ ਸਚਿ ਮਿਲੰਦਾ ॥੧੧॥

ਦੂਜੀ ਆਸ ਵਿਣਾਸੁ ਹੈ ਪੂਰੀ ਕਿਉ ਹੋਵੈ॥
ਦੂਜਾ ਮੋਹ ਸੁ ਧ੍ਰੋਹ ਸਭੁ ਓਹੁ ਅੰਤਿ ਵਿਗੋਵੈ॥
ਦੂਜਾ ਕਰਮੁ ਸੁਭਰਮ ਹੈ ਕਰਿ ਅਵਗੁਣ ਰੋਵੈ॥
ਦੂਜਾ ਸੰਗੁ ਕੁਧੰਗੁ ਹੈ ਕਿਉ ਭਰਿਆ ਧੋਵੈ॥
ਦੂਜਾ ਭਾਉ ਕੁਦਾਉ ਹੈ ਹਾਰ ਜਨਮੁ ਖਲੋਵੈ॥
ਪੀਰ ਮੁਰੀਦਾਂ ਪਿਰਹੜੀ ਗੁਣ ਗੁਣੀ ਪਰੋਵੈ ॥੧੨॥

ਅਮਿਓ ਦਿਸਟਿ ਕਰਿ ਕਛੁ ਵਾਂਗਿ ਭਵਜਲ ਵਿਚਿ ਰਖੈ॥
ਗਿਆਨ ਅੰਸ ਦੇ ਹੰਸ ਵਾਂਗਿ ਬੁਝਿ ਭਖ ਅਭਖੈ॥
ਸਿਮਰਣ ਕਰਦੇ ਕੂੰਜ ਵਾਂਗਿ ਉਡਿ ਲਖੈ ਅਲਖੈ॥
ਮਾਤਾ ਬਾਲਕ ਹੇਤੁ ਕਰਿ ਓਹੁ ਸਾਉ ਨ ਚਖੈ॥
ਸਤਿਗੁਰ ਪੁਰਖ ਦਇਆਲੁ ਹੈ ਗੁਰਸਿਖ ਪਰਖੈ॥
ਪੀਰ ਮੁਰੀਦਾਂ ਪਿਰਹੜੀ ਲਖ ਮੁਲੀਅਨਿ ਕਖੈ ॥੧੩॥

ਦਰਸਨੁ ਦੇਖਿ ਪਤੰਗ ਜਿਉ ਜੋਤੀ ਜੋਤਿ ਸਮਾਵੈ॥
ਸਬਦ ਸੁਰਤਿ ਲਿਵ ਮਿਰਗ ਜਿਉ ਅਨਹਦ ਲਿਵ ਲਾਵੈ॥
ਸਾਧਸੰਗਤਿ ਵਿਚਿ ਮੀਨੁ ਹੋਇ ਗੁਰਮਤਿ ਸੁਖ ਪਾਵੈ॥
ਚੲਣ ਕਵਲ ਵਿਚਿ ਭਵਰੁ ਹੋਇ ਸੁਖ ਰੈਣਿ ਵਿਹਾਵੈ॥
ਗੁਰ ਉਪਦੇਸ ਨ ਵਿਸਰੈ ਬਾਬੀਹਾ ਧਿਆਵੈ॥
ਪੀਰ ਮੁਰੀਦਾਂ ਪਿਰਹੜੀ ਦੁਬਿਧਾ ਨਾ ਸੁਖਾਵੈ ॥੧੪॥

ਦਾਤਾ ਓਹੁ ਨ ਮੰਗੀਐ ਫਿਰਿ ਮੰਗਣਿ ਜਾਈਐ॥
ਹੋਛਾ ਸਾਹੁ ਨ ਕੀਚਈ ਫਿਰਿ ਪਛੋਤਾਈਐ॥
ਸਾਹਿਬੁ ਓਹੁ ਨ ਸੇਵੀਐ ਜਮ ਡੰਡੁ ਸਹਾਈਐ॥
ਹਉਮੈ ਰੋਗੁ ਨ ਕਟਈ ਓਹੁ ਵੈਦੁ ਨ ਲਾਈਐ॥
ਦੁਰਮਤਿ ਮੈਲੁ ਨ ਉਤਰੈ ਕਿਉਂ ਤੀਰਥਿ ਨਾਈਐ॥
ਪੀਰ ਮੁਰੀਦਾਂ ਪਿਰਹੜੀ ਸੁਖ ਸਹਜਿ ਸਮਾਈਐ ॥੧੫॥

ਮਾਲੁ ਮੁਲਕੁ ਚਤੁਰੰਗ ਦਲਦੁਨੀਆ ਪਤਿਸਾਹੀ॥
ਰਿਧਿ ਸਿਧਿ ਨਿਧਿ ਬਹੁ ਕਰਾਮਾਤਿ ਸਭ ਖਲਕ ਉਮਾਹੀ॥
ਚਿਰੁ ਜੀਵਣੁ ਬਹੁ ਹੰਢਣਾ ਗੁਣ ਗਿਆਨ ਉਗਾਹੀ॥
ਹੋਰਸੁ ਕਿਸੈ ਨ ਜਾਣਈ ਚਿਤਿ ਬੇਪਰਵਾਹੀ॥
ਦਰਗਹ ਢੋਈ ਨ ਲਹੈ ਦੁਬਿਧਾ ਬਦਰਾਹੀ॥
ਪੀਰ ਮੁਰੀਦਾਂ ਪਿਰਹੜੀ ਪਰਵਾਣੁ ਸੁ ਘਾਹੀ ॥੧੬॥

ਵਿਣੁ ਗੁਰੁ ਹੋਰੁ ਧਿਆਨੁ ਹੈ ਸਭ ਦੂਜਾ ਭਾਉ॥
ਵਿਣੁ ਗੁਰੁ ਸਬਦ ਗਿਆਨੁ ਹੈ ਫਿਕਾ ਆਲਾਉ॥
ਵਿਣੁ ਗੁਰੁ ਚਰਣਾਂ ਪੂਜਣਾ ਸਭ ਕੂੜਾ ਸੁਆਉ॥
ਵਿਣੁ ਗੁਰੁ ਬਚਨੁ ਜੁ ਮੰਨਣਾ ਊਰਾ ਪਰਥਾਉ॥
ਸਾਧਸੰਗਤਿ ਵਿਣੁ ਸੰਗ ਹੈ ਸਭ ਕਚਾ ਚਾਉ॥
ਪੀਰ ਮੁਰੀਦਾਂ ਪਿਰਹੜੀ ਜਿਣਿ ਜਾਣਨਿ ਦਾਉ ॥੧੭॥

ਲਖ ਸਿਆਣਪ ਸੁਰਤਿ ਲਖ ਲਖ ਗੁਣ ਚਤੁਰਾਈ॥
ਲਖ ਮਤਿ ਬੁਧਿ ਸੁਧਿ ਗਿਆਨ ਧਿਆਨ ਲਖ ਪਤਿ ਵਡਿਆਈ॥
ਲਖ ਜਪ ਤਪ ਲਖ ਸੰਜਮਾਂ ਲਖ ਤੀਰਥ ਨ੍ਹਾਈ॥
ਕਰਮ ਧਰਮ ਲਖ ਜੋਗ ਭੋਗ ਲਖ ਪਾਠ ਪੜ੍ਹਾਈ॥
ਆਪੁ ਗਣਾਇ ਵਿਗੁਚਣਾ ਓਹੁ ਥਾਇ ਨ ਪਾਈ॥
ਪੀਰ ਮੁਰੀਦਾਂ ਪਿਰਹੜੀ ਹੋਇ ਆਪੁ ਗਵਾਈ ॥੧੮॥

ਪੈਰੀ ਪੈ ਪਾ ਖਾਕ ਹੋਇ ੜਡਿ ਮਣੀ ਮਨੂਰੀ॥
ਪਾਣੀ ਪਖਾ ਪੀਹਣਾ ਨਿਤ ਕਰੈ ਮਜੂਰੀ॥
ਤ੍ਰਪੜ ਝਾੜ ਵਿਛਾਇੰਦਾ ਚੁਲਿ ਝੋਕਿ ਨ ਝੂਰੀ॥
ਮੁਰਦੇ ਵਾਂਗਿ ਮੁਰੀਦੁ ਹੋਇ ਕਰਿ ਸਿਦਕ ਸਬੂਰੀ॥
ਚੰਦਨੁ ਹੋਵੈ ਸਿੰਮਲਹੁ ਫਲੁ ਵਾਸੁ ਹਜੂਰੀ॥
ਪੀਰ ਮੁਰੀਦਾਂ ਪਿਰਹੜੀ ਗੁਰਮੁਖਿ ਮਤਿ ਪੂਰੀ ॥੧੯॥

ਗੁਰ ਸੇਵਾ ਦਾ ਫਲੁ ਘਣਾ ਕਿਨਿ ਕੀਮਤਿ ਹੋਈ॥
ਰੰਗੁ ਸੁਰੰਗੁ ਅਚਰਜੁ ਹੈ ਵੇਖਾਲੇ ਸੋਈ॥
ਸਾਦੁ ਵਡਾ ਵਿਸਮਾਦੁ ਹੈ ਰਸੁ ਗੁੰਗੇ ਗੋਈ॥
ਉਤਭੁਜ ਵਾਸੁ ਨਿਵਾਸੁ ਹੈ ਕਰਿ ਚਲਤੁ ਸਮੋਈ॥
ਤੋਲੁ ਅਤੋਲੁ ਅਮੋਲੁ ਹੈ ਜਰੈ ਅਜਰੁ ਕੋਈ॥
ਪੀਰ ਮੁਰੀਦਾਂ ਪਿਰਹੜੀ ਜਾਣੈ ਜਾਣੋਈ ॥੨੦॥

ਚੰਨਣੁ ਹੋਵੈ ਚੰਨਣਹੁ ਕੋ ਚਲਿਤੁ ਨ ਜਾਣੈ॥
ਦੀਵਾ ਬਲਦਾ ਦੀਵਿਅਹੁੰ ਸਮਸਰਿ ਪਰਵਾਣੈ॥
ਪਾਣੀ ਰਲਦਾ ਪਾਣੀਐ ਤਿਸੁ ਕੋ ਨ ਸਿਞਾਣੈ॥
ਭ੍ਰਿੰਗੀ ਹੋਵੈ ਕੀੜਿਅਹੁ ਕਿਵ ਆਖਿ ਵਖਾਣੈ॥
ਸਪੁ ਛੁਡੰਦਾ ਕੁੰਜ ਨੋ ਕਰਿ ਚੋਜ ਵਿਡਾਣੈ॥
ਪੀਰ ਮੁਰੀਦਾਂ ਪਿਰਹੜੀ ਹੈਰਾਣੁ ਹੈਰਾਣ ॥੨੧॥

ਫੁਲੀ ਵਾਸੁ ਨਿਵਾਸੁ ਹੈ ਕਿਤੁ ਜੁਗਤਿ ਸਮਾਣੀ॥
ਫੁਲਾਂ ਅੰਦਰਿ ਜਿਉ ਸਾਦੁ ਬਹੁ ਸਿੰਜੇ ਇਕ ਪਾਣੀ॥
ਘਿਉ ਦੁਧੁ ਵਿਚਿ ਵਖਾਣੀਐ ਕੋ ਮਰਮੁ ਨ ਜਾਣੀ॥
ਜਿਉ ਬੈਸੰਤਰੁ ਕਾਠ ਵਿਚਿ ਓਹੁ ਅਲਖ ਵਿਡਾਣੀ॥
ਗੁਰਮੁਖਿ ਸੰਜਮਿ ਨਿਕਲੈ ਪਰਗਟ ਪਰਵਾਣੀ॥
ਪੀਰ ਮੁਰੀਦਾਂ ਪਿਰਹੜੀ ਸੰਗਤਿ ਗੁਰਬਾਣੀ ॥੨੨॥

ਦੀਪਕ ਜਲੈ ਪਤੰਗ ਵੰਸੁ ਫਿਰਿ ਦੇਖ ਨ ਹਟੈ॥
ਜਲ ਵਿਚਹੁ ਫੜਿ ਕਢੀਐ ਮਛ ਨੇਹੁ ਨ ਘਟੈ॥
ਘੰਡਾ ਹੇੜੈ ਮਿਰਗ ਜਿਉ ਸੁਣਿ ਨਾਦ ਪਲਟੈ॥
ਭਵਰੈ ਵਾਸੁ ਵਿਣਾਸੁ ਹੈ ਫੜਿ ਕਵਲੁ ਸੰਘਟੈ॥
ਗੁਰਮੁਖਿ ਸੁਖਫਲੁ ਪਿਰਮ ਰਸੁ ਬਹੁ ਬੰਧਨ ਕਟੈ॥
ਧੰਨੁ ਧੰਨੁ ਗੁਰਸਿੱਖ ਵੰਸੁ ਹੈ ਧੰਨੁ ਗੁਰਮਤਿ ਨਿਧਿ ਖਟੈ ॥੨੩॥

੨੭॥

ਲਿਖਤਾਂ ਜਿਵੇਂ ਮਿਲੀਆਂ, ਉਵੇਂ ਹੀ। ਗੁਰਬਾਣੀ ਦਾ ਪਾਠ ਸਦਾ BaniDB ਤੋਂ। ਗ਼ਲਤੀ ਦੱਸੋ