ਅਟਾਰੀ

ਅੱਟਾਲਿਕਾ. ਦੇਖੋ, ਅਟਾ. ੨. ਅੰਮ੍ਰਿਤਸਰ ਜਿਲੇ ਦਾ ਇੱਕ ਨਗਰ. ਇਸ ਥਾਂ ਦੇ ਸਰਦਾਰ ਸਿੱਧੂ ਗੋਤ ਦੇ ਜੱਟ ਹਨ. ਜਿਨ੍ਹਾਂ ਵਿੱਚੋਂ ਧਰਮ ਵੀਰ ਪਰਮ ਰਾਜਭਗਤ ਸਰਦਾਰ ਸ਼ਾਮ ਸਿੰਘ ਸਿੱਖ ਸੈਨਾ ਦਾ ਭੂਸਣ ਸੀ. ਇਸ ਮਹਾਨ ਯੋਧਾ ਨੇ ੧੦. ਫਰਵਰੀ ਸਨ ੧੮੪੬ ਨੂੰ ਸਬਰਾਉਂ ਦੇ ਜੰਗ ਵਿੱਚ ਵਡੀ ਬਹਾਦੁਰੀ ਨਾਲ ਸ਼ਹੀਦੀ ਪਾਈ. ਸਰਦਾਰ ਸ਼ਾਮ ਸਿੰਘ ਦੀ ਸੁਪੁਤ੍ਰੀ ਨਾਨਕੀ, ਮਹਾਰਾਜਾ ਰਣਜੀਤ ਸਿੰਘ ਦੇ ਪੋਤ੍ਰੇ ਨੌਨਿਹਾਲ ਸਿੰਘ ਨਾਲ ਮਾਰਚ ਸਨ ੧੮੩੭ ਵਿੱਚ ਵਡੀ ਧੂਮ ਧਾਮ ਨਾਲ ਵਿਆਹੀ ਗਈ ਸੀ.

ਮਹਾਨ ਕੋਸ਼ — ਭਾਗ ੧, ਪੰਨਾ ੧੫੧

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.