ਅਨਯੋਨਯ
ਸੰ. ਸਰਵ- ਆਪੋ ਵਿੱਚੀ. ਪਰਸਪਰ। ੨. ਸੰਗਯਾ- ਇੱਕ ਅਰਥਾਲੰਕਾਰ, ਜਿਸ ਦਾ ਸਰੂਪ ਇਹ ਹੈ ਕਿ ਦੋ ਪਦਾਰਥ ਪਰਸਪਰ ਉਪਕਾਰੀ ਵਰਣਨ ਕਰਨੇ. ਉਦਾਹਰਣ- "ਕੁੰਭੇ ਬਧਾ ਜਲੁ ਰਹੈ, ਜਲ ਬਿਨੁ ਕੁੰਭੁ ਨ ਹੋਇ." (ਵਾਰ ਆਸਾ) "ਪ੍ਰਭ ਤੇ ਜਨੁ ਜਾਨੀਜੈ ਜਨ ਤੇ ਸੁਆਮੀ." (ਸ੍ਰੀ ਰਵਦਾਸ)
ਮਹਾਨ ਕੋਸ਼ — ਭਾਗ ੧, ਪੰਨਾ ੧੮੯
ਮਹਾਨ ਕੋਸ਼ — ਭਾਗ ੧, ਪੰਨਾ ੧੮੯
ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ
Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.