ਅਵਤਾਰ

ਸੰ. ਸੰਗ੍ਯਾ- ਜਨਮ. "ਮਾਨੁਖਾ ਅਵਤਾਰ ਦੁਰਲਭ." (ਆਸਾ ਰਵਦਾਸ) ੨. ਜਨਮ ਗ੍ਰਹਿਣ. ਜਨਮ ਧਾਰਨਾ। ੩. ਉਤਰਨਾ. ਹੇਠ ਆਉਣ ਦੀ ਕ੍ਰਿਯਾ। ੪. ਪੁਰਾਣਮਤ ਅਨੁਸਾਰ ਕਿਸੇ ਦੇਵਤਾ ਦਾ ਕਿਸੇ ਦੇਹ ਵਿੱਚ ਪ੍ਰਗਟ ਹੋਣਾ. ਦੇਖੋ, ਚੌਬੀਸ ਅਵਤਾਰ ਅਤੇ ਦਸ ਅਵਤਾਰ. "ਅਵਤਾਰ ਨਾ ਜਾਨਹਿ ਅੰਤ। ਪਰਮੇਸਰ ਪਾਰਬ੍ਰਹਮ ਬਿਅੰਤ." (ਰਾਮ ਮਃ ੫) ੫. ਇੱਕ ਮਾਤ੍ਰਿਕ ਛੰਦ, ਜਿਸ ਦਾ ਲੱਛਣ ਹੈ ਚਾਰ ਚਰਣ, ਪ੍ਰਤਿ ਚਰਣ ੨੩ ਮਾਤ੍ਰਾ. ੧੩. ਅਤੇ ੧੦. ਤੇ ਵਿਸ਼੍ਰਾਮ, ਅੰਤ ਲਘੁ ਗੁਰੁ. ਦਸਮ ਗ੍ਰੰਥ ਵਿੱਚ ਅਰਧ ਅਵਤਾਰ ਦੇਖੀਦਾ ਹੈ, ਜਿਸ ਦਾ ਸਿਰਲੇਖ ਲਿਖਾਰੀ ਦੀ ਭੁੱਲ ਨਾਲ ਦੋਹਰਾ ਹੋ ਗਿਆ ਹੈ, ਯਥਾ:- "ਅਸਥਨ ਮੁਖ ਲੈ ਕ੍ਰਿਸ੍ਨ ਤਿਹ, ਊਪਰ ਸੋਇ ਗਏ, ਧਾਇ ਤਬੈ ਬ੍ਰਿਜ ਲੋਕ ਸਭ, ਗੋਦ ਉਠਾਇ ਲਏ." (ਕ੍ਰਿਸਨਾਵ)

ਮਹਾਨ ਕੋਸ਼ — ਭਾਗ ੧, ਪੰਨਾ ੨੫੦

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.