ਅੰਤਰੀ
ਵਿ- ਭੀਤਰੀ. ਅੰਦਰ ਦਾ. "ਅੰਤਰਿ ਰੋਗ ਮਹਾ ਦੁਖ." (ਮਾਰੂ ਸੋਲਹੇ ਮਃ ੩) ੨. ਹਿ. ਵਿ- ਭੀਤਰ. ਵਿੱਚ. "ਨਾਨਕ ਰਵਿ ਰਹਿਓ ਸਭ ਅੰਤਰਿ." (ਮਲਾ ਮਃ ੫) ੩. ਅੰਤਹਕਰਣ ਮੇਂ. ਮਨ ਵਿੱਚ. "ਅੰਤਰਿ ਬਿਖੁ ਮੁਖਿ ਅੰਮਿ੍ਰਤੁ ਸੁਣਾਵੈ." (ਗਉ ਮਃ ੫) "ਅੰਤਰਿ ਚਿੰਤਾ ਨੀਦ ਨ ਸੋਵੈ" (ਵਾਰ ਸੋਰ ਮਃ ੩)
ਮਹਾਨ ਕੋਸ਼ — ਭਾਗ ੧, ਪੰਨਾ ੩੧੩