ਸਹਜ

ਸੰ. सहज ਵਿ- ਸਾਥ ਪੈਦਾ ਹੋਣ ਵਾਲਾ. ਜੋ ਨਾਲ ਜੰਮੇ। ੨. ਸੰਗਯਾ- ਸਾਥ ਪੈਦਾ ਹੋਣ ਵਾਲਾ (ਜੌੜਾ ਜੰਮਿਆ) ਭਾਈ। ੩. ਸ੍ਵਭਾਵ. ਖੋ. ਆਦਤ. ਫਿਤਰਤ. ਅਸਲ ਪ੍ਰਹਿਤਿ. "ਅੰਮਿ੍ਰਤੁ ਲੈ ਲੈ ਨੀਮ ਸਿੰਚਾਈ। ਕਹਿਤ ਕਬੀਰ ਉਆ ਕੋ ਸਹਜੁ ਨ ਜਾਈ।।" (ਆਸਾ) ੪. ਵਿਚਾਰ. ਵਿਵੇਕ. "ਸਹਜੇ ਗਾਵਿਆ ਥਾਇ ਪਵੈ." (ਸ੍ਰੀ ਅਃ ਮਃ ੩) ੫. ਗਯਾਨ. "ਕਰਮੀ ਸਹਜ ਨ ਊਪਜੈ ਵਿਣੁ ਸਹਜੈ ਸਹਸਾ ਨ ਜਾਇ." (ਅਨੰਦੁ) "ਗੁਰੁ ਬਿਨ ਸਹਜ ਨ ਊਪਜੈ ਭਾਈ, ਪੂਛਹੁ ਗਿਆਨੀਆ ਜਾਇ." (ਸੋਰ ਅਃ ਮਃ ੩) ੬. ਆਨੰਦ. ਸ਼ੋਕ ਦਾ ਅਭਾਵ. "ਚਉਥੈ ਪਦ ਮਹਿ ਸਹਜ ਹੈ ਗੁਰਮੁਖਿ ਪਲੈ ਪਾਇ." (ਸ੍ਰੀ ਅਃ ਮਃ ੩) ੭. ਸੁਸ਼ੀਲ. ਪਤਿਵ੍ਰਤ। ੮. ਪਾਰਬ੍ਰਹਮ. ਕਰਤਾਰ. "ਸਹਜ ਸਾਲਾਹੀ ਸਦਾ ਸਦਾ." (ਸ੍ਰੀ ਅਃ ਮਃ ੩) ੯. ਸਨਮਾਨ. ਆਦਰ। ੧੦. ਹਿ. ਵਿ- ਨਿਰਯਤਨ. "ਸਤਿਗੁਰੁ ਤ ਪਾਇਆ ਸਹਜ ਸੇਤੀ." (ਅਨੰਦੁ) ੧੧. ਸ੍ਵਾਭਾਵਿਕ. "ਜੋ ਕਿਛੁ ਹੋਇ ਸੁ ਸਹਜੇ ਹੋਇ." (ਵਾਰ ਬਿਲਾ ਮਃ ੩) "ਸਹਜੇ ਜਾਗੈ ਸਹੇਜੇ ਸੋਵੈ." (ਵਾਰ ਸੋਰ ਮਃ ੩) ੧੨. ਆਸਾਨੀ ਨਾਲ. "ਮੁਕਤਿ ਦੁਆਰਾ ਮੋਕਲਾ ਸਹਿਜੇ ਆਵਉ ਜਾਉ." (ਸ. ਕਬੀਰ) ੧੩. ਸਿੰਧੀ. ਸੰਗਯਾ- ਘੋਟੀ ਹੋਈ ਭੰਗ.

ਮਹਾਨ ਕੋਸ਼ — ਭਾਗ ੧, ਪੰਨਾ ੩੭੪

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.