ਸਰਸ੍ਵਤੀ

ਸੰ. ਸੰਗਯਾ- ਜਲ ਵਾਲੀ ਤਰ ਜਮੀਨ। ੨. ਵੇਦਾ ਵਿੱਚ ਸਰਸ੍ਵਤੀ ਇੱਕ ਨਦੀ ਦਾ ਨਾਉਂ ਹੈ ਜੋ ਬ੍ਰਹਮਾਵਰਤ ਦੀ ਹੱਦ ਸੀ, ਜਿਸ ਵਿੱਚ ਆਰਯ ਲੋਕ ਪਹਿਲਾ ਵਸਦੇ ਸਨ ਅਤੇ ਇਸ ਨੂੰ ਇਸੇ ਤਰਾ ਪਵਿਤ੍ਰ ਜਾਣਦੇ ਸਨ, ਜਿਸ ਤਰਾ ਹੁਣ ਉਨੀਾ ਦੀ ਵੰਸ਼ ਗੰਗਾ ਨਦੀ ਨੂੰ ਜਾਣਦੀ ਹੈ. ਹੁਣ ਇਹ ਸਰਮੌਰ ਦੇ ਇਲਾਕੇ ਤੋਂ ਨਿਕਲਕੇ ਕਈ ਥਾਈਂ ਰੇਤੇ ਵਿੱਚ ਲੋਪ ਪ੍ਰਗਟ ਹੁੰਦੀ ਹੋਈ ਪਟਿਆਲੇ ਦੇ ਇਲਾਕੇ ਘੱਗਰ ਵਿੱਚ ਜਾ ਮਿਲਦੀ ਹੈ. ੩. ਪੁਰਾਣਾ ਅਨੁਸਾਰ ਬ੍ਰਹਮਾ ਦੀ ਇਸਤ੍ਰੀ. ਵਿਦਯਾ ਅਤੇ ਬਾਣੀ ਦੀ ਦੇਵੀ. ਇਸ ਦਾ ਰੂਪ ਅੈਸਾ ਦੱਸਿਆ ਹੈ- "ਚਿੱਟਾ ਰੰਗ, ਅੰਗ ਸਜੀਲੇ, ਮਸਤਕ ਤੇ ਚੰਦ੍ਰਮਾ, ਹੱਥ ਵਿੱਚ ਵੀਣਾ, ਕਮਲ ਫੁੱਲ ਵਿੱਚ ਵਿਰਾਜਮਾਨ." ਬੰਗਾਲ ਦੇ ਵੈਸਨਵ ਮੰਨਦੇ ਹਨ ਕਿ ਇਹ ਲੱਛਮੀ ਅਤੇ ਗੰਗਾ ਸਮਾਨ ਵਿਸਨੁ ਦੀ ਇਸਤ੍ਰੀ ਸੀ. ਇੱਕ ਵੇਰ ਤਿੰਨੇ ਆਪਸ ਵਿੱਚ ਲੜ ਪਈਆ, ਤਾ ਸਰਸ੍ਵਤੀ ਨੂੰ ਲੜਾਕੀ ਜਾਣਕੇ ਅਤੇ ਇਹ ਭੀ ਸਮਝਕੇ ਕਿ ਮੈ ਇੱਕ ਤੋਂ ਵੱਧ ਇਸਤ੍ਰੀਆ ਸੰਭਾਲ ਨਹੀਂ ਸਕਦਾ, ਵਿਸਨੁ ਨੇ ਸਰਸ੍ਵਤੀ ਬ੍ਰਹਮਾ ਨੂੰ ਅਤੇ ਗੰਗਾ ਸ਼ਿਵ ਨੂੰ ਦੇ ਦਿੱਤੀ ਅਤੇ ਆਪਣੇ ਪਾਸ ਕੇਵਲ ਲੱਛਮੀ ਰੱਖ ਲਈ। ੪. ਬ੍ਰਾਹਮੀ ਬੂਟੀ। ੫. ਮਾਲਕੰਗਨੀ। ੬. ਗਊ. ੭. ਵਿ- ਗਯਾਨ ਵਾਲੀ.

ਮਹਾਨ ਕੋਸ਼ — ਭਾਗ ੧, ਪੰਨਾ ੪੩੯

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.