ਸ਼ਾਹਜਹਾਂ
شاہجہان ਰਾਜਾ ਉਦਯ ਸਿੰਘ ਜੋਧਪੁਰੀ ਦੀ ਕੰਨਯਾ ਬਾਲਮਤੀ (ਜੋਧਬਾਈ) ਦੇ ਉਦਰ ਤੋਂ ਜਹਾਗੀਰ ਦਾ ਤੀਜਾ ਪੁਤ੍ਰ, ਜਿਸ ਦਾ ਜਨਮ ੫. ਜਨਵਰੀ ਸਨ ੧੫੯੩ ਨੂੰ ਲਾਹੌਰ ਹੋਇਆ. ਇਸ ਦਾ ਪਹਿਲਾ ਨਾਉਂ ਮਿਰਜ਼ਾ ਖੁੱਰਮ ਸੀ. ਇਹ ਬਾਪ ਦੇ ਮਰਣ ਪਿੱਛੋਂ ਸਨ ੧੬੨੮ ਵਿੱਚ ਤਖਤ ਤੇ ਬੈਠਾ.੨੦੪ ਇਸ ਦੇ ਅਹਿਦ ਵਿੱਚ ਰਾਜ ਦੀ ਵੱਡੀ ਤਰੱਕੀ ਹੋਈ. ਮੁਆਮਲਾ ੨੩ ਕਰੋੜ ਰੁਪਯਾ ਵਸੂਲ ਹੁੰਦਾ ਸੀ. ਸ਼ਾਹਜਹਾ ਨੂੰ ਇਮਾਰਤਾ ਦਾ ਵਡਾ ਸ਼ੌਕ ਸੀ. ਆਗਰੇ ਵਿੱਚ ਮੌਤੀ ਮਸਜਿਦ ਅਤੇ ਆਪਣੀ ਪਿਆਰੀ ਬੇਗਮ ਅਰਜਮੰਦ ਬਾਨੂ ਦਾ ਮਕਬਰਾ (ਜਿਸ ਦੇ ਨਾਮ ਮੁਮਤਾਜ਼ ਮਹਲ ਅਤੇ ਕੁਦਸੀਆ ਬੇਗਮ ਭੀ ਹਨ, ਜੋ ਨੂਰਜਹਾ ਦੇ ਭਾਈ ਆਸਿਫ ਖਾ ਦੀ ਪੁਤ੍ਰੀ ਸੀ. ਜਿਸ ਦਾ ਜਨਮ ਸਨ ੧੫੯੨ ਅਤੇ ਦੇਹਾਤ ੭. ਜੁਲਾਈ ਸਨ ੧੬੩੧ ਨੂੰ ਹੋਇਆ) ਚਾਰ ਕਰੋੜ ਪੰਜਾਹ ਲੱਖ ਰੁਪਯਾ ਖਰਚਕੇ ਬਣਵਾਇਆ, ਜੋ "ਤਾਜ" ਨਾਉਂ ਤੋਂ ਪ੍ਰਸਿੱਧ ਹੈ. ਕਈ ਲੇਖਕਾ ਨੇ ਤਾਜ ਮਹਿਲ ਦੀ ਲਾਗਤ ਇੱਕ ਕਰੋੜ ਸਾਢੇ ਬਾਰਾ ਲੱਖ ਲਿਖੀ ਹੈ. ਜੋ ਇਸ ਵੇਲੇ ਲਾਲ ਕਿਲੇ ਦੇ ਸਾਮੀਣੇ ਜਮਨਾ ਕਿਨਾਰੇ ਵਸੀ ਹੋਈ ਦਿੱਲੀ ਦੇਖੀ ਜਾਦੀ ਹੈ, ਇਹ ਇਸੇ ਬਾਦਸ਼ਾਹ ਨੇ ਸਨ ੧੬੩੧ ਵਿੱਚ ਆਬਾਦ ਕੀਤੀ ਹੈ, ਇਸ ਦਾ ਨਾਉਂ ਉਸ ਨੇ "ਸ਼ਾਹਜਹਾਨਾਬਾਦ" ਰੱਖਿਆ, ਦਿੱਲੀ ਦਾ ਲਾਲ ਕਿਲਾ, ਦੀਵਾਨ ਖਾਸ, ਦੀਵਾਨ ਆਮ, ਅਰ ਜਾਮਾ ਮਸਜਿਦ ਆਦਿਕ ਸੁੰਦਰ ਇਮਾਰਤਾ ਸ਼ਾਹਜਹਾਨ ਦੀ ਕੀਰਤੀ ਪ੍ਰਗਟ ਕਰਦੀਆ ਹਨ. ਤਖਤ ਤਾਊਸ, ਜਿਸ ਤੇ ਸੱਤ ਕਰੋੜ ਦਸ ਲੱਖ ਰੁਪਯਾ ਖਰਚ ਹੋਇਆ ਸੀ, ਇਸੇ ਬਾਦਸ਼ਾਹ ਨੇ ਬਣਵਾਇਆ ਸੀ. ਜਗਤਪ੍ਰਸਿੱਧ ਕੋਹਨੂਰ ਹੀਰਾ, ਜਿਸ ਦਾ ਵਜਨ ੩੧੯ ਰੱਤੀ ਅਤੇ ਉਸ ਸਮੇਂ ੭੮੧੫੨੨੫) ਰੁਪਯੇ ਕੀਮਤ ਦਾ ਜਾਚਿਆ ਗਿਆ ਸੀ, ਮੀਰ ਜੁਮਲਾ ਨੇ ਇਸੇ ਚਹਵਰਤੀ ਮਹਾਰਾਜਾ ਨੂੰ ਨਜਰ ਕੀਤਾ ਸੀ. ਕਈ ਖੋਟੇ ਮੰਤ੍ਰੀਆ ਦੀ ਨਾਲਾਇਕੀ ਕਰਕੇ ਇਸ ਨੇ ਈਸਾਈਆ, ਹਿੰਦੂਆ ਦੇ ਧਰਮ ਦੇ ਵਿਰੁੱਧ ਹੱਥ ਚੁੱਕਿਆ, ਇਸੇ ਤਰਾ ਇਸਦਾ ਵਿਰੋਧ ਸ਼੍ਰੀ ਗੁਰੂ ਹਰਿਗੋਬਿੰਦ ਸਾਹਿਬ ਨਾਲ ਹੋ ਗਿਆ, ਜਿਸ ਕਾਰਣ ਗੁਰੂ ਸਾਹਿਬ ਨੂੰ ਸ੍ਵਰਖਯਾ ਲਈ ਸ਼ਸਤ੍ਰ, ਚੁੱਕਣੇ ਪਏ. ਸ਼ਾਹਜਹਾ ਦੇ ਚਾਰ ਪੁਤ੍ਰ ਸਨ- ਦਾਰਾਸ਼ਿਕੋਹ, ਸ਼ੁਜਾ, ਅੌਰੰਗਜ਼ੇਬ ਅਤੇ ਮੁਰਾਦ. ਇੱਕ ਵਾਰ ਜਦ ਸ਼ਾਹਜਹਾ ਬੀਮਾਰ ਹੋ ਗਿਆ ਤਦ ਉਸ ਨੂੰ ਅੌਰੰਗਜ਼ੇਬ ਨੇ, (ਆਪਣੇ ਭਾਈਆ ਨੂੰ ਪਹਿਲਾ ਕਾਬੂ ਕਰਕੇ), ਆਗਰੇ ਦੇ ਕਿਲੇ ਸਨ ੧੬੫੮ ਵਿੱਚ ਕੈਦ ਕਰ ਲਿਆ. ਸੱਤ 204 ਇਸ ਦਾ ਪੂਰਾ ਨਾਉਂ ਹੈ-ਅਬੂਅਲ ਮੁਜੱਫਰ ਸ਼ਹਾਬੁੱਦੀਨ ਸ਼ਾਹਜਾਹਨ. ਇਸ ਦਾ ਬਾਦਸ਼ਾਹ ਹੋਣਾ ਜਹਾਗੀਰ ਦੇ ਮਰਨ ਤੋਂ ਹੀ ਮੰਨਿਆ ਗਿਆ ਹੈ. ਇਸ ਲਈ ਇਤਿਹਾਸਾ ਵਿੱਚ ਸ਼ਾਹਜਹਾ ਦਾ ਬਾਦਸ਼ਾਹਤ ੧੬੨੭ ਤੋਂ ਆਰੰਭ ਹੁੰਦੀ ਹੈ, ਪਰ ਇਹ ਬਾਕਾਇਦਾ ਤਖਤ ਪੁਰ ੪. ਫਰਵਰੀ ਸਨ ੧੬੨੮ ਨੂੰ ਬੈਠਾ ਹੈ.
ਮਹਾਨ ਕੋਸ਼ — ਭਾਗ ੧, ਪੰਨਾ ੪੭੨