ਸ਼੍ਵੇਤਕੇਤੁ

ਉੱਦਾਲਕ ਰਿਖਿ ਦਾ ਪੁਤ੍ਰ. ਮਹਾਭਾਰਤ ਵਿੱਚ ਕਥਾ ਹੈ ਕਿ ਇਸਤਰੀ ਆਪਣੇ ਪਤਿ ਤੋਂ ਛੁੱਟ ਹੋਰ ਕਿਸੇ ਨਾਲ ਸੰਬੰਧ ਨਾ ਕਰੇ, ਇਹ ਨੇਮ ਸ਼੍ਵੇਤਕੇਤੁ ਨੇ ਹੀ ਥਾਪਿਆ ਹੈ. ਇਸ ਤੋਂ ਪਹਿਲਾ ਪਸ਼ੂਆ ਵਾਙ ਲੋਕ ਵਰਤਦੇ ਸਨ. ਇੱਕ ਬਾਰ ਸ਼੍ਵੇਤਕੇਤੁ ਦੀ ਮਾ ਨੂੰ ਇੱਕ ਬ੍ਰਾਹਮਣ ਭੋਗ ਵਾਸਤੇ ਲੈ ਤੁਰਿਆ, ਸ਼੍ਵੇਤਕੇਤੁ ਨੂੰ ਵਡਾ ਗੁੱਸਾ ਆਇਆ. ਉੱਦਾਲਕ ਨੇ ਸਮਝਾਇਆ ਕਿ ਬੇਟਾ! ਕਿਉਂ ਵਰਜਦੇ ਹੋ. ਇਹ ਪਰੰਪਰਾ ਦਾ ਧਰਮ ਹੈ. ਪਰ ਪੁਤ੍ਰ ਨੇ ਆਖਿਆ ਕਿ ਮੈ ਅਜੇਹੀ ਰੀਤਿ ਅੱਖੀਂ ਨਹੀਂ ਦੇਖਣਾ ਚਾਹੁੰਦਾ. ਸ਼੍ਵੇਤਕੇਤੁ ਨੇ ਇਸਤ੍ਰੀਧਰਮ ਤੋਂ ਛੁੱਟ ਹੋਰ ਭੀ ਕਈ ਉੱਤਮ ਨੇਮ ਥਾਪੇ. ਛਾਦੋਗ ਉਪਨਿਸ਼ਦ ਵਿੱਚ ਉੱਦਾਲਕ ਦਾ ਸ਼੍ਵੇਤਕੇਤੁ ਨੂੰ ਬ੍ਰਹਮਗਿਆਨ ਦਾ ਉਪਦੇਸ਼ ਉੱਤਮ ਰੀਤਿ ਨਾਲ ਵਰਣਿਆ ਹੈ.

ਮਹਾਨ ਕੋਸ਼ — ਭਾਗ ੧, ਪੰਨਾ ੬੭੧

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.