ਕਰਮ

ਸੰ. ਕ੍ਰਮ. ਸੰਗ੍ਯਾ- ਡਿੰਗ. ਕ਼ਦਮ. ਡਗ. ਡੇਢ ਗਜ ਪ੍ਰਮਾਣ. ਤਿੰਨ ਹੱਥ ਦੀ ਲੰਬਾਈ. "ਪ੍ਰੇਮ ਪਿਰੰਮ ਕੈ ਗਨਉ ਏਕ ਕਰਿ ਕਰਮ." (ਚਉਬੋਲੇ ਮਃ ੫) ੨. ਸੰ. ਕਰ੍‍ਮ. ਕੰਮ. ਕਾਮ. ਜੋ ਕਰਨ ਵਿੱਚ ਆਵੇ ਸੋ ਕਰਮ. "ਕਰਮ ਕਰਤ ਹੋਵੈ ਨਿਹਕਰਮ." (ਸੁਖਮਨੀ) ਵਿਦ੍ਵਾਨਾਂ ਨੇ ਕਰਮ ਦੇ ਤਿੰਨ ਭੇਦ ਥਾਪੇ ਹਨ- (ੳ) ਕ੍ਰਿਯਮਾਣ, ਜੋ ਹੁਣ ਕੀਤੇ ਜਾ ਰਹੇ ਹਨ. (ਅ) ਪ੍ਰਾਰਬਧ, ਜਿਨ੍ਹਾਂ ਅਨੁਸਾਰ ਇਹ ਵਰਤਮਾਨ ਦੇਹ ਪ੍ਰਾਪਤ ਹੋਈ ਹੈ. (ੲ) ਸੰਚਿਤ, ਉਹ ਜੋ ਜਨਮਾਂ ਦੇ ਬਾਕੀ ਚਲੇ ਆਉਂਦੇ ਹਨ, ਜਿਨ੍ਹਾਂ ਦਾ ਭੋਗ ਅਜੇ ਨਹੀਂ ਭੋਗਿਆ। ੩. ਵਿ कर्भिन ਕਰਮੀ. ਕਰਮ ਕਰਨ ਵਾਲਾ. "ਕਉਣ ਕਰਮ ਕਉਣ ਨਿਹਕਰਮਾ?" (ਮਾਝ ਮਃ ੫) ੪. ਗੁਰੂ ਗ੍ਰੰਥ ਸਾਹਿਬ ਵਿੱਚ ਇੱਕ ਥਾਂ ਕਰ ਮੇਂ (ਹੱਥ ਵਿੱਚ) ਦੀ ਥਾਂ ਭੀ ਕਰਮ ਸ਼ਬਦ ਆਇਆ ਹੈ. ਦੇਖੋ, ਮੁਖਖੀਰੰ ੫. ਅ਼ਮਲ. ਕਰਣੀ. "ਮਨਸਾ ਕਰਿ ਸਿਮਰੰਤੁ ਤੁਝੈ x x x ਬਾਚਾ ਕਰਿ ਸਿਮਰੰਤੁ ਤੁਝੈ x x x ਕਰਮ ਕਰਿ ਤੁਅ ਦਰਸ ਪਰਸ." (ਸਵੈਯੇ ਮਃ ੪. ਕੇ) ੬. ਅ਼. [کرم] ਉਦਾਰਤਾ। ੭. ਕ੍ਰਿਪਾ. ਮਿਹਰਬਾਨੀ. "ਨਾਨਕ ਰਾਖਿਲੇਹੁ ਆਪਨ ਕਰਿ ਕਰਮ." (ਸੁਖਮਨੀ) "ਆਵਣ ਜਾਣ ਰਖੇ ਕਰਿ ਕਰਮ." (ਗਉ ਮਃ ੫) "ਨਾਨਕ ਨਾਮ ਮਿਲੈ ਵਡਿਆਈ ਏਦੂ ਊਪਰਿ ਕਰਮ ਨਹੀਂ." (ਰਾਮ ਅਃ ਮਃ ੧)

ਮਹਾਨ ਕੋਸ਼ — ਭਾਗ ੨, ਪੰਨਾ ੧੫੦

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.