ਗਉੜੀ

ਦੇਖੋ, ਗੌੜੀ। ੨. ਇੱਕ ਰਾਗਿਨੀ, ਜੋ ਪੂਰਬੀ ਠਾਟ ਦੀ ਔੜਵ ਸਾੜਵ ਹੈ. ਇਸ ਵਿੱਚ ਸ੍ਰੀ ਰਾਗ ਦਾ ਅੰਗ ਹੈ. ਦਿਸ ਦੀ ਆਰੋਹੀ ਵਿੱਚ ਗਾਂਧਾਰ ਅਤੇ ਧੈਵਤ ਵਰਜਿਤ ਹੈ. ਅਵਰੋਹੀ ਵਿੱਚ ਗਾਂਧਾਰ ਵਰਜਿਤ ਹੈ. ਰਿਸਭ ਵਾਦੀ ਅਤੇ ਪੰਚਮ ਸੰਵਾਦੀ ਹੈ. ਰਿਸਭ ਅਤੇ ਧੈਵਤ ਕੋਮਲ, ਮੱਧਮ ਤੀਵ੍ਰ. ਬਾਕੀ ਸੁਰ ਸ਼ੁੱਧ ਹਨ. ਗਾਉਣ ਦਾ ਵੇਲਾ ਦਿਨ ਦਾ ਚੌਥਾ ਪਹਿਰ ਹੈ। ਆਰੋਹੀ- ਸ ਰਾ ਮੀ ਪ ਨ ਸ. ਅਵਰੋਹੀ- ਸ ਨ ਧਾ ਪ ਮੀ ਰਾ ਸ. ਸ਼੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਗਉੜੀ ਦਾ ਨੰਬਰ ਤੀਜਾ ਹੈ, ਅਤੇ ਇਸ ਰਾਗ ਦੇ ਅਨੇਕ ਭੇਦ ਲਿਖੇ ਹਨ. ਯਥਾ- ਗੁਆਰੇਰੀ, ਚੇਤੀ, ਦੱਖਣੀ, ਦੀਪਕੀ, ਪੂਰਬੀ, ਬੈਰਾਗਣ, ਮਾਝ, ਮਾਲਵਾ ਅਤੇ ਮਾਲਾ, ਦੂਜੇ ਰਾਗਾਂ ਨਾਲ ਸੰਕੀਰਣ ਹੋਣ ਤੋਂ ਇਹ ਭੇਦ ਬਣ ਗਏ ਹਨ. ਸ਼ੋਕ ਹੈ ਕਿ ਇਸ ਵੇਲੇ ਰਾਗੀ ਇਹ ਸਾਰੇ ਭੇਦ ਸ੍‍ਪਸ੍ਟ ਕਰਕੇ ਗਾਉਂਦੇ ਨਹੀਂ ਸੁਣੀਦੇ.

ਮਹਾਨ ਕੋਸ਼ — ਭਾਗ ੨, ਪੰਨਾ ੩੬੨

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.