ਗਤਕਾ
ਸੰਗ੍ਯਾ- ਗਦਾਯੁੱਧ ਦੀ ਸਿਖ੍ਯਾ ਦਾ ਪਹਿਲਾ ਅੰਗ ਸਿਖਾਉਣ ਲਈ ਇੱਕ ਡੰਡਾ, ਜੋ ਤਿੰਨ ਹੱਥ ਲੰਮਾ ਹੁੰਦਾ ਹੈ, ਇਸ ਪੁਰ ਚੰਮ ਦਾ ਖੋਲ ਚੜਿਆ ਹੁੰਦਾ ਹੈ. ਸੱਜੇ ਹੱਥ ਵਿੱਚ ਗਤਕਾ ਅਤੇ ਖੱਬੇ ਵਿੱਚ ਫਰੀ (ਛੋਟੀ ਢਾਲ) ਲੈ ਕੇ ਦੋ ਆਦਮੀ ਆਪੋ ਵਿੱਚੀ ਖੇਡਦੇ ਹਨ. ਫ਼ਾ. [خُتکا] ਖ਼ੁਤਕਾ.
ਮਹਾਨ ਕੋਸ਼ — ਭਾਗ ੨, ਪੰਨਾ ੩੭੬