ਗੰਗ
ਸੰ. ਗੰਗਾ. ਸੰਗ੍ਯਾ- ਗੰਗਾ ਨਦੀ. "ਗੰਗ ਬਨਾਰਸਿ ਸਿਫਤਿ ਤੁਮਾਰੀ." (ਆਸਾ ਮਃ ੧) ਦੇਖੋ, ਗੰਗਾ। ੨. ਨਦੀ, ਜੋ ਸਦਾ ਗਮਨ ਕਰਦੀ ਹੈ. "ਗੰਗ ਤਰੰਗ ਅੰਤ ਕੋ ਪਾਵੈ." (ਸਵੈਯੇ ਮਃ ੩. ਕੇ) ੩. ਇੱਕ ਕਵਿ, ਜੋ ਯੂ. ਪੀ. ਦੇ ਇਕਨੌਰ (ਜ਼ਿਲੇ ਇਟਾਵੇ) ਦਾ ਵਸਨੀਕ ਸੀ. ਇਸਦਾ ਜਨਮ ਸਨ ੧੫੩੮ ਵਿੱਚ ਹੋਇਆ. ਇਹ ਹਿੰਦੀ ਭਾਸਾ ਦਾ ਉੱਤਮ ਕਵੀ ਸੀ ਅਰ ਵੀਰਬਲ, ਖ਼ਾਨਖ਼ਾਨਾ ਆਦਿਕਾਂ ਨਾਲ ਮਿਤ੍ਰਤਾ ਰਖਦਾ ਸੀ. ਬਾਦਸ਼ਾਹ ਅਕਬਰ ਭੀ ਇਸ ਦਾ ਸਨਮਾਨ ਕਰਦਾ ਸੀ. ਇਸ ਦਾ ਪੂਰਾ ਨਾਉਂ ਗੰਗਾਪ੍ਰਸਾਦ ਹੈ, ਪਰ ਇਹ ਕਵਿਤਾ ਵਿੱਚ ਕੇਵਲ ਗੰਗ ਲਿਖਦਾ ਸੀ। ੪. ਗੁਰਯਸ਼ ਕਰਤਾ ਇੱਕ ਭੱਟ.
ਮਹਾਨ ਕੋਸ਼ — ਭਾਗ ੨, ਪੰਨਾ ੪੯੨