ਜਨਕ

ਹਿ. ਵਿ- ਜਨੁ. ਜਾਣੀਓ. ਮਾਨੋ. ਗੋਯਾ. "ਤਾਰਿਕਾ ਮੰਡਲ ਜਨਕ ਮੋਤੀ." (ਸੋਹਿਲਾ) ੨. ਵਿ- ਜਾਣਨ ਵਾਲਾ. ਗਯਾਤਾ. ਗਿਆਨੀ. "ਜਨਕੁ ਸੋਇ ਜਿਨਿੀ ਜਾਣਿਆ." (ਸਵੈਯੇ ਮਃ ੪. ਕੇ) "ਹਰਿ ਕਾ ਨਾਮ ਜਨਕ ਉਧਾਰੈ." (ਗਉ ਮਃ ੫) "ਜਨਕ ਜਨਕ ਬੈਠੇ ਸਿੰਘਾਸਨਿ." (ਕਾਨ ਅਃ ਮਃ ੪) ਗਿਆਨੀ ਜਨਕ ਸਿੰਘਾਸਨ ਤੇ ਬੈਠੇ। ੩. ਸੰ. जनक ਵਿ- ਜਨਮਦਾਤਾ. ਜਣਨ ਵਾਲਾ. ਉਤਪੰਨ ਕਰਤਾ। ੪. ਸੰਗਯਾ- ਪਿਤਾ. ਬਾਪ. ਲੈਕਰ ਦੁਤਾਰਾ ਗਾਵੈ ਸੰਗਤਿ ਮੇਂ ਵਾਰ ਆਸਾ. ਪਕੜ ਦੁਧਾਰਾ ਵਾਹੈ ਸਤ੍ਰੁ ਸਿਰ ਆਰਾ ਹੈ, ਕੜਛਾ ਲੈ ਹਾਥ ਬਰਤਾਵਤ ਅਤੁੱਟ ਦੇਗ ਕਠਿਨ ਕੋਦੰਡ ਵਾਣ ਵੇਧ ਕਰੈ ਪਾਰਾ ਹੈ, ਭਕਿਤ ਗਯਾਨ ਪ੍ਰੇਮ ਅੌ ਵੈਰਾਗ ਕੀ ਸੁਨਾਵੈ ਕਥਾ ਚੜੀਕੈ ਤੁਰੰਗ ਜੰਗ ਦੇਵੈ ਲਲਕਾਰਾ ਹੈ, ਤਤ੍ਵਗਯਾਨੀ ਦਾਨੀ ਯੋਧਾ ਗਿ੍ਰਹੀ ਤਯਾਗੀ ਗੁਰੂਚੇਲਾ ਵਾਹ ਵਾਹ! ਧਨਯ ਧਨਯ! "ਜਨਕ" ਹਮਾਰਾ ਹੈ. ੫. ਰਾਮਚੰਦ੍ਰ ਜੀ ਦਾ ਸਹੁਰਾ, ਸੀਤਾ ਦਾ ਪਿਤਾ ਸੀਰਧ੍ਵਜ, ਜੋ ਆਤਮਤਤ੍ਵ ਦਾ ਵੇੱਤਾ ਅਤੇ ਨੀਤਿ ਦਾ ਪੁੰਜ ਸੀ. ਇਹ ਰਾਜ ਕਰਦਾ ਹੋਇਆ ਭੀ ਸੰਨਯਾਸੀ ਸੀ. ਜਨਕ ਦੀ ਸ਼ਭਾ ਵਿਦ੍ਵਾਨਾ ਅਤੇ ਰਿਖੀਆ ਨਾਲ ਭਰਪੂਰ ਰਹਿੰਦੀ ਸੀ. "ਜਪਿਓ ਨਾਮੁ ਸੁਕ ਜਨਕ ਗੁਰਬਚਨੀ." (ਮਾਰੂ ਮਃ ੪) ਮਿਥਿਲਾ ਦੇ ਪਤੀ ਰਾਜਿਆ ਦਾ "ਜਨਕ" ਖਿਤਾਬ ਹੋ ਗਿਆ ਸੀ, ਕਿਉਂਕਿ ਇਸ ਵੰਸ਼ ਵਿੱਚ ਇੱਕ ਪ੍ਰਤਾਪੀ ਜਨਕ ਨਾਉਂ ਦਾ ਰਾਜਾ ਹੋਇਆ ਸੀ. ਵਾਲਮੀਕ ਕਾਡ ੧, ਅਃ ੭੧ ਵਿੱਚ ਜਨਕਵੰਸ਼ ਇਉਂ ਲਿਖਿਆ ਹੈ। ਪਹਿਲਾ ਮਿਥਿਲਾ ਦਾ ਰਾਜਾ ਨਿਮਿ ਹੋਇਆ, ਉਸ ਦਾ ਪੁਤ੍ਰ ਮਿਥਿ, ਉਸ ਦਾ ਜਨਕ, (ਇਸੇ ਜਨਕ ਤੋਂ ਵੰਸ਼ ਦਾ ਨਾਮ "ਜਨਕ" ਪਿਆ), ਜਨਕ ਦਾ ਪੁਤ੍ਰ ਉਦਾਵਸੁ, ਉਸ ਦਾ ਨੰਦਿਵਰਧਨ, ਉਸ ਦਾ ਸੁਕੇਤੁ, ਉਸ ਦਾ ਦੇਵਰਾਤ ਹੋਇਆ (ਇਸ ਪਾਸ ਸ਼ਿਵ ਨੇ ਧਨੁਖ ਇਮਾਨਤ ਰੱਖਿਆ, ਜੋ ਸੀਤਾ ਦੇ ਸ੍ਵਯੰਬਰ ਵੇਲੇ ਰਾਮਚੰਦ੍ਰ ਜੀ ਨੇ ਤੋੜਿਆ), ਦੇਵਰਾਤ ਦਾ ਪੁਤ੍ਰ ਬਿ੍ਰਹਦ੍ਰਥ, ਉਸ ਦਾ ਮਹਾਵੀਰ, ਉਸ ਦਾ ਸੁਧਿ੍ਰਤਿਮਾਨ, ਉਸ ਦਾ ਧਿ੍ਰਸਟਕੇਤੁ, ਉਸ ਦਾ ਹਰਿਯਸ਼੍ਵ, ਉਸ ਦਾ ਮਰੁ, ਉਸ ਦਾ ਪ੍ਰਤੀਂਧਕ, ਉਸ ਦਾ ਕੀਰਤਿਰਥ, ਉਸ ਦਾ ਦੇਵਮੀਢ, ਉਸ ਦਾ ਵਿਬੁਧ, ਉਸ ਦਾ ਮਹੀਧ੍ਰਕ, ਉਸ ਦਾ ਕੀਰਤਿਰਾਤ, ਉਸ ਦਾ ਮਹਾਰੋਮਾ, ਉਸ ਦਾ ਸ੍ਵਰਣਰੋਮਾ, ਉਸ ਦਾ ਹ੍ਰਸ੍ਵਰੋਮਾ ਹੋਇਆ. ਹ੍ਰਸ੍ਵਰੋਮਾ ਦੇ ਦੋ ਪੁਤ੍ਰ ਹੋਏ, ਇੱਕ ਸੀਰਧ੍ਵਜ, ਜੋ ਰਾਮ ਅਤੇ ਲਛਮਣ ਦਾ ਸਹੁਰਾ ਸੀ, ਦੂਜਾ ਕੁਸ਼ਧ੍ਵਜ, ਜੋ ਭਰਤ ਅਤੇ ਸ਼ਤ੍ਰੁਘਨ ਦਾ ਸਹੁਰਾ ਸੀ.

ਮਹਾਨ ਕੋਸ਼ — ਭਾਗ ੨, ਪੰਨਾ ੬੪੭

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.