ਜੇਠ
ਦੇਖੋ, ਜੇਸਟ। ੨. ਜ੍ਯੈਸ੍ਠ. ਜੇਠ ਦਾ ਮਹੀਨਾ. "ਹਰਿ ਜੇਠ ਜੁੜੰਦਾ ਲੋੜੀਅ ਲੋੜੀਐ." (ਬਾਰਹਮਾਹਾ ਮਾਝ) ਦੇਖੋ, ਜੁੜੰਦਾ। ੩. ਵਿ- ਜੇਠਾ. ਜਠੇਰਾ. "ਜੇਠ ਕੇ ਨਾਮਿ ਡਰਉ." (ਆਸਾ ਕਬੀਰ) ਇਸ ਥਾਂ ਭਾਵ ਯਮਰਾਜ ਤੋਂ ਹੈ. ਸਾਂਪ੍ਰਦਾਈ ਗ੍ਯਾਨੀ ਆਖਦੇ ਹਨ ਕਿ ਪਹਿਲਾਂ ਕਾਲ ਰਚਕੇ ਫੇਰ ਜਗਤ ਰਚਿਆ, ਇਸ ਲਈ ਇਹ ਜੇਠ ਹੈ.
ਮਹਾਨ ਕੋਸ਼ — ਭਾਗ ੨, ਪੰਨਾ ੭੧੫