ਜੋਗੀ
ਸੰ. ਯੋਗਿਨ੍. ਵਿ- ਯੋਗਾਭ੍ਯਾਸੀ। ੨. ਸੰਗ੍ਯਾ- ਆਤਮਾ ਵਿਚ ਜੁੜਿਆ ਹੋਇਆ ਪੁਰੁਸ. "ਐਸਾ ਜੋਗੀ ਵਡ ਭਾਗੀ ਭੇਟੈ ਮਾਇਆ ਕੇ ਬੰਧਨ ਕਾਟੈ." (ਗਉ ਮਃ ੫) "ਪਰਨਿੰਦਾ ਉਸਤਤਿ ਨਹਿ ਜਾਂਕੈ ਕੰਚਨ ਲੋਹ ਸਮਾਨੋ। ਹਰਖ ਸੋਗ ਤੇ ਰਹੈ ਅਤੀਤਾ ਜੋਗੀ ਤਾਹਿ ਬਖਾਨੋ." (ਧਨਾ ਮਃ ੯) ਦੇਖੋ, ਯੋਗੀ। ੩. ਗੋਰਖਨਾਥ ਦੇ ਮਤ ਅਨੁਸਾਰ ਯੋਗਭੇਸ ਧਾਰਨ ਵਾਲਾ, ਅਤੇ ਹਠਯੋਗ ਦਾ ਅਭ੍ਯਾਸੀ. "ਜੋਗੀ ਜੰਗਮ ਭਗਵੇ ਭੇਖ." (ਬਸੰ ਮਃ ੧) ੪. ਵਿਸਕੁੰਭ ਆਦਿ ੨੭ ਯੋਗਾਂ ਦੇ ਜਾਣਨ ਵਾਲਾ, ਜ੍ਯੋਤਿਸੀ. "ਥਿਤਿਵਾਰੁ ਨ ਜੋਗੀ ਜਾਣੈ ਰੁਤਿ ਮਾਹੁ ਨਾ ਕੋਈ." (ਜਪੁ) ੫. ਵਿ- ਯੋਗ੍ਯਤਾ ਵਾਲੀ. ਲਾਇਕ਼. "ਅਸਾਂ ਵੇਖੇਜੋਗੀ ਵਸਤੁ ਨ ਕਾਈ." (ਭਾਗੁ) ੬. ਜਿਤਨੀ. ਜਿੰਨੀ.
ਮਹਾਨ ਕੋਸ਼ — ਭਾਗ ੨, ਪੰਨਾ ੭੨੫