ਵ੍ਰਿੱਧ
वृद्घ. ਵਿ- ਵਧਿਆ ਹੋਇਆ. ਵਡਾ. ਬਜ਼ੁਰਗ. ਵਿਦ੍ਵਾਨਾਂ ਨੇ ਪੰਜ ਵ੍ਰਿੱਧ ਮੰਨੇ ਹਨ- (ੳ) ਅਵਸਥਾ ਵ੍ਰਿੱਧ, ਜੋ ਉਮਰ ਵਿੱਚ ਵਡਾ ਹੈ. (ਅ) ਧਨਵ੍ਰਿੱਧ, ਜੋ ਦੌਲਤ ਵਿੱਚ ਵਡਾ ਹੈ. (ੲ) ਵਿਦ੍ਯਾਵ੍ਰਿੱਧ, ਜੋ ਇ਼ਲਮ ਵਿੱਚ ਵਧਕੇ ਯੋਗ੍ਯਤਾ ਰਖਦਾ ਹੈ. (ਸ) ਆਚਾਰਵ੍ਰਿੱਧ, ਜੋ ਕਰਨੀ ਵਿੱਚ ਵਡਾ ਹੈ. ਆ਼ਮਿਲ. (ਹ) ਬਲਵ੍ਰਿੱਧ. ਜ਼ੋਰ (ਤਾਕ਼ਤ) ਵਿੱਚ ਵਡਾ.
ਮਹਾਨ ਕੋਸ਼ — ਭਾਗ ੨, ਪੰਨਾ ੮੪