ਪਾਸ

ਸੰ. ਪਾਰ੍‍ਸ਼. ਸੰਗ੍ਯਾ- ਬਗਲ. ਪਾਸਾ. "ਧੁਖਿ ਧੁਖਿ ਉਠਨਿਪਾਸ." (ਸ. ਫਰੀਦ) ੨. ਓਰ. ਤ਼ਰਫ਼। ੩. ਕ੍ਰਿ. ਵਿ- ਨੇੜੇ. ਸਮੀਪ. ਕੋਲ. "ਲੈ ਭੇਟਾ ਪਹੁਚ੍ਯੋ ਗੁਰੁ ਪਾਸ." (ਗੁਪ੍ਰਸੂ) ੪. ਸੰ. ਪਾਸ਼ ਸੰਗ੍ਯਾ- ਫਾਹੀ. ਫੰਦਾ. "ਪਾਸਨ ਪਾਸ ਲਏ ਅਰਿ ਕੇਤਕ." (ਚਰਿਤ੍ਰ ੧੨੮) ਫਾਹੀਆਂ ਨਾਲ ਕਿਤਨੇ ਵੈਰੀ ਫਾਹ ਲਏ. ਧਨੁਰਵੇਦ ਵਿੱਚ ਪਾਸ਼ ਦੋ ਪ੍ਰਕਾਰ ਦਾ ਲਿਖਿਆ ਹੈ- ਇੱਕ ਪਸ਼ੁ ਫਾਹੁਣ ਦਾ, ਦੂਜਾ ਮਨੁੱਖਾਂ ਲਈ, ਪੁਰਾਣੇ ਸਮੇਂ ਇਹ ਜੰਗ ਦਾ ਸ਼ਸਤ੍ਰ ਸੀ. ਇਸ ਦੀ ਲੰਬਾਈ ਦਸ ਹੱਥ ਹੁੰਦੀ ਸੀ. ਸੂਤ, ਚੰਮ ਦੀ ਰੱਸੀ ਅਤੇ ਨਲੀਏਰ ਦੀ ਜੱਤ ਤੋਂ ਇਸ ਦੀ ਰਚਨਾ ਹੁੰਦੀ ਅਤੇ ਮੋਮ ਆਦਿ ਨਾਲ ਚਿਕਨਾ ਅਤੇ ਸਖਤ ਕਰ ਲੀਤਾ ਜਾਂਦਾ ਸੀ. ਪਾਸ਼ ਦੇ ਸਿਰੇ ਤੇ ਸਿਰਖਫਰਾਹੀ ਗੱਠ ਹੁੰਦੀ, ਜੋ ਦੁਸ਼ਮਨ ਦੇ ਸਿਰ ਤੇ ਫੈਂਕੀ ਜਾਂਦੀ. ਜਦ ਗਲ ਵਿੱਚ ਪਾਸ਼ ਦਾ ਚੱਕਰ ਪੈ ਜਾਂਦਾ ਤਾਂ ਬਹੁਤ ਫੁਰਤੀ ਨਾਲ ਵੈਰੀ ਨੂੰ ਖਿੱਚ ਲਈਦਾ ਸੀ. ਖਿੱਚਣ ਤੋਂ ਪਾਸ਼ ਨਾਲ ਗਲ ਘੁੱਟਿਆ ਜਾਂਦਾ ਅਤੇ ਵੈਰੀ ਮਰ ਜਾਂਦਾ ਜਾਂ ਬੇਹੋਸ਼ ਹੋ ਜਾਂਦਾ। ੫. ਫ਼ਾ. [پاش] ਪਾਸ਼ ਫਟਣਾ. ਟੁਕੜੇ ਹੋਣਾ. ਬਿਖਰਨਾ। ੬. ਫ਼ਾ. [پاس] ਨਿਗਹਬਾਨੀ। ੭. ਰਖ੍ਯਾ। ੮. ਪ. ਹਰ. ਤਿੰਨ ਘੰਟੇ ਦਾ ਸਮਾਂ.

ਮਹਾਨ ਕੋਸ਼ — ਭਾਗ ੩, ਪੰਨਾ ੫੯੧

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.