ਭਗਤ

ਸੰ. ਭਕ੍ਤ. ਵਿ- ਵੰਡਿਆ ਹੋਇਆ. ਵਿਭਕ੍ਤ। ੨. ਸੰਗ੍ਯਾ- ਅੰਨ. ਭੋਜਨ। ੩. ਭਕ੍ਤਿ ਵਾਲਾ ਸੇਵਕ. ਉਪਾਸਕ. "ਭਗਤ ਅਰਾਧਹਿ ਏਕਰੰਗਿ." (ਬਿਲਾ ਮਃ ੫) "ਹਰਿ ਕਾ ਭਾਣਾ ਮੰਨੈ, ਸੋ ਭਗਤ ਹੋਇ." (ਮਃ ੩. ਵਾਰ ਰਾਮ) ਦਯਾ ਦਿਲ ਰਾਖੈ ਸਬਹੀ ਸੋਂ ਮ੍ਰਿਦੁ ਭਾਖੈ ਨਿਤ ਕਾਮ ਕ੍ਰੋਧ ਲੋਭ ਮੋਹ ਹੌਮੈ ਕੋ ਦਬਾਵੈ ਜੂ, ਕਾਹੂੰ ਮੇ ਨ ਤੇਖੈ ਸਭ ਹੀ ਮੇ ਏਕ ਬ੍ਰਹ੍‌ਮ ਦੇਖੈ ਲਘੁ ਲੇਖੈ ਆਪ, ਕਰ ਨੇਮ ਤਨ ਤਾਵੈ ਜੂ, "ਦੇਵੀਦੱਤ" ਜਾਨੈ ਏਕ ਹਰਿ ਹੀ ਕੋ ਮੀਤ, ਔਰ ਜਗਤ ਕੀ ਰੀਤਿ ਮੇ ਨ ਪ੍ਰੀਤਿ ਸਰਸਾਵੈ ਜੂ, ਦੁਖਿਤ ਹਨਐ ਆਪ, ਦੁੱਖ ਔਰ ਕੇ ਮਿਟਾਵੈ, ਏਸੋ ਸ਼ਾਂਤਪਦ ਪਾਵੈ, ਤਬ ਭਗਤ ਕਹਾਵੈ ਜੂ. ਗੁਰੂ ਹਰਿਗੋਬਿੰਦਸਾਹਿਬ ਨੇ ਚਾਰ ਪ੍ਰਕਾਰ ਦੇ ਭਗਤ ਵਰਣਨ ਕੀਤੇ ਹਨ- (ੳ) ਕਾਮਨਾਵਾਨ, ਜੋ ਧਨ ਸੰਤਾਨ ਆਦਿ ਦੀ ਇੱਛਾ ਨਾਲ ਉਪਾਸਨਾ ਕਰਦੇ ਹਨ. (ਅ) ਆਰਤ, ਜੋ ਰੋਜ ਦੁੱਖ ਆਦਿ ਦੇ ਮਿਟਾਉਣ ਲਈ ਭਕ੍ਤਿ ਕਰਦੇ ਹਨ. (ੲ) ਉਪਾਸਕ, ਜੋ ਇਸ੍ਤੀ ਵਾਂਙ ਕਰਤਾਰ ਨੂੰ ਭਰਤਾ ਮੰਨਕੇ ਸੇਵਨ ਕਰਦੇ ਹਨ. (ਸ) ਗਿਆਨੀ, ਜੋ ਸਰਵਰੂਪ ਆਤਮਾ ਨੂੰ ਦੇਖਕੇ ਉਪਾਸਦੇ ਹਨ। ੪. ਇੱਕ ਕਾਸ਼੍ਤਕਾਰ ਜਾਤਿ, ਜੋ ਜਿਲਾ ਸ਼ਾਹਪੁਰ ਵਿੱਚ ਹੈ। ੫. ਦੇਖੋ, ਭਗਤਬਾਣੀ.

ਮਹਾਨ ਕੋਸ਼ — ਭਾਗ ੪, ਪੰਨਾ ੨੨੭

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.