ਭੈਰਉ
ਸੰ. ਭੈਰਵ. ਵਿ- ਡਰਾਉਣਾ. ਭੈਦਾਇਕ “ਰਨ ਭੈਰਵ ਭੇਰਿ ਬਜਾਇ ਨਗਾਰੇ.” (ਚਰਿਤ੍ਰ ੧) ੨. ਸੰਗ੍ਯਾ- ਸ਼ਿਵ. ਰੁਦ੍ਰ. “ਭੈਰਵ ਕਹੂੰ ਠਾਢ ਭੁੰਕਾਰੈ.” (ਚਰਿਤ੍ਰ ੪੦੪) ੩. ਰੁਦ੍ਰ ਦਾ ਹੀ ਇੱਕ ਭੇਦ, ਜੋ ਕੁੱਤੇ ਦੀ ਸਵਾਰੀ ਕਰਦਾ ਹੈ. “ਭੈਰਉ ਭੂਤ ਸੀਤਲਾ ਧਵੈ." (ਗੌਡ ਨਾਮਦੇਵ) ਪੁਰਾਣਾਂ ਵਿੱਚ ਭੈਰਵ ਦੇ ਅੱਠ ਰੂਪ ਲਿਖੇ ਹਨ-
ਅਸਿਤਾਂਗ, ਸੰਹਾਰ, ਰੁਰੁ, ਕਾਲ, ਕ੍ਰੋਧ, ਤਾਮਚੂੜ, ਚੰਦ੍ਰਚੂੜ ਅਤੇ ਮਹਾਨ੍,੯੩੬ “ਕਹੂੰ ਭੈਰਵੀ ਭੂਤ ਭੈਰੋਂ ਬਕਾਰੈ.” (ਵਿਚਿਤ੍ਰ) ੪. ਇੱਕ ਰਾਗ, ਜਿਸ ਦੀ ਛੀ ਰਾਗਾਂ ਵਿੱਚ ਗਿਣਤੀ ਹੈ. ਇਹ ਸੰਪੂਰਣਜਾਤਿ ਦਾ ਮਾਰਗੀ (ਮਾਰਗੀਯ) ਹੈ. ਇਸ ਦੇ ਆਲਾਪ ਦਾ ਵੇਲਾ ਪ੍ਰਾਤਹਕਾਲ ਹੈ. ਭੈਰਵ ਦੇ ਸੁਰ ਹਨ- ਰਿਸ਼ਭ ਅਤੇ ਧੈਵਤ ਕੋਮਲ, ਆਰੋਹੀ ਵਿੱਚ ਰਿਸ਼ਭ ਕੋਮਲਤਰ, ਅਰ- ਝੜਜ ਗਾਂਧਾਰ ਮੱਧਮ ਪੰਚਮ ਨਿਸ਼ਾਦ ਸ਼ੁੱਧ. ਇਸ ਵਿੱਚ ਵਾਦੀ ਸੁਰ ਧੈਵਤ ਅਤੇ ਸੰਵਾਦੀ ਰਿਸ਼ਭ ਹੈ.
ਆਰੋਹੀ- ਖ਼ ਰਾ ਗ ਮ ਪ ਧਾ ਨ ਸ਼.
ਅਵਰੋਹੀ- ਖ਼ ਨ ਧਾ ਪ ਮ ਗ ਰਾ ਸ਼
ਧਾ ਧਾ ਪ ਧਾ ਧਾ ਪ ਮ ਗ ਰਾ ਗ ਮ ਗ ਰਾ ਰਾ ਰਾ ਖ਼
ਸ਼੍ਰੀ ਗੁਰੂ ਗ੍ਰੰਥਸਾਹਿਬ ਦੇ ਰਾਗਾਂ ਵਿੱਚ ਭੈਰਉ ਦਾ ਚੌਬੀਹਵਾਂ ਨੰਬਰ ਹੈ।੯੩੭ ੫. ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਦਾ ਆਤਮਗਿਆਨੀ ਅਨੰਨ ਸਿੱਖ ਭਾਈ ਭੈਰੋ, ਜਿਸ ਦੀ ਕਥਾ “ਦਬਿਸ੍ਵਾਨਿ ਮਜ਼ਾਹਬ” ਵਿੱਚ ਆਉਂਦੀ ਹੈ. ਦੇਖੋ, ਨੈਣਾਦੇਵੀ.
ਮਹਾਨ ਕੋਸ਼ — ਭਾਗ ੪, ਪੰਨਾ ੨੮੮