ਮਹਲ

ਅਿ. ⁧محل⁩ ਮਹਿਲ. ਸੰਗਯਾ- ਹਿਲੂਲ (ਉਤਰਨ) ਦੀ ਥਾ. ਘਰ. ਰਹਣ ਦਾ ਅਸਥਾਨ. ਪਾਸਾਦ। ੨. ਭਾਵ- ਅੰਤਹਕਰਣ. "ਮਹਲ ਮਹਿ ਬੈਠੇ ਅਗਮ ਅਪਾਰ." (ਮਲਾ ਮਃ ੧) ੩. ਮੌਕਿਅ. ਯੋਗਯ ਸਮਾ. "ਮਹਲੁ ਕੁਮਹਲੁ ਨ ਜਾਣਨੀ ਮੁਰਖ ਆਪਣੈ ਸੁਆਇ" (ਮਃ ੩. ਵਾਰ ਸੋਰ) ੪. ਅਸਥਾਨ. ਜਗਾ. ਥਾ. "ਏਕ ਮਹਲਿ ਤੂੰ ਪੰਡਿਤ ਵਕਤਾ ਏਕ ਮਹਲਿ ਬਲੁ ਹੋਤਾ." (ਗਉ ਮਃ ੫) ੫. ਨਿਜਪਦ. ਨਿਰਵਾਣ. "ਅੰਮਿ੍ਰਤੁ ਪੀਵਹਿ, ਤਾ ਸੁਖ ਲਹਹਿ ਮਹਲੁ." (ਸ੍ਰੀ ਮਃ ੩) ੬. ਅਧਿਕਾਰ. ਪਦਵੀ. ਰੁਤਬਾ. "ਟਹਲ ਮਹਲ ਤਾਕਉ ਮਿਲੈ ਜਾਕਉ ਸਾਧੁ ਹਿਪਾਲੁ." (ਬਾਵਨ) ੭. ਨਿਵਾਸ. ਇਸਥਿਤੀ. "ਹਰਿ ਮਹਲੀ ਮਹਲੁ ਪਾਇਆ." (ਮਾਰੂ ਮਃ ੫) "ਨਿਜ ਘਰਿ ਮਹਲੁ ਪਾਵਹੁ ਸੁਖ ਸਹਜੇ." (ਸੋਹਿਲਾ) ੮. ਦਬਿਸਤਾਨੇ ਮਜ਼ਾਹਬ ਦਾ ਕਰਤਾ ਲਿਖਦਾ ਹੈ ਕਿ ਹਿਲੂਲ (⁧حلول⁩) ਦਾ ਥਾ ਮਹਲ ਹੈ. ਇਸੇ ਲਈ ਸ਼੍ਰੀ ਗੁਰੂ ਨਾਨਕਦੇਵ ਜੀ ਦੇ ਜਾਨਸ਼ੀਨ ਮਹਲ ਕਹੇ ਜਾਦੇ ਹਨ ਕਿ ਇੱਕ ਗੁਰੂ ਆਪਣੇ ਤਾਈਂ ਦੂਜੇ ਵਿੱਚ ਹਿਲੂਲ (ਉਤਾਰਦਾ) ਹੈ, ਭਾਵ- ਲੀਨ ਕਰਦਾ ਹੈ। ੯. ਮਹਲਾ (ਇਸਤ੍ਰੀ) ਲਈ ਭੀ ਮਹਲ ਸ਼ਬਦ ਆਇਆ ਹੈ. "ਮਹਲ ਕੁਚਜੀ ਮੜਵੜੀ ਕਾਲੀ ਮਨਹੁ ਕਸੁਧ." (ਮਃ ੧. ਵਾਰ ਮਾਰੂ ੧)

ਮਹਾਨ ਕੋਸ਼ — ਭਾਗ ੪, ਪੰਨਾ ੩੦੯

ਇਹ ਸ਼ਬਦ ਗੁਰਬਾਣੀ ਵਿਚ ਖੋਜੋ →

ਭਾਈ ਕਾਨ੍ਹ ਸਿੰਘ ਨਾਭਾ, ਮਹਾਨ ਕੋਸ਼ (੧੯੩੦), ਹੂ-ਬ-ਹੂ · ਛਪੀ ਕਿਤਾਬ ਨਾਲ ਅਜੇ ਨਹੀਂ ਮਿਲਾਇਆ। ਗ਼ਲਤੀ ਦੱਸੋ

Bhai Kahan Singh Nabha, Gurushabad Ratnakar Mahan Kosh (1930), public domain. Gurmukhi text from the Mahan Kosh multilingual dataset, packaged by Sikhi.io, CC BY 4.0. Only the original Gurmukhi is used.